ਅੱਧੀ ਰਾਤ ਨੂੰ ਬੱਸ ਸਟੈਂਡ ''ਚ ਸ਼ਰੇਆਮ ਉੱਡਦੀਆਂ ਨੇ ਕਾਨੂੰਨ ਦੀਆਂ ਧੱਜੀਆਂ, ਹੁਣ ਐਕਸ਼ਨ ਦੀ ਤਿਆਰੀ

Thursday, Nov 07, 2024 - 04:21 PM (IST)

ਲੁਧਿਆਣਾ (ਗਣੇਸ਼): ਬੱਸ ਸਟੈਂਡ ਦੇ ਬਾਹਰੋਂ ਵੱਖ-ਵੱਖ ਸੂਬਿਆਂ ਦੇ ਨੰਬਰ ਵਾਲੀਆਂ ਬੱਸਾਂ ਕਾਨੂੰਨ ਦੀ ਉਲੰਘਣਾ ਕਰਕੇ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਵੱਲੋਂ ਨਾ ਪੰਜਾਬ ਦੇ ਟੈਕਸ ਭਰੇ ਜਾ ਰਹੇ ਹਨ ਅਤੇ ਨਾ ਹੀ ਇਨ੍ਹਾਂ ਦੇ ਕਾਗਜ਼ ਪੱਤਰ ਪੂਰੇ ਹੁੰਦੇ ਹਨ। 52 ਸੀਟਾਂ ਵਾਲੀ ਬੱਸ ਵਿਚ 100 -100 ਤੋਂ ਵੱਧ ਸਵਾਰੀਆਂ ਬਿਠਾ ਕੇ ਯੂ.ਪੀ.-ਬਿਹਾਰ ਅਤੇ ਨਾਲ ਲਗਦੇ ਸੂਬਿਆਂ ਨੂੰ ਬੱਸਾਂ ਚਲਦੀਆਂ ਹਨ। ਜ਼ਿਲ੍ਹਾ ਟਰਾਂਸਪੋਰਟ ਅਥਾਰਟੀ ਵੱਲੋਂ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਕਦਮ ਚੁੱਕਣ ਜਾ ਰਹੀ ਪੰਜਾਬ ਸਰਕਾਰ!

ਇਸ ਸਾਰੇ ਮਾਮਲੇ ਸਬੰਧੀ ਰਜਿੰਦਰ ਸਿੰਘ ਨਾਂ ਦੇ ਵਿਅਕਤੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸ਼ਿਕਾਇਤ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਇਕ ਤਾਂ ਰਾਤ ਸਮੇਂ ਉੱਥੋਂ ਆਉਣ ਜਾਣ ਵਿਚ ਦਿੱਕਤ ਹੁੰਦੀ ਹੈ, ਦੂਸਰਾ ਸਰਕਾਰ ਦੇ ਰੈਵਨਿਊ ਨੂੰ ਲੱਖਾਂ ਰੁਪਏ ਦਾ ਚੂਨਾ ਲਗਾਇਆ ਜਾ ਰਿਹਾ ਹੈ ਅਤੇ 52 ਸੀਟਾਂ ਵਾਲੀ ਬੱਸ ਵਿਚ 100 ਤੋਂ ਵੱਧ ਸਵਾਰੀਆਂ ਬਿਠਾਈਆਂ ਜਾ ਰਹੀਆਂ ਹਨ, ਜੋ ਕਿ ਵੱਡੇ ਹਾਦਸੇ ਨੂੰ ਸੱਦਾ ਦੇ ਰਹੀਆਂ ਹਨ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਭਾਜਪਾ ਦੇ ਲੀਡਰਾਂ ਨੂੰ ਚੇਤਾਵਨੀ! ਹੋ ਸਕਦੇ ਨੇ ਬਰਖ਼ਾਸਤ

ਜਦ ਇਸ ਸਬੰਧੀ ਜ਼ਿਲ੍ਹਾ ਟਰਾਂਸਪੋਰਟ ਅਥਾਰਟੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਮੀਡੀਆ ਨੇ ਉਨ੍ਹਾਂ ਦੇ ਧਿਆਨ 'ਚ ਮਾਮਲਾ ਲਿਆਂਦਾ ਹੈ। ਉਹ ਜ਼ਰੂਰ ਇਨ੍ਹਾਂ 'ਤੇ ਕਾਰਵਾਈ ਕਰਨਗੇ। ਉਨ੍ਹਾਂ ਨੇ ਕਿਹਾ ਜੇਕਰ ਕਿਸੇ ਕੋਲ ਕਾਗਜ਼ ਪੂਰੇ ਨਾ ਹੋਏ ਜਾਂ ਹੋਰ ਕਾਨੂੰਨ ਦੀ ਉਲੰਘਣਾ ਕਰਦੇ ਹੋਏ ਮਿਲੇ ਤਾਂ ਉਨ੍ਹਾਂ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News