ਰਿਸ਼ਤੇਦਾਰਾਂ ਨਾਲ ਹੋਏ ਵਿਵਾਦ ''ਚ ਲੁਧਿਆਣਾ ਦੇ ਕਾਰੋਬਾਰੀ ਦੀ ਹੋਈ ਮੌਤ
Thursday, Dec 07, 2023 - 04:41 AM (IST)

ਲੁਧਿਆਣਾ (ਗੌਤਮ)– 2 ਧਿਰਾਂ ਵਿਚਕਾਰ ਚੱਲ ਰਹੇ ਸਮਝੌਤੇ ਦੌਰਾਨ ਹੋਈ ਮਾਮੂਲੀ ਧੱਕਾ-ਮੁੱਕੀ ਕਾਰਨ ਯਾਰਨ ਕਾਰੋਬਾਰੀ ਦੀ ਮੌਤ ਹੋ ਗਈ। ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੀ ਥਾਣਾ ਬਸਤੀ ਜੋਧੇਵਾਲ ਦੀ ਪੁਲਸ ਨੇ ਕਾਰਵਾਈ ਕਰਦਿਆਂ ਕਾਰੋਬਾਰੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਮ੍ਰਿਤਕ ਕਾਰੋਬਾਰੀ ਦੀ ਪਛਾਣ ਪੁਲਸ ਨੇ ਨਿਊ ਚੰਦਾ ਕਾਲੋਨੀ ਦੇ ਰਹਿਣ ਵਾਲੇ ਬਲਵੰਤ ਵਰਮਾ (64) ਵਜੋਂ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - Breaking News: ਅੰਮ੍ਰਿਤਸਰ 'ਚ ਫਿਰ ਚੱਲੀਆਂ ਗੋਲ਼ੀਆਂ, ਪੁੱਤ ਨੂੰ ਹਮਲਾਵਰਾਂ ਤੋਂ ਬਚਾਉਣ ਆਏ ਪਿਓ ਦੀ ਹੋਈ ਮੌਤ
ਜਾਣਕਾਰੀ ਅਨੁਸਾਰ ਬਲਵੰਤ ਦੇ 2 ਬੇਟੇ ਅਤੇ ਇਕ ਬੇਟੀ ਹੈ। ਇਕ ਬੇਟਾ ਵਿਦੇਸ਼ ਗਿਆ ਹੋਇਆ ਹੈ। ਬੇਟੇ ਮਨੀ ਵਰਮਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਕਿਸੇ ਰਿਸ਼ਤੇਦਾਰ ਦੇ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ, ਜਿਸ ਕਾਰਨ ਇਸ ਮਾਮਲੇ ਨੂੰ ਖਤਮ ਕਰਨ ਲਈ ਉਨ੍ਹਾਂ ਦੇ ਘਰ ਮੰਗਲਵਾਰ ਨੂੰ ਸਮਝੌਤਾ ਕਰਨ ਦਾ ਸਮਾਂ ਰੱਖਿਆ ਸੀ। ਦੋਵੇਂ ਧਿਰਾਂ ਵੱਲੋਂ 4-4 ਲੋਕਾਂ ਨੇ ਬੈਠ ਕੇ ਸਮਝੌਤਾ ਕਰਨਾ ਸੀ ਪਰ ਦੂਜੀ ਧਿਰ ਵੱਲੋਂ ਜ਼ਿਆਦਾ ਲੋਕ ਪੁੱਜ ਗਏ।
ਇਹ ਖ਼ਬਰ ਵੀ ਪੜ੍ਹੋ - ਵਿਜੀਲੈਂਸ ਨੇ ਮਿਲਕ ਪਲਾਂਟ ਮੈਨੇਜਰ 'ਤੇ ਕੱਸਿਆ ਸ਼ਿਕੰਜਾ, ਲੱਖਾਂ ਰੁਪਏ ਦੀ ਨਗਦੀ, ਗਹਿਣੇ ਤੇ ਘੜੀਆਂ ਜ਼ਬਤ
ਇਸ ਦੌਰਾਨ ਪਿਤਾ ਹੋਰ ਲੋਕਾਂ ਨਾਲ ਗੱਲ ਕਰ ਰਹੇ ਸਨ। ਦੂਜੀ ਧਿਰ ਦੇ ਲੋਕਾਂ ਨੇ ਉਲਝਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਧੱਕਾ-ਮੁੱਕੀ ਕਰਦੇ ਹੋਏ ਪਿਤਾ ਨੂੰ ਧੱਕਾ ਦੇ ਦਿੱਤਾ, ਜਿਸ ਕਾਰਨ ਉਸ ਦੇ ਪਿਤਾ ਹੇਠਾਂ ਡਿੱਗ ਗਏ ਅਤੇ ਹਾਲਤ ਵਿਗੜ ਗਈ। ਜਦੋਂ ਸੀ. ਐੱਮ. ਸੀ. ਲੈ ਕੇ ਪੁੱਜੇ ਤਾਂ ਉੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ, ਜਿਸ ’ਤੇ ਪੁਲਸ ਨੂੰ ਸੂਚਿਤ ਕੀਤਾ ਗਿਆ। ਇੰਸ. ਗੁਰਬਖਸ਼ ਸਿੰਘ ਨੇ ਦੱਸਿਆ ਕਿ ਮੌਕਾ ’ਤੇ ਮੁਆਇਨਾ ਕੀਤਾ ਗਿਆ ਹੈ। ਪਰਿਵਾਰ ਦੇ ਬਿਆਨ ਦਰਜ ਕਰਵਾਉਣ ਲਈ ਕਿਹਾ ਗਿਆ ਹੈ ਪਰ ਪਰਿਵਾਰ ਦਾ ਕਹਿਣਾ ਹੈ ਕਿ ਵਿਦੇਸ਼ ’ਚ ਰਹਿਣ ਵਾਲਾ ਬੇਟਾ ਆਵੇਗਾ ਅਤੇ ਉਸ ਤੋਂ ਬਾਅਦ ਹੀ ਬਿਆਨ ਦਰਜ ਕਰਵਾਏ ਜਾਣਗੇ। ਬਿਆਨ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8