ਲੁਧਿਆਣਾ ਜ਼ਿਮਨੀ ਚੋਣ : ਜਿੱਤ ਦੇ ਕਰੀਬ ਪੁੱਜੀ AAP, ਵੱਜ ਰਹੇ ਢੋਲ ਤੇ ਪੈ ਰਹੇ ਭੰਗੜੇ (ਵੀਡੀਓ)
Monday, Jun 23, 2025 - 01:32 PM (IST)

ਲੁਧਿਆਣਾ : ਲੁਧਿਆਣਾ ਜ਼ਿਮਨੀ ਚੋਣ ਦੇ ਹੁਣ ਤੱਕ ਦੇ ਨਤੀਜਿਆਂ ਦੌਰਾਨ ਆਮ ਆਦਮੀ ਪਾਰਟੀ ਲਗਾਤਾਰ ਜਿੱਤ ਵੱਲ ਵੱਧ ਰਹੀ ਹੈ। ਹੁਣ ਤੱਕ 11ਵੇਂ ਰਾਊਂਡ ਤੱਕ ਵੋਟਾਂ ਦੀ ਗਿਣਤੀ ਹੋ ਚੁੱਕੀ ਹੈ। ਇਸ ਦਰਮਿਆਨ ਆਮ ਆਦਮੀ ਪਾਰਟੀ ਦੇ ਸੰਜੀਵ ਅਰੋੜਾ ਲਗਾਤਾਰ ਜਿੱਤ ਵੱਲ ਵੱਧਦੇ ਹੋਏ 7506 ਵੋਟਾਂ ਦੇ ਫ਼ਰਕ ਨਾਲ ਅੱਗੇ ਨਿਕਲ ਗਏ ਹਨ। ਉਨ੍ਹਾਂ ਨੂੰ ਹੁਣ ਤੱਕ 27907 ਵੋਟਾਂ ਹਾਸਲ ਹੋਈਆਂ ਹਨ, ਜਦੋਂ ਕਿ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ 20401 ਵੋਟਾਂ ਨਾਲ ਦੂਜੇ, ਭਾਜਪਾ ਦੇ ਜੀਵਨ ਗੁਪਤਾ 15835 ਵੋਟਾਂ ਨਾਲ ਤੀਜੇ ਅਤੇ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ 6357 ਵੋਟਾਂ ਨਾਲ ਚੌਥੇ ਨੰਬਰ 'ਤੇ ਚੱਲ ਰਹੇ ਹਨ।
ਇਹ ਵੀ ਪੜ੍ਹੋ : ਕਾਂਗਰਸ ਦਾ ਕਾਟੋ-ਕਲੇਸ਼ ਆਸ਼ੂ 'ਤੇ ਭਾਰੀ! ਲੁਧਿਆਣਾ ਚੋਣ ਨਤੀਜਿਆਂ 'ਚ ਦੇਖੋ ਕੀ ਨੇ ਹਾਲਾਤ (ਵੀਡੀਓ)
'ਆਪ' ਵਲੋਂ ਲਗਾਤਾਰ ਲੀਡ ਕਰਨ 'ਤੇ ਵਰਕਰਾਂ ਵਲੋਂ ਢੋਲ ਦੇ ਡਗੇ 'ਤੇ ਭੰਗੜੇ ਪਾਏ ਜਾ ਰਹੇ ਹਨ ਅਤੇ ਖ਼ੁਸ਼ੀ ਮਨਾਈ ਜਾ ਰਹੀ ਹੈ। ਵਰਕਰਾਂ ਵਲੋਂ ਆਮ ਆਦਮੀ ਪਾਰਟੀ ਜ਼ਿੰਦਾਬਾਦ ਦੇ ਨਾਅਰੇ ਲਾਏ ਜਾ ਰਹੇ ਹਨ।
ਇਹ ਵੀ ਪੜ੍ਹੋ : ਲੁਧਿਆਣਾ ਜ਼ਿਮਨੀ ਚੋਣ : ਪਲਟ ਗਈ ਬਾਜ਼ੀ, ਕਾਂਗਰਸ-ਭਾਜਪਾ ਵਿਚਾਲੇ ਫਸਵਾਂ ਮੁਕਾਬਲਾ (ਵੀਡੀਓ)
ਵਰਕਰਾਂ ਅਤੇ ਸਮਰਥਕਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ 'ਚ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ 'ਚ ਮੁੜ ਆਪਣੀ ਸਰਕਾਰ ਬਣਾਵੇਗੀ। ਵਰਕਰਾਂ ਦਾ ਕਹਿਣਾ ਹੈ ਕਿ ਸੰਜੀਵ ਅਰੋੜਾ ਨੇ ਲੁਧਿਆਣਾ 'ਚ ਬਹੁਤ ਸਾਰੇ ਕੰਮ ਕਰਵਾਏ, ਜਿਸ ਕਾਰਨ ਲੋਕਾਂ ਨੇ ਬੜੇ ਉਤਸ਼ਾਹ ਨਾਲ ਉਨ੍ਹਾਂ ਨੂੰ ਵੋਟਾਂ ਪਾਈਆਂ ਹਨ। ਫਿਲਹਾਲ ਵੋਟਾਂ ਦੀ ਗਿਣਤੀ ਚੱਲ ਰਹੀ ਹੈ ਅਤੇ ਫਾਈਨਲ ਨਤੀਜੇ ਜਲਦ ਹੀ ਆ ਜਾਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8