ਲੁਧਿਆਣਾ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਿਰ ''ਤੇ ਮੰਡਰਾ ਰਿਹੈ ਵੱਡਾ ਖ਼ਤਰਾ

Monday, Sep 01, 2025 - 11:06 AM (IST)

ਲੁਧਿਆਣਾ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਿਰ ''ਤੇ ਮੰਡਰਾ ਰਿਹੈ ਵੱਡਾ ਖ਼ਤਰਾ

ਲੁਧਿਆਣਾ (ਹਿਤੇਸ਼/ਖ਼ੁਰਾਨਾ): ਭਾਰੀ ਬਾਰਿਸ਼ ਕਾਰਨ ਪੰਜਾਬ ਦੇ ਕਾਫ਼ੀ ਹਿੱਸੇ ਹੜ੍ਹ ਦੀ ਲਪੇਟ ਵਿਚ ਹਨ ਤੇ ਲਗਾਤਾਰ ਕਈ ਦਿਨਾਂ ਤੋਂ ਜਾਰੀ ਬਾਰਿਸ਼ ਕਾਰਨ ਲੁਧਿਆਣਾ ਵਿਚ ਵੀ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ। ਇਸ ਵਿਚਾਲੇ ਬੁੱਢੇ ਨਾਲੇ ਕਾਰਨ ਮੁਸੀਬਤਾਂ ਹੋਰ ਵੱਧਣ ਲੱਗ ਪਈਆਂ ਹਨ। ਜਾਣਕਾਰੀ ਮੁਤਾਬਕ ਸ਼ਿਵਪੁਰੀ ਨੇੜੇ ਬੁੱਢੇ ਨਾਲੇ ਦਾ ਬੰਨ੍ਹ ਟੁੱਟ ਗਿਆ ਹੈ, ਜਿਸ ਕਾਰਨ ਪਾਣੀ ਸ਼ਿਵਪੁਰੀ ਤੇ ਗਾਂਧੀ ਨਗਰ ਜਿਹੇ ਰਿਹਾਇਸ਼ੀ ਇਲਾਕਿਆਂ ਵਿਚ ਵੀ ਆ ਵੜਿਆ ਹੈ। 

ਇਹ ਖ਼ਬਰ ਵੀ ਪੜ੍ਹੋ - Breaking News: ਹੜ੍ਹਾਂ ਵਿਚਾਲੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ

ਅੱਜ ਸਵੇਰ ਤੋਂ ਹੋ ਰਹੀ ਬਰਸਾਤ ਕਾਰਨ ਸੜਕਾਂ ਤੇ ਗਲੀਆਂ ਵਿਚ ਕਈ-ਕਈ ਫੁੱਟ ਪਾਣੀ ਖੜ੍ਹ ਗਿਆ ਹੈ। ਬਾਰਿਸ਼ ਨਾ ਰੁਕਣ ਕਾਰਨ ਪਾਣੀ ਦੀ ਨਿਕਾਸੀ ਨਹੀਂ ਹੋ ਰਹੀ। ਇਸ ਤੋਂ ਇਲਾਵਾ ਬੁੱਢੇ ਨਾਲੇ ਵਿਚ ਪਾਣੀ ਦਾ ਪੱਧਰ ਵੀ ਕਾਫ਼ੀ ਵੱਧ ਗਿਆ ਹੈ। ਬੁੱਢਾ ਨਾਲਾ ਕੰਢਿਆਂ ਦੇ ਬਰਾਬਰ ਵਹਿ ਰਿਹਾ ਹੈ, ਜਿਸ ਕਾਰਨ ਨਗਰ ਨਿਗਮ ਦੇ ਅਧਿਕਾਰੀਆਂ ਵਿਚ ਵੀ ਕਾਫ਼ੀ ਸਹਿਮ ਹੈ ਕਿ ਬੁੱਢਾ ਨਾਲਾ ਕਿਸੇ ਵੀ ਵੇਲੇ ਲੁਧਿਆਣਾ ਵਿਚ ਓਵਰਫ਼ਲੋ ਹੋ ਸਕਦਾ ਹੈ। ਉੱਥੇ ਹੀ ਮੌਸਮ ਵਿਭਾਗ ਵੱਲੋਂ ਅੱਜ ਜ਼ਿਲ੍ਹੇ ਵਿਚ ਮੀਂਹ ਦਾ ਆਰੇਂਜ ਅਲਰਟ ਜਾਰੀ ਕੀਤਾ  ਗਿਆ ਹੈ। 

ਬੁੱਢਾ ਨਾਲਾ ਸਤਿਲੁਜ ਦਰਿਆ ਵਿਚ ਡਿੱਗਦਾ ਹੈ। ਜੇਕਰ ਸਤਿਲੁਜ ਦਰਿਆ ਖ਼ੁਦ ਓਰਵਫ਼ਲੋ ਹੁੰਦਾ ਹੈ ਤਾਂ ਬੁੱਢੇ ਨਾਲੇ ਦੀ ਨਿਕਾਸੀ ਬਿਲਕੁੱਲ ਬੰਦ ਹੋ ਜਾਵੇਗੀ ਤੇ ਲੁਧਿਆਣਾ ਵਿਚ ਭਾਰੀ ਬਾਰਿਸ਼ ਕਾਰਨ ਬੁੱਢਾ ਨਾਲਾ ਉਫ਼ਾਨ ਤੇ ਆ ਗਿਆ ਹੈ। ਬੁੱਢਾ ਨਾਲਾ ਖ਼ਤਰੇ ਦੇ ਨਿਸ਼ਾਨ ਤੋਂ ਵੀ ਉੱਪਰ ਵਹਿ ਰਿਹਾ ਹੈ। ਬੁੱਢਾ ਨਾਲਾ ਕਿਸੇ ਵੀ ਵੇਲੇ ਓਵਰਫ਼ਲੋ ਹੋ ਸਕਦਾ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ: ਪਲਾਟ ਮਾਲਕਾਂ ਲਈ ਖ਼ਤਰੇ ਦੀ ਘੰਟੀ! ਹੱਥੋਂ ਨਿਕਲ ਸਕਦੀ ਹੈ ਮਲਕੀਅਤ

ਉੱਥੇ ਹੀ ਸ਼ਹਿਰ ਦੇ ਦਮੋਰੀਆ ਪੁਲ਼ ਨੇੜੇ ਵੀ ਮੀਂਹ ਕਾਰਨ ਤਬਾਹੀ ਦਾ ਖ਼ੌਫ਼ਨਾਕ ਮੰਜ਼ਰ ਵੇਖਣ ਨੂੰ ਮਿਲਿਆ ਹੈ। ਉੱਥੇ ਕੰਧ ਦੇ ਨਾਲ ਪਾਰਕ ਕੀਤੀਆਂ ਗਈਆਂ ਤਕਰੀਬਨ ਅੱਧਾ ਦਰਜਨ ਗੱਡੀਆਂ 'ਤੇ ਕੰਧ ਡਿੱਗ ਗਈ, ਜਿਸ ਕਾਰਨ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News