ਲੁਧਿਆਣਾ ਜੇਲ ''ਚ ਹੋਈ ਖੂਨੀ ਝੜਪ ''ਤੇ ਕੈਪਟਨ ਦਾ ਵੱਡਾ ਬਿਆਨ

06/27/2019 6:51:50 PM

ਲੁਧਿਆਣਾ— ਲੁਧਿਆਣਾ ਦੀ ਸੈਂਟਰਲ ਜੇਲ 'ਚ ਹੋਈ ਖੂਨੀ ਝੜਪ ਦੇ ਮਾਮਲੇ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਜੇਲ 'ਚ ਇਕ ਕੈਦੀ ਦੀ ਮੌਤ ਹੋ ਗਈ ਸੀ, ਜਿਸ ਦੀ ਰਿਪੋਰਟ ਅੱਜ ਸਵੇਰੇ ਉਨ੍ਹਾਂ ਨੂੰ ਮਿਲੀ ਹੈ ਅਤੇ ਉਸ ਤੋਂ ਬਾਅਦ ਖੂਨੀ ਝੜਪ ਹੋਣ ਬਾਰੇ ਪਤਾ ਲੱਗਾ ਹੈ। ਉਨ੍ਹਾਂ ਕਿਹਾ ਕਿ ਉਹ ਅਜੇ ਦਿੱਲੀ 'ਚ ਹਨ ਅਤੇ ਇਸ ਮਾਮਲੇ ਸਬੰਧੀ ਕੋਈ ਪੂਰੀ ਜਾਣਕਾਰੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਪੂਰੇ ਮਾਮਲੇ ਦੀ ਜਾਣਕਾਰੀ ਮੰਗੀ ਹੈ। ਉਨ੍ਹਾਂ ਜੇਲ ਵਿਭਾਗ ਨੂੰ ਹੁਕਮ ਜਾਰੀ ਕਰਦੇ ਹੋਏ ਜੇਲ 'ਚ ਫਾਇਰਿੰਗ ਦੇ ਪੂਰੇ ਮਾਮਲੇ ਦੀ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਹਨ। 

ਦੱਸਣਯੋਗ ਹੈ ਕਿ ਲੁਧਿਆਣਾ ਦੀ ਸੈਂਟਰਲ ਜੇਲ 'ਚ ਸੰਨੀ ਨਾਂ ਦੇ ਕੈਦੀ ਦੀ ਬੀਤੀ ਰਾਤ ਮੌਤ ਹੋ ਗਈ ਸੀ, ਉਸ ਦੀ ਮੌਤ ਤੋਂ ਬਾਅਦ ਭੜਕੇ ਕੈਦੀਆਂ ਦੀ ਅੱਜ ਆਪਸ 'ਚ ਜੇਲ 'ਚ ਖੂਨੀ ਝੜਪ ਹੋ ਗਈ ਅਤੇ ਉਨ੍ਹਾਂ ਨੇ ਪੁਲਸ 'ਤੇ ਹਮਲਾ ਕਰ ਦਿੱਤਾ। ਇਸ ਘਟਨਾ 'ਚ ਜਿੱਥੇ ਕਈ ਕੈਦੀ ਜ਼ਖਮੀ ਹੋਏ, ਉਥੇ ਹੀ ਕਈ ਕੈਦੀਆਂ ਨੇ ਜੇਲ 'ਚੋਂ ਫਰਾਰ ਹੋਣ ਦੀ ਕੋਸ਼ਿਸ਼ ਵੀ ਕੀਤੀ। ਪੁਲਸ ਅਤੇ ਜੇਲ ਪ੍ਰਸ਼ਾਸਨ ਵੱਲੋਂ ਕੈਦੀਆਂ ਨੂੰ ਛੁਡਵਾਉਣ ਦੇ ਲਈ ਹਵਾ 'ਚ ਕਈ ਫਾਇਰ ਵੀ ਕੀਤੇ। ਖੂਨੀ ਝੜਪ ਤੋਂ ਬਾਅਦ ਤਣਾਅਪੂਰਨ ਹੁੰਦੇ ਮਾਹੌਲ ਨੂੰ ਦੇਖਦੇ ਹੋਏ ਸੈਂਟਰਲ ਜੇਲ 'ਚ ਵੱਡੀ ਗਿਣਤੀ 'ਚ ਪੁਲਸ ਦੀ ਤਾਇਨਾਤੀ ਕੀਤੀ ਗਈ ਹੈ। 

shivani attri

This news is Content Editor shivani attri