ਲੁਧਿਆਣਾ ਜ਼ਿਮਨੀ ਚੋਣ : ਵੋਟਿੰਗ ਨੂੰ ਲੈ ਕੇ ਹੁਣ ਤੱਕ ਦਾ ਵੇਰਵਾ ਆਇਆ ਸਾਹਮਣੇ, ਪੜ੍ਹੋ ਪੂਰੀ ਖ਼ਬਰ

Thursday, Jun 19, 2025 - 04:35 PM (IST)

ਲੁਧਿਆਣਾ ਜ਼ਿਮਨੀ ਚੋਣ : ਵੋਟਿੰਗ ਨੂੰ ਲੈ ਕੇ ਹੁਣ ਤੱਕ ਦਾ ਵੇਰਵਾ ਆਇਆ ਸਾਹਮਣੇ, ਪੜ੍ਹੋ ਪੂਰੀ ਖ਼ਬਰ

ਲੁਧਿਆਣਾ (ਅਸ਼ੋਕ) : ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ 'ਚ ਵੀਰਵਾਰ ਨੂੰ ਦੁਪਹਿਰ 3 ਵਜੇ ਤੱਕ 41.04 ਫ਼ੀਸਦੀ ਵੋਟਰਾਂ ਨੇ ਵੋਟਿੰਗ ਦਰਜ ਕੀਤੀ ਹੈ। ਜ਼ਿਲ੍ਹਾ ਚੋਣ ਅਫ਼ਸਰ (ਡੀ. ਈ. ਓ) ਹਿਮਾਂਸ਼ੂ ਜੈਨ ਨੇ ਦੱਸਿਆ ਕਿ ਅੱਜ ਸਵੇਰੇ 7 ਵਜੇ ਸ਼ੁਰੂ ਹੋਈ ਵੋਟਿੰਗ ਪੂਰੀ ਤਰ੍ਹਾਂ ਸ਼ਾਂਤੀਪੂਰਨ ਅਤੇ ਸੁਚਾਰੂ ਢੰਗ ਨਾਲ ਹੋਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਹਿਲੇ 2 ਘੰਟਿਆਂ (ਸਵੇਰੇ 7 ਵਜੇ ਤੋਂ 9 ਵਜੇ ਤੱਕ) ਵਿੱਚ ਵੋਟਿੰਗ ਫ਼ੀਸਦੀ 8.5 ਫ਼ੀਸਦੀ ਸੀ, ਸਵੇਰੇ 11 ਵਜੇ ਤੱਕ 21.51 ਫ਼ੀਸਦੀ ਰਹੀ ਅਤੇ ਦੁਪਹਿਰ 1 ਵਜੇ ਤੱਕ 33.42 ਫ਼ੀਸਦੀ ਵੋਟਿੰਗ ਹੋਈ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਜ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਰਹਿਣਗੇ ਬੰਦ

ਜ਼ਿਲ੍ਹਾ ਚੋਣ ਅਫ਼ਸਰ ਨੇ ਵੀਰਵਾਰ ਨੂੰ ਕਈ ਪੋਲਿੰਗ ਸਟੇਸ਼ਨਾਂ ਦੇ ਆਪਣੇ ਦੌਰੇ ਦੌਰਾਨ ਪੋਲਿੰਗ ਸਟਾਫ਼, ਵੋਟਰਾਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੀ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਹੁਣ ਤੱਕ ਵੋਟਰਾਂ ਵੱਲੋਂ ਸ਼ਾਂਤੀਪੂਰਨ ਵੋਟਿੰਗ ਪੰਜਾਬੀਆਂ ਦੇ ਦੇਸ਼ ਪ੍ਰਤੀ ਫਰਜ਼ ਅਤੇ ਪਿਆਰ ਨੂੰ ਦਰਸਾਉਂਦੀ ਹੈ। ਹਿਮਾਂਸ਼ੂ ਜੈਨ ਨੇ ਵੋਟਰਾਂ ਨੂੰ ਵੱਡੀ ਗਿਣਤੀ 'ਚ ਵੋਟ ਪਾਉਣ ਦਾ ਨਵਾਂ ਰਿਕਾਰਡ ਕਾਇਮ ਕਰਨ ਲਈ ਵੀ ਉਤਸ਼ਾਹਿਤ ਕੀਤਾ।

ਇਹ ਵੀ ਪੜ੍ਹੋ : Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ ਫ਼ੀਸਦੀ ਵੋਟਿੰਗ, ਜਾਣੋ ਤਾਜ਼ਾ UPDATE

ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਵੋਟਿੰਗ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਪੋਲਿੰਗ ਸਟੇਸ਼ਨ ਦੇ ਅੰਦਰ ਮੌਜੂਦ ਆਖ਼ਰੀ ਵੋਟਰ ਆਪਣੀ ਵੋਟ ਨਹੀਂ ਪਾ ਦਿੰਦਾ।ਇਸ ਦੌਰਾਨ, ਜਨਰਲ ਆਬਜ਼ਰਵਰ ਰਾਜੀਵ ਕੁਮਾਰ ਨੇ ਵੀ 45 ਤੋਂ ਵੱਧ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਅਤੇ ਕਿਹਾ ਕਿ ਪੋਲਿੰਗ ਪੂਰੀ ਤਰ੍ਹਾਂ ਸ਼ਾਂਤੀਪੂਰਨ ਢੰਗ ਨਾਲ ਹੋ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News