ਸ਼ਰਮਨਾਕ ਘਟਨਾ: 12 ਸਾਲਾ ਬੱਚੇ ਨਾਲ ਸਮੂਹਿਕ ਬਦਫੈਲੀ, ਵੀਡੀਓ ਬਣਾ ਕੇ ਕੀਤੀ ਵਾਇਰਲ

Thursday, Jul 09, 2020 - 09:02 AM (IST)

ਸ਼ਰਮਨਾਕ ਘਟਨਾ: 12 ਸਾਲਾ ਬੱਚੇ ਨਾਲ ਸਮੂਹਿਕ ਬਦਫੈਲੀ, ਵੀਡੀਓ ਬਣਾ ਕੇ ਕੀਤੀ ਵਾਇਰਲ

ਲੁਧਿਆਣਾ (ਜ.ਬ.) : ਚੰਦ ਪੈਸਿਆਂ ਦਾ ਲਾਲਚ ਦੇ ਕੇ 12 ਸਾਲ ਦੇ ਇਕ ਬੱਚੇ ਨੂੰ ਖੇਤ 'ਚ ਲਿਜਾ ਕੇ ਉਸ ਨਾਲ ਕੁਝ ਨੌਜਵਾਨਾਂ ਨੇ ਸਮੂਹਿਕ ਬਦਫੈਲੀ ਦੀ ਸ਼ਰਮਨਾਕ ਘਟਨਾ ਨੂੰ ਅੰਜ਼ਾਮ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇੰਨਾ ਹੀ ਨਹੀਂ ਇਕ ਦੋਸ਼ੀ ਨੇ ਇਸ ਦੀ ਅਸ਼ਲੀਲ ਵੀਡੀਓ ਬਣਾਈ ਅਤੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ ਹੈ।

ਇਹ ਵੀ ਪੜ੍ਹੋਂ : ਪਾਕਿ 'ਚ ਬੱਚੀਆਂ ਦੀ ਅਸ਼ਲੀਲ ਵੀਡੀਓ ਬਣਾ ਕੇ ਕੌਮਾਂਤਰੀ ਬਜ਼ਾਰ 'ਚ ਵੇਚਣ ਦਾ ਧੰਦਾ ਜ਼ੋਰਾਂ 'ਤੇ

ਇਸ ਦਾ ਪਤਾ ਜਦ ਬੱਚੇ ਦੀ ਮਾਤਾ ਨੂੰ ਲੱਗਿਆ ਤਾਂ ਉਸ ਨੇ ਸਲੇਮ ਟਾਬਰੀ ਪੁਲਸ ਕੋਲ ਇਸ ਦੀ ਸ਼ਿਕਾਇਤ ਦਰਜ ਕਰਵਾਈ। ਪੁਲਸ ਨੇ ਤੁਰੰਤ ਹਰਕਤ 'ਚ ਆਉਂਦੇ ਹੋਏ ਬਦਫੈਲੀ ਦੀ ਧਾਰਾ 377, ਪੈਕਸੋ ਅਤੇ ਆਈ. ਟੀ. ਐਕਟ ਤਹਿਤ ਕੇਸ ਦਰਜ ਕਰ ਕੇ ਇਕ ਨਾਬਾਲਗ ਸਮੇਤ 2 ਦੋਸ਼ੀਆਂ ਨੂੰ ਫੜ ਲਿਆ ਪਰ ਅਧਿਕਾਰਕ ਤੌਰ 'ਤੇ ਉਨ੍ਹਾਂ ਦੀ ਗ੍ਰਿਫਤਾਰੀ ਦੀ ਪੁਸ਼ਟੀ ਨਹੀਂ ਕੀਤੀ।

ਇਹ ਵੀ ਪੜ੍ਹੋਂ : ਘਰ ਛੱਡ ਕੇ ਗਈ 14 ਸਾਲਾ ਕੁੜੀ ਨੇ ਬਿਆਨ ਕੀਤੀ ਰੂਹ ਕੰਬਾਊ ਦਾਸਤਾਨ, ਇੰਝ ਚੜ੍ਹੀ ਸੀ ਦਲਾਲਾਂ ਦੇ ਹੱਥ

ਇਥੇ ਇਹ ਵੀ ਦੱਸ ਦੇਈਏ ਕਿ ਬੀਤੇ ਕੁਝ ਦਿਨ ਪਹਿਲਾਂ ਵੀ ਲੁਧਿਆਣਾ 'ਚ 5 ਸਾਲ ਦੀ ਇਕ ਮਾਸੂਮ ਬੱਚੀ ਦੇ ਨਾਲ ਉਸਦੇ ਗੁਆਂਢ 'ਚ ਰਹਿਣ ਵਾਲੇ 25 ਸਾਲਾ ਨੌਜਵਾਨ ਨੇ ਜਬਰ-ਜ਼ਨਾਹ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਆਪਣੇ ਨਾਪਾਕ ਇਰਾਦਿਆਂ 'ਚ ਕਾਮਯਾਬ ਨਹੀਂ ਹੋ ਸਕਿਆ। ਸਦਰ ਪੁਲਸ ਨੇ ਦੋਸ਼ੀ ਸੋਨੂ ਨੂੰ ਗ੍ਰਿਫ਼ਤਾਰ ਕਰ ਲਿਆ। ਦੋਸ਼ੀ ਖਿਲਾਫ ਬੱਚੀ ਦੇ ਪਿਤਾ ਦੇ ਬਿਆਨ 'ਤੇ ਜਬਰ-ਜ਼ਨਾਹ ਦੀ ਕੋਸ਼ਿਸ਼ ਤਹਿਤ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋਂ : ਹਵਸ ਦੇ ਅੰਨ੍ਹਿਆ ਨੇ ਬਜ਼ੁਰਗ ਜਨਾਨੀ ਨੂੰ ਵੀ ਨਹੀਂ ਬਕਸ਼ਿਆ, ਕੀਤਾ ਗੈਂਗਰੇਪ


author

Baljeet Kaur

Content Editor

Related News