"Call ਤਾਂ ਇਗਨੋਰ ਕਰ ਦਿੱਤੀ, ਗੋਲੀਆਂ ਕਿਵੇਂ ਕਰੋਗੇ..?'' ਲੁਧਿਆਣਾ ਦੇ ਕਾਰੋਬਾਰੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Thursday, Feb 26, 2026 - 09:13 AM (IST)

"Call ਤਾਂ ਇਗਨੋਰ ਕਰ ਦਿੱਤੀ, ਗੋਲੀਆਂ ਕਿਵੇਂ ਕਰੋਗੇ..?'' ਲੁਧਿਆਣਾ ਦੇ ਕਾਰੋਬਾਰੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਲੁਧਿਆਣਾ: ਮਹਾਨਗਰ ਵਿੱਚ ਗੈਂਗਸਟਰਾਂ ਦਾ ਦਬਦਬਾ ਅਤੇ ਦਹਿਸ਼ਤ ਲਗਾਤਾਰ ਵਧਦੀ ਜਾ ਰਹੀ ਹੈ। ਤਾਜ਼ਾ ਮਾਮਲੇ ਵਿੱਚ ਕੁਖਿਆਤ ਗੈਂਗਸਟਰ ਗੋਲਡੀ ਬਰਾੜ ਦੇ ਨਾਂ ਦੀ ਵਰਤੋਂ ਕਰਦਿਆਂ ਇੱਕ ਨਾਮੀ ਕਾਰੋਬਾਰੀ ਤੋਂ 5 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਪੈਸੇ ਨਾ ਦੇਣ ਦੀ ਸੂਰਤ ਵਿੱਚ ਕਾਰੋਬਾਰੀ ਨੂੰ ਮੌਤ ਦੇ ਘਾਟ ਉਤਾਰਨ ਦੀ ਸਿੱਧੀ ਚੁਣੌਤੀ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਸ਼ਿਕਾਇਤਕਰਤਾ ਕਾਰੋਬਾਰੀ ਗੁਰਬੀਰ ਸਿੰਘ, ਜੋ ਕਿ ਇੱਕ ਫਿਲਿੰਗ ਸਟੇਸ਼ਨ ਦੇ ਮਾਲਕ ਹਨ, ਨੇ ਪੁਲਸ ਨੂੰ ਦੱਸਿਆ ਕਿ ਇਹ ਸਿਲਸਿਲਾ 18 ਫਰਵਰੀ ਨੂੰ ਸ਼ੁਰੂ ਹੋਇਆ ਸੀ। ਉਨ੍ਹਾਂ ਦੇ ਮੋਬਾਈਲ 'ਤੇ ਇੱਕ ਵਿਦੇਸ਼ੀ ਨੰਬਰ ਤੋਂ ਵੌਇਸ ਮੈਸੇਜ ਆਇਆ, ਜਿਸ ਵਿੱਚ ਬੋਲਣ ਵਾਲੇ ਨੇ ਆਪਣੀ ਪਛਾਣ ਗੋਲਡੀ ਬਰਾੜ ਵਜੋਂ ਕਰਵਾਈ।

ਇਹ ਵੀ ਪੜ੍ਹੋ : ਪੱਟੀ 'ਚ ਨਵ-ਵਿਆਹੁਤਾ ਨੂੰ ਗੋਲੀ ਮਾਰਨ ਵਾਲਾ ਗ੍ਰਿਫ਼ਤਾਰ, ਪੁਲਸ ਹਿਰਾਸਤ ’ਚੋਂ ਭੱਜਣ ਦੀ ਕੀਤੀ ਕੋਸ਼ਿਸ਼, ਟੁੱਟਿਆ ਪੈਰ

