23 ਨਵੰਬਰ ਨੂੰ ਬੰਦ ਰਹੇਗਾ ''ਲੁਧਿਆਣਾ ਬੱਸ ਅੱਡਾ'', ਜਾਣੋ ਕਾਰਨ

11/10/2020 1:35:12 PM

ਲੁਧਿਆਣਾ (ਨਰਿੰਦਰ) : ਲੁਧਿਆਣਾ 'ਚ ਮੰਗਲਵਾਰ ਨੂੰ ਨਿੱਜੀ ਟਰਾਂਸਪੋਰਟ ਮਾਫ਼ੀਆ ਦੇ ਖ਼ਿਲਾਫ਼ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੇ ਮੁਲਾਜ਼ਮ ਇੱਕਜੁੱਟ ਹੋਏ ਅਤੇ ਉਨ੍ਹਾਂ ਨੇ ਜੰਮ ਕੇ ਆਰ. ਟੀ. ਓ. ਲੁਧਿਆਣਾ ਅਤੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਖ਼ਿਲਾਫ਼ ਆਪਣੀ ਭੜਾਸ ਕੱਢੀ। ਪੰਜਾਬ ਰੋਡਵੇਜ਼ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਢਿੱਲੋਂ ਨੇ ਕਿਹਾ ਕਿ ਯੂਨੀਅਨ ਵੱਲੋਂ 23 ਨਵੰਬਰ ਨੂੰ ਲੁਧਿਆਣਾ ਦਾ ਬੱਸ ਅੱਡਾ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ, ਜਦੋਂ ਕਿ 2 ਦਸੰਬਰ ਨੂੰ ਟਰਾਂਸਪੋਰਟ ਮਾਫੀਆ ਦਾ ਪੁਤਲਾ ਫੂਕ ਕੇ ਭਾਰਤ ਨਗਰ ਚੌਂਕ 'ਚ ਜਾਮ ਲਾਇਆ ਜਾਵੇਗਾ।

ਇਹ ਵੀ ਪੜ੍ਹੋ : ਨੂੰਹ-ਪੋਤੀ ਨੇ ਤਸ਼ੱਦਦ ਢਾਹੁੰਦਿਆਂ ਘਰੋਂ ਕੱਢਿਆ ਬਜ਼ੁਰਗ, ਦੁਖੀ ਵਿਅਕਤੀ ਨੇ ਖ਼ੁਦ ਨੂੰ ਅੱਗ ਲਾ ਕੇ ਗੁਆਈ ਜਾਨ

ਇਸ ਮੌਕੇ ਰੋਡਵੇਜ਼ ਦੇ ਮੁਲਾਜ਼ਮਾਂ ਨੇ ਕਿਹਾ ਕਿ ਕੋਰੋਨਾ ਦੌਰਾਨ ਉਹ ਮੁਫ਼ਤ 'ਚ ਲੋਕਾਂ ਦੀ ਸੇਵਾ ਕਰਦੇ ਰਹੇ ਪਰ ਹੁਣ ਜਦੋਂ ਬੱਸਾਂ ਦਾ ਕੰਮ ਚੱਲਣ ਲੱਗਾ ਹੈ ਤਾਂ ਸਰਕਾਰ ਵੱਲੋਂ ਨਿੱਜੀ ਬੱਸਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੱਤਾ 'ਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਗਿਆ ਸੀ ਕਿ ਨਿੱਜੀ ਟਰਾਂਸਪੋਰਟ ਮਾਫੀਆ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਪਰ ਉਨ੍ਹਾਂ ਦਾ ਦਾਅਵਾ ਫਿੱਕਾ ਹੀ ਨਿਕਲਿਆ।

ਇਹ ਵੀ ਪੜ੍ਹੋ : NRI ਮੁੰਡੇ ਨਾਲ ਮੰਗਣੀ ਕਰਵਾ ਕਿਸੇ ਹੋਰ ਨਾਲ ਲਏ ਸੱਤ ਫੇਰੇ, ਹੁਣ ਪੈ ਗਿਆ ਵੱਡਾ ਪੰਗਾ

ਇਸ ਮੌਕੇ ਯੂਨੀਅਨ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਢਿੱਲੋਂ ਨੇ ਕਿਹਾ ਕਿ  ਅੱਜ ਨਿੱਜੀ ਟਰਾਂਸਪੋਰਟ ਮਾਫੀਆ ਜੰਮ ਕੇ ਲੋਕਾਂ ਦੀ ਲੁੱਟ-ਖਸੁੱਟ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਵਾਸੀਆਂ ਨੂੰ ਦਿੱਲੀ ਪਹੁੰਚਾਉਣ ਲਈ ਹੀ ਹਜ਼ਾਰਾਂ ਰੁਪਏ ਕਿਰਾਇਆ ਵਸੂਲਿਆ ਗਿਆ, ਜਦੋਂ ਕਿ ਸਰਕਾਰੀ ਬੱਸਾਂ ਦਾ ਕਿਰਾਇਆ ਇਸ ਤੋਂ ਕਿਤੇ ਘੱਟ ਹੈ ਪਰ ਇਸ ਦੇ ਬਾਵਜੂਦ ਨਿੱਜੀ ਬੱਸਾਂ ਨੂੰ ਲਗਾਤਾਰ ਸ਼ਹਿ ਮਿਲ ਰਹੀ ਹੈ ਅਤੇ ਉਹ ਲੋਕਾਂ ਦੀ ਲੁੱਟ-ਖਸੁੱਟ ਕਰ ਰਹੇ ਹਨ।

ਇਹ ਵੀ ਪੜ੍ਹੋ : ਹੁਣ ਪੰਜਾਬ 'ਚ CBI ਦੀ 'ਨੋ ਐਂਟਰੀ', ਕੈਪਟਨ ਸਰਕਾਰ ਨੇ ਲਿਆ ਵੱਡਾ ਫ਼ੈਸਲਾ (ਵੀਡੀਓ)

ਉਨ੍ਹਾਂ ਕਿਹਾ ਕਿ ਸਰਕਾਰ ਦੇ ਮੰਤਰੀ ਅਤੇ ਵਿਧਾਇਕਾਂ ਦੀਆਂ ਆਪਣੀਆਂ ਬੱਸਾਂ ਹਨ, ਇਸ ਕਰਕੇ ਇਨ੍ਹਾਂ ਨੂੰ ਨਹੀਂ ਰੋਕਿਆ ਜਾਂਦਾ। ਉਨ੍ਹਾਂ ਕਿਹਾ ਕਿ ਬੱਸ ਅੱਡੇ ਦੇ ਬਾਹਰ ਨਿੱਜੀ ਬੱਸ ਚਾਲਕਾਂ ਦਾ ਇੱਕ ਵੱਖਰਾ ਹੀ ਬੱਸ ਅੱਡਾ ਬਣ ਗਿਆ ਹੈ, ਜਿੱਥੇ ਲਗਾਤਾਰ ਲੋਕਾਂ ਦੀ ਲੁੱਟ-ਖਸੁੱਟ ਹੋ ਰਹੀ ਹੈ।


 

Babita

This news is Content Editor Babita