ਜੇਲ੍ਹ ’ਚ ਕੈਦੀ ਤੋਂ ਮਿਲੀਆਂ 105 ਨਸ਼ੀਲੀਆਂ ਗੋਲੀਆਂ, ਕੇਸ ਦਰਜ

Saturday, Aug 12, 2023 - 02:17 PM (IST)

ਜੇਲ੍ਹ ’ਚ ਕੈਦੀ ਤੋਂ ਮਿਲੀਆਂ 105 ਨਸ਼ੀਲੀਆਂ ਗੋਲੀਆਂ, ਕੇਸ ਦਰਜ

ਲੁਧਿਆਣਾ (ਸਿਆਲ) : ਸੈਂਟਰਲ ਜੇਲ੍ਹ ’ਚ ਤਲਾਸ਼ੀ ਦੌਰਾਨ ਕੈਦੀਆਂ ਤੋਂ ਨਸ਼ੀਲੇ ਪਦਾਰਥ ਬਰਾਮਦ ਹੋਣ ਦਾ ਸਿਲਸਿਲਾ ਵੀ ਵੱਧ ਰਿਹਾ ਹੈ, ਜਿਸ ਕਾਰਨ ਕੈਦੀ ਦੀ ਤਲਾਸ਼ੀ ਦੌਰਾਨ 105 ਸੰਤਰੀ ਰੰਗ ਦੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਸਹਾਇਕ ਸੁਪਰੀਡੈਂਟ ਸੁਰਿੰਦਰਪਾਲ ਸਿੰਘ ਦੀ ਸ਼ਿਕਾਇਤ ’ਤੇ ਕੈਦੀ ਖ਼ਿਲਾਫ਼ ਐੱਨ. ਡੀ. ਪੀ. ਐੱਸ. ਅਤੇ ਪ੍ਰਿਜ਼ਨ ਐਕਟ ਦਾ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਸ ਜਾਂਚ ਅਧਿਕਾਰੀ ਜਨਕ ਰਾਜ ਨੇ ਦੱਸਿਆ ਕਿ ਮੁਲਜ਼ਮ ਕੈਦੀ ਦੀ ਪਛਾਣ ਚੰਦਰ ਕੁਮਾਰ ਵਜੋਂ ਹੋਈ ਹੈ। ਯਾਦ ਰਹੇ ਕਿ ਪਿਛਲੇ ਕੁੱਝ ਦਿਨਾਂ ਤੋਂ ਹੈਰੋਇਨ, ਨਸ਼ੀਲੀਆਂ ਗੋਲੀਆਂ ਤਲਾਸ਼ੀ ਦੌਰਾਨ ਬਰਾਮਦ ਹੋ ਰਹੀਆਂ ਹਨ। ਆਖ਼ਰ ਜੇਲ੍ਹ ਦੇ ਅੰਦਰ ਇਸ ਤਰ੍ਹਾਂ ਦਾ ਨਸ਼ਾ ਪਹੁੰਚਾਉਣ ’ਚ ਕਿਸ ਦੀ ਸ਼ਮੂਲੀਅਤ ਹੈ। ਇਸ ਦੇ ਲਈ ਜੇਲ੍ਹ ਪ੍ਰਸ਼ਾਸਨ ਨੂੰ ਸਖ਼ਤ ਨੋਟਿਸ ਲੈਣਾ ਪਵੇਗਾ ਕਿਉਂਕਿ ਲਗਾਤਾਰ ਪਾਬੰਦੀਸ਼ੁਦਾ ਸਾਮਾਨ ਮਿਲਣ ਕਾਰਨ ਪ੍ਰਸ਼ਾਸਨ ਦੀ ਕਿਰਕਿਰੀ ਹੋ ਰਹੀ ਹੈ।


author

Babita

Content Editor

Related News