ਫੋਨ 'ਤੇ ਧਮਕੀ ਦਿੰਦੇ ਹੋਏ ਗੈਂਗਸਟਰ ਨੇ ਕਿਹਾ ਕਿ ਉਸ ਕੋਲ ਗੁਰਬੀਰ ਸਿੰਘ ਦੀ ਪਲ-ਪਲ ਦੀ ਜਾਣਕਾਰੀ ਹੈ। ਇਸ ਦੌਰਾਨ ਉਸ ਨੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੰਦੇ ਹੋਏ ਫਿਰੌਤੀ ਦੀ ਮੰਗ ਕੀਤੀ ਅਤੇ ਦੋ ਦਿਨਾਂ ਦੇ ਅੰਦਰ-ਅੰਦਰ 5 ਕਰੋੜ ਰੁਪਏ ਦਾ ਇੰਤਜ਼ਾਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ, "ਮੇਰੀ ਕਾਲ ਇਗਨੌਰ ਕਰ ਰਹੇ ਹੋ, ਗੋਲੀਆਂ ਕਿਵੇਂ ਕਰੋਗੇ?" ਜਦੋਂ ਕਾਰੋਬਾਰੀ ਨੇ ਪਹਿਲੇ ਮੈਸੇਜ ਨੂੰ ਨਜ਼ਰਅੰਦਾਜ਼ ਕੀਤਾ, ਤਾਂ 22 ਫਰਵਰੀ ਨੂੰ ਵਟਸਐਪ 'ਤੇ ਇੱਕ ਹੋਰ ਖ਼ੌਫ਼ਨਾਕ ਮੈਸੇਜ ਆਇਆ। ਇਸ ਵਾਰ ਗੈਂਗਸਟਰ ਨੇ ਲਿਖਿਆ: "ਤੁਸੀਂ ਕਾਲਾਂ ਨੂੰ ਤਾਂ ਇਗਨੋਰ ਕਰ ਰਹੇ ਹੋ ਪਰ ਗੋਲੀਆਂ ਨੂੰ ਕਿਵੇਂ ਇਗਨੋਰ ਕਰੋਗੇ? ਇਸ ਵਹਿਮ ਵਿੱਚ ਨਾ ਰਹਿਣਾ ਕਿ ਪੁਲਸ ਤੁਹਾਨੂੰ ਬਚਾ ਲਵੇਗੀ। ਹੁਣ ਕਾਲ ਨਹੀਂ ਆਵੇਗੀ, ਸਿੱਧੀ ਮੁਲਾਕਾਤ ਹੋਵੇਗੀ।"

ਇਹ ਵੀ ਪੜ੍ਹੋ : ਗਰਮੀ 'ਚ ਲੱਗੇਗਾ ਮਹਿੰਗਾਈ ਦਾ ਝਟਕਾ: AC ਦੀਆਂ ਕੀਮਤਾਂ 'ਚ ਹੋਵੇਗਾ ਜ਼ਬਰਦਸਤ ਵਾਧਾ

ਪੁਲਸ ਦੀ ਕਾਰਵਾਈ
ਇਸ ਘਟਨਾ ਤੋਂ ਬਾਅਦ ਕਾਰੋਬਾਰੀ ਨੇ ਤੁਰੰਤ ਪੁਲਸ ਦੇ ਉੱਚ ਅਧਿਕਾਰੀਆਂ ਤੱਕ ਪਹੁੰਚ ਕੀਤੀ। ਪੁਲਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਥਾਣਾ ਮਾਡਲ ਟਾਊਨ ਵਿੱਚ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਿਨ੍ਹਾਂ ਵਿਦੇਸ਼ੀ ਨੰਬਰਾਂ ਤੋਂ ਧਮਕੀਆਂ ਆਈਆਂ ਹਨ, ਉਨ੍ਹਾਂ ਦੀ ਸਾਈਬਰ ਸੈੱਲ ਰਾਹੀਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਘਟਨਾ ਨੇ ਸ਼ਹਿਰ ਦੇ ਕਾਰੋਬਾਰੀਆਂ ਵਿੱਚ ਭਾਰੀ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪੁਲਸ ਵੱਲੋਂ ਕਾਰੋਬਾਰੀ ਦੀ ਸੁਰੱਖਿਆ ਦੇ ਮੱਦੇਨਜ਼ਰ ਵੀ ਕਦਮ ਚੁੱਕੇ ਜਾ ਰਹੇ ਹਨ।

ਇਹ ਵੀ ਪੜ੍ਹੋ : ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ ਨਵੇਂ ਨਿਯਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News