ਲੁਧਿਆਣਾ : ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਲਹਿਰਾਇਆ ਤਿਰੰਗਾ

01/26/2020 11:07:03 AM

ਲੁਧਿਆਣਾ (ਨਰਿੰਦਰ) : ਦੇਸ਼ ਭਰ 'ਚ ਅੱਜ ਗਣਤੰਤਰ ਦਿਵਸ ਦੀਆਂ ਰੌਣਕਾਂ ਲੱਗੀਆਂ ਹੋਈਆਂ ਹਨ। 71ਵੇਂ ਗਣਤੰਤਰਤਾ ਦਿਵਸ ਨੂੰ ਲੈ ਕੇ ਅੱਜ ਦੇਸ਼ ਭਰ 'ਚ ਕਈ ਥਾਈਂ ਪ੍ਰੋਗਰਾਮ ਆਯੋਜਿਤ ਕੀਤੇ ਗਏ ਹਨ ਤੇ ਕੌਮੀ ਝੰਡਾ ਲਹਿਰਾਇਆ ਜਾ ਰਿਹਾ ਹੈ। ਉਥੇ ਹੀ ਅੱਜ ਪੰਜਾਬ 'ਚ ਵੱਖ-ਵੱਖ ਜ਼ਿਲਿਆਂ 'ਚ ਤਿਰੰਗਾ ਲਹਿਰਾਇਆ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਦੇ ਕੈਬਿਨਟ ਮੰਤਰੀ ਅਰੁਣਾ ਚੌਧਰੀ ਨੇ ਅੱਜ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਤੋਂ ਸਲਾਮੀ ਲਈ। ਇਸ ਉਪਰੰਤ ਉਨ੍ਹਾਂ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ।

ਇਸ ਮੌਕੇ ਵੱਖ-ਵੱਖ ਸਕੂਲਾਂ ਤੋਂ ਆਏ ਹੋਏ ਵਿਦਿਆਰਥੀਆਂ ਨੇ ਆਏ ਹੋਏ ਮਹਿਮਾਨਾਂ ਦੇ ਸਾਹਮਣੇ ਕਈ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕੀਤੇ ਅਤੇ ਪ੍ਰੇਰਨਾ ਸ੍ਰੋਤ ਝਾਕੀਆਂ ਦਿਖਾਈਆਂ। ਦੱਸਣਯੋਗ ਹੈ ਕਿ ਅੱਜ ਤੋਂ 70 ਸਾਲ ਪਹਿਲਾਂ 26 ਜਨਵਰੀ 1950 ਨੂੰ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ ਅਤੇ ਇਸ ਦਿਨ ਨੂੰ ਉਸ ਸਮੇਂ ਤੋਂ ਗਣਤੰਤਰ ਦਿਵਸ ਦੇ ਰੂਪ 'ਚ ਮਨਾਇਆ ਜਾ ਰਿਹਾ ਹੈ।
 

cherry

This news is Content Editor cherry