ਸ਼ੱਕੀ ਹਾਲਾਤ ’ਚ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
Monday, Aug 11, 2025 - 06:36 PM (IST)

ਲੁਧਿਆਣਾ (ਰਾਜ): ਮਹਾਨਗਰ ’ਚ ਇਕ 23 ਸਾਲਾ ਨੌਜਵਾਨ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਟਿੱਬਾ ਰੋਡ ਦੇ ਰਹਿਣ ਵਾਲੇ ਤੁਸ਼ਾਰ ਕੁਮਾਰ ਵਜੋਂ ਹੋਈ ਹੈ, ਜੋ ਫੋਲਡਿੰਗ ਮਸ਼ੀਨ ’ਤੇ ਕੰਮ ਕਰਦਾ ਸੀ। ਸੂਚਨਾ ਤੋਂ ਬਾਅਦ ਟਿੱਬਾ ਥਾਣੇ ਦੀ ਪੁਲਸ ਮੌਕੇ ’ਤੇ ਪਹੁੰਚੀ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ।
ਇਹ ਘਟਨਾ ਐਤਵਾਰ ਦੁਪਹਿਰ ਨੂੰ ਵਾਪਰੀ। ਜਾਣਕਾਰੀ ਅਨੁਸਾਰ ਤੁਸ਼ਾਰ ਦਾ ਪਰਿਵਾਰ ਕਿਸੇ ਕੰਮ ਲਈ ਬਾਹਰ ਗਿਆ ਹੋਇਆ ਸੀ ਅਤੇ ਉਹ ਘਰ ’ਚ ਇਕੱਲਾ ਸੀ। ਇਸ ਦੌਰਾਨ ਉਸ ਨੇ ਘਰ ਦੀਆਂ ਚਾਦਰਾਂ ਕੇ ਪਾੜ ਰੱਸੀ ਬਣਾ ਕੇ ਖੁਦਕੁਸ਼ੀ ਕਰ ਲਈ। ਜਦੋਂ ਪਰਿਵਾਰ ਘਰ ਵਾਪਸ ਆਇਆ ਤਾਂ ਤੁਸ਼ਾਰ ਨੂੰ ਫਾਹੇ ਨਾਲ ਲਟਕਦਾ ਦੇਖ ਕੇ ਉਹ ਹੈਰਾਨ ਰਹਿ ਗਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਪਿੰਡਾਂ ਬਾਰੇ CM ਮਾਨ ਦਾ ਵੱਡਾ ਐਲਾਨ, ਅਗਲੇ ਮਹੀਨੇ ਤੋਂ...
ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਜਾਂਚ ’ਚ ਸਾਹਮਣੇ ਆਇਆ ਕਿ ਤੁਸ਼ਾਰ ਪਹਿਲਾਂ ਇਕ ਮੈਡੀਕਲ ਸਟੋਰ ਵਿਚ ਕੰਮ ਕਰਦਾ ਸੀ। ਪਰ ਹੁਣ ਉਹ ਆਪਣੇ ਰਿਸ਼ਤੇਦਾਰ ਨਾਲ ਫੋਲਡਿੰਗ ਮਸ਼ੀਨ ’ਤੇ ਕੰਮ ਕਰਦਾ ਸੀ। ਉਸ ਦੀਆਂ 2 ਭੈਣਾਂ ਅਤੇ ਇਕ ਭਰਾ ਹੈ। ਟਿੱਬਾ ਥਾਣੇ ਦੀ ਪੁਲਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ। ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8