ਲੁਧਿਆਣਾ ''ਚ ਘਰ ਦੇ ਬਾਹਰ ਖੜ੍ਹੀਆਂ ਦੋ ਦਰਜਨ ਗੱਡੀਆਂ ਦੇ ਭੰਨੇ ਸ਼ੀਸ਼ੇ! ਭੜਕੇ ਲੋਕ
Friday, Jul 04, 2025 - 03:31 PM (IST)

ਲੁਧਿਆਣਾ (ਖ਼ੁਰਾਨਾ): ਸਥਾਨਕ ਪੁਲਸ ਸਟੇਸ਼ਨ ਸ਼ਿਮਲਾਪੁਰੀ ਦੇ ਅਧੀਨ ਪੈਂਦੀ ਬਸੰਤ ਚੌਕੀ ਦੇ ਇਲਾਕੇ ਵਿਚ ਵੀਰਵਾਰ ਦੇਰ ਰਾਤ ਮੋਟਰਸਾਈਕਲ ਸਵਾਰ ਸ਼ਰਾਰਤੀ ਅਨਸਰਾਂ ਵੱਲੋਂ ਦੋ ਦਰਜਨ ਤੋਂ ਵੱਧ ਗੱਡੀਆਂ 'ਤੇ ਲੋਹੇ ਦੀ ਰਾਡ ਤੇ ਇੱਟਾਂ ਮਾਰ ਕੇ ਗੱਡੀਆਂ ਦੇ ਸ਼ੀਸ਼ੇ ਭੰਨੇ ਗਏ ਹਨ। ਇਸ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਇਹ ਖ਼ਬਰ ਵੀ ਪੜ੍ਹੋ - ਘਰੋਂ ਭੱਜਣ ਵਾਲੇ ਪ੍ਰੇਮੀ ਜੋੜਿਆਂ ਲਈ ਬੇਹੱਦ ਅਹਿਮ ਖ਼ਬਰ! ਜਾਰੀ ਹੋਏ ਨਵੇਂ ਨਿਰਦੇਸ਼
ਇਲਾਕਾ ਨਿਵਾਸੀ ਇਸ ਮਗਰੋਂ ਭੜਕ ਉੱਠੇ ਤੇ ਉਨ੍ਹਾਂ ਵੱਲੋਂ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪੁਲਸ ਦੀ ਕਾਰਗੁਜ਼ਾਰੀ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਗਏ। ਲੋਕਾਂ ਵਿਚ ਲਗਾਤਾਰ ਵੱਧਦੇ ਰੋਸ ਮਗਰੋਂ ਪੁਲਸ ਨੇ ਛਾਪੇਮਾਰੀ ਕਰ ਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8