ਲੁਧਿਆਣਾ ਦੀ ਕੇਂਦਰੀ ਜੇਲ੍ਹ ’ਚ ਕੈਦੀ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼

Friday, Aug 19, 2022 - 02:16 PM (IST)

ਲੁਧਿਆਣਾ ਦੀ ਕੇਂਦਰੀ ਜੇਲ੍ਹ ’ਚ ਕੈਦੀ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼

ਲੁਧਿਆਣਾ (ਸਿਆਲ) : ਤਾਜਪੁਰ ਰੋਡ ਦੀ ਕੇਂਦਰੀ ਜੇਲ੍ਹ ’ਚ ਇਕ ਕੈਦੀ ਵੱਲੋਂ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ। ਜਾਣਕਾਰੀ ਮੁਤਾਬਕ ਜੇਲ੍ਹ ਦੀ ਬੀ. ਕੇ. ਯੂ. ਬੈਰਕ 'ਚ ਇਕ ਕੈਦੀ ਵੱਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ।

ਕੈਦੀ ਦੇ ਇਸ ਹਥਕੰਡੇ ਨੂੰ ਦੇਖ ਕੇ ਹੋਰ ਕੈਦੀਆਂ 'ਚ ਹਫੜਾ-ਦਫੜੀ ਮਚ ਗਈ। ਜੇਲ੍ਹ ਅਧਿਕਾਰੀਆਂ ਨੂੰ ਇਸ ਘਟਨਾ ਦੀ ਸੂਚਨਾ ਮਿਲਣ ’ਤੇ ਉਕਤ ਕੈਦੀ ਨੂੰ ਤੁਰੰਤ ਜੇਲ੍ਹ ਦੇ ਹਸਪਤਾਲ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਇਲਾਜ ਲਈ ਸਿਵਲ ਹਸਪਤਾਲ ਰੈਫ਼ਰ ਕਰ ਦਿੱਤਾ। ਉਧਰ, ਜੇਲ੍ਹ ਪ੍ਰਸ਼ਾਸਨ ਇਸ ਮਾਮਲੇ ਦੀ ਜਾਂਚ ਕਰ ਰਿਹਾ ਹੈ।
 


author

Babita

Content Editor

Related News