Big Breaking: ਲੁਧਿਆਣਾ ''ਚ ਵੱਡਾ ਬੱਸ ਹਾਦਸਾ! ਪੈ ਗਈਆਂ ਭਾਜੜਾਂ; ਅੱਧਾ ਦਰਜਨ ਤੋਂ ਵੱਧ ਲੋਕ ਜ਼ਖ਼ਮੀ

Thursday, Dec 11, 2025 - 02:56 PM (IST)

Big Breaking: ਲੁਧਿਆਣਾ ''ਚ ਵੱਡਾ ਬੱਸ ਹਾਦਸਾ! ਪੈ ਗਈਆਂ ਭਾਜੜਾਂ; ਅੱਧਾ ਦਰਜਨ ਤੋਂ ਵੱਧ ਲੋਕ ਜ਼ਖ਼ਮੀ

ਲੁਧਿਆਣਾ (ਵੈੱਬ ਡੈਸਕ): ਲੁਧਿਆਣਾ ਦੇ ਬੱਸ ਸਟੈਂਡ ਨੇੜੇ ਵੱਡਾ ਹਾਦਸਾ ਵਾਪਰ ਗਿਆ ਹੈ। ਮੁੱਢਲੀ ਜਾਣਕਾਰੀ ਮੁਤਾਬਕ ਇਸ ਹਾਦਸੇ ਵਿਚ ਘੱਟੋ-ਘੱਟ ਅੱਧਾ ਦਰਜਨ ਦੇ ਕਰੀਬ ਲੋਕ ਜ਼ਖ਼ਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇਕ ਪ੍ਰਾਈਵੇਟ ਬੱਸ ਬ੍ਰੇਕ ਫ਼ੇਲ੍ਹ ਹੋਣ ਕਾਰਨ ਬੇਕਾਬੂ ਹੋ ਗਈ। ਇਸ ਦੌਰਾਨ ਬੱਸ ਰਾਹ ਵਿਚ ਆਉਣ ਵਾਲੇ ਵਾਹਨਾਂ ਤੇ ਲੋਕਾਂ ਨਾਲ ਟਕਰਾਉਂਦੀ ਹੋਈ ਡਿਵਾਈਡਰ 'ਤੇ ਜਾ ਚੜ੍ਹੀ। ਇਸ ਦੌਰਾਨ 6 ਤੋਂ ਵੱਧ ਲੋਕ ਬੱਸ ਦੇ ਹੇਠਾਂ ਆਏ ਹਨ ਤੇ ਕੁਝ ਵਾਹਨ ਵੀ ਨੁਕਸਾਨੇ ਗਏ ਹਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਵੀ ਮੌਕੇ 'ਤੇ ਪਹੁੰਚ ਚੁੱਕੀ ਹੈ ਤੇ ਜ਼ਖ਼ਮੀਆਂ ਦੀ ਮਦਦ ਕੀਤੀ ਜਾ ਰਹੀ ਹੈ। 

(ਖ਼ਬਰ ਅਪਡੇਟ ਕੀਤੀ ਜਾ ਰਹੀ ਹੈ)


author

Anmol Tagra

Content Editor

Related News