ਲੁਧਿਆਣਾ ''ਚ ਜ਼ਬਰਦਸਤ ਹੰਗਾਮਾ, ਬੁੱਢੇ ਨਾਲੇ ਨੂੰ ਬੰਨ੍ਹ ਮਾਰਨ ਤੁਰੇ ਪ੍ਰਦਰਸ਼ਨਕਾਰੀ (ਵੀਡੀਓ)

Tuesday, Dec 03, 2024 - 02:58 PM (IST)

ਲੁਧਿਆਣਾ: ਬੁੱਢੇ ਨਾਲੇ ਦੇ ਪ੍ਰਦੂਸ਼ਣ ਦੀ ਸਮੱਸਿਆ ਨੂੰ ਲੈ ਕੇ ਸਮਾਜ ਸੇਵੀਆਂ ਤੇ ਡਾਈਂਗ ਇੰਡਸਟਰੀ ਵਿਚਾਲੇ ਚੱਲ ਰਰਹੇ ਵਿਵਾਦ ਕਾਰਨ ਲੁਧਿਆਣਾ ਵਿਚ ਜ਼ਬਰਦਸਤ ਹੰਗਾਮਾ ਹੋ ਗਿਆ ਹੈ। ਸ਼ਹਿਰ ਦੇ ਕਈ ਇਲਾਕੇ ਪੁਲਸ ਛਾਉਣੀ 'ਚ ਤਬਦੀਲ ਹੋ ਚੁੱਕੇ ਹਨ। ਕਾਲੇ ਪਾਣੀ ਦਾ ਮੋਰਚਾ ਟੀਮ ਵੱਲੋਂ ਅੱਜ ਤਾਜਪੁਰ ਰੋਡ ਸਥਿਤ CETP ਦਾ ਡਿਸਚਾਰਜ ਬੰਦ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ।

PunjabKesari

ਇਸ ਸਬੰਧ ਵਿਚ ਅੱਜ ਸਵੇਰ ਤੋਂ ਹੀ ਵੱਡੀ ਗਿਣਤੀ ਵਿਚ ਪ੍ਰਦਰਸ਼ਨਕਾਰੀ ਬੁੱਢੇ ਨਾਲੇ ਨੂੰ ਬੰਨ੍ਹ ਮਾਰਨ ਦੇ ਇਰਾਦੇ ਨਾਲ ਇਕੱਠੇ ਹੋਏ। ਬੰਨ੍ਹ ਮਾਰਨ ਦੀ ਕਾਲ ਪਹਿਲਾਂ ਹੀ ਵੱਖ-ਵੱਖ ਜਥੇਬੰਦੀਆਂ ਵੱਲੋਂ ਦਿੱਤੀ ਗਈ ਸੀ। 

ਇਹ ਖ਼ਬਰ ਵੀ ਪੜ੍ਹੋ - 50 ਰੁਪਏ ਨਾਲ ਮਾਲੋ-ਮਾਲ ਹੋ ਗਿਆ ਪੰਜਾਬੀ, ਲੱਖਾਂ ਰੁਪਏ ਦੇਵੇਗੀ Goa ਸਰਕਾਰ

ਇਸ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਵੱਡੀ ਗਿਣਤੀ ਵਿਚ ਫ਼ੋਰਸ ਤਾਇਨਾਤ ਕੀਤੀ ਗਈ ਸੀ। ਕਾਲੇ ਪਾਣੀ ਦਾ ਮੋਰਚਾ ਦੇ ਕਈ ਆਗੂਆਂ ਤੇ ਹਮਾਇਤੀਆਂ ਨੂੰ ਪੁਲਸ ਵੱਲੋਂ ਹਿਰਾਸਤ ਵਿਚ ਲੈ ਲਿਆ ਗਿਆ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਬੈਰੇਕੇਡਿੰਗ ਤੋੜ ਕੇ ਅੱਗੇ ਵੱਧਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।  ਬੈਰਿਕੇਡਿੰਗ ਤੇ ਵਾਟਰ ਕੈਨੇਨ ਮੌਕੇ 'ਤੇ ਤਾਇਨਾਤ ਕਰ ਦਿੱਤੀ ਗਈ ਹੈ। 

PunjabKesari

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬਾਰਿਸ਼ ਦੀ ਦਸਤਕ! ਜਾਣੋ ਆਉਣ ਵਾਲੇ ਦਿਨਾਂ 'ਚ ਕਿੰਝ ਦਾ ਰਹੇਗਾ ਮੌਸਮ

PunjabKesari

ਇਸ ਤੋਂ ਪਹਿਲਾਂ ਅੱਜ ਪੁਲਸ ਵਲੋਂ ਬਲਬੀਰ ਸਿੰਘ ਰਾਜੇਵਾਲ ਸਣੇ ਕਈ ਵੱਡੇ ਆਗੂਆਂ ਨੂੰ ਲੁਧਿਆਣਾ ਪਹੁੰਚਣ ਤੋਂ ਪਹਿਲਾਂ ਹੀ ਹਿਰਾਸਤ ਵਿਚ ਲੈ ਲਿਆ ਸੀ। ਦੱਸ ਦਈਏ ਕਿ ਲੁਧਿਆਣਾ ਦੇ ਤਾਜਪੁਰ ਰੋਡ ਸਥਿਤ ਸੀਟੀਪੀ ਪਲਾਂਟ ਲਾਗੇ ਬੁੱਢੇ ਨਾਲੇ ਨੂੰ ਬੰਨ੍ਹ ਮਾਰਨ ਦੀ ਕੋਸ਼ਿਸ਼ ਪ੍ਰਦਰਸ਼ਨਕਾਰੀਆਂ ਵੱਲੋਂ ਕੀਤੀ ਜਾ ਰਹੀ ਹੈ। ਪੁਲਸ ਨੇ ਬਹੁੱਤੇ ਪ੍ਰਦਰਸ਼ਨਕਾਰੀਆਂ ਨੂੰ ਹਾਲੇ ਸੀਟੀਪੀ ਪੁਆਇੰਟ ਤੋਂ ਕਈ ਕਿਲੋਮੀਟਰ ਪਿੱਛੇ ਰੋਕ ਲਿਆ ਹੈ। ਜਿਸ ਕਾਰਨ ਫਿਰੋਜ਼ਪੁਰ ਰੋਡ 'ਤੇ ਪ੍ਰਦਰਸ਼ਨਕਾਰੀਆਂ ਦਾ ਵੱਡਾ ਇਕੱਠ ਦੇਖਣ ਨੂੰ ਮਿਲਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News