ਲੁਧਿਆਣਾ ਜ਼ਿਮਨੀ ਚੋਣ ਲਈ ਭਾਜਪਾ ਵੱਲੋਂ ਉਮੀਦਵਾਰ ਦਾ ਐਲਾਨ
Saturday, May 31, 2025 - 12:56 PM (IST)

ਲੁਧਿਆਣਾ : ਲੁਧਿਆਣਾ ਵੈਸਟ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਖਿਰਕਾਰ ਭਾਜਪਾ ਵੱਲੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਜਪਾ ਵੱਲੋਂ ਸੀਨੀਅਰ ਆਗੂ ਜੀਵਨ ਗੁਪਤਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਜੀਵਨ ਗੁਪਤਾ ਭਾਜਪਾ ਦੇ ਪੁਰਾਣੇ ਅਤੇ ਸੀਨੀਅਰ ਆਗੂਆਂ ਵਿਚੋਂ ਹਨ। ਇਥੇ ਇਹ ਦੱਸਣਯੋਗ ਹੈ ਕਿ ਕਾਂਗਰਸ ਵੱਲੋਂ ਭਾਰਤ ਭੂਸ਼ਣ ਆਸ਼ੂ, ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਅਤੇ ਅਕਾਲੀ ਦਲ ਵੱਲੋਂ ਪਰਉਪਕਾਰ ਸਿੰਘ ਘੁੰਮਣ ਨੂੰ ਚੋਣ ਮੈਦਾਨ ਵਿਚ ਉਤਾਰਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਬੈਨ ਹੋਇਆ ਇਹ ਕੈਪਸੂਲ, ਵਿਕਰੀ 'ਤੇ ਲੱਗੀ ਪਾਬੰਦੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e