'ਲੁਧਿਆਣਾ ਸਿਟੀ ਸੈਂਟਰ ਘੋਟਾਲਾ' ਮਾਮਲੇ 'ਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
Saturday, Dec 15, 2018 - 02:31 PM (IST)
ਚੰਡੀਗੜ੍ਹ (ਰਿਸ਼ੂਰਾਜ) : ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵਲੋਂ 'ਲੁਧਿਆਣਾ ਸਿਟੀ ਸੈਂਟਰ ਘੋਟਾਲਾ' ਮਾਮਲੇ 'ਚ ਧਿਰ ਬਣਨ ਦੀ ਮੰਗ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਸਿਮਰਜੀਤ ਬੈਂਸ ਨੇ ਲੁਧਿਆਣਾ ਅਦਾਲਤ 'ਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਇਸ ਘੋਟਾਲੇ 'ਚ ਜਾਂਚ ਕਰ ਰਹੀ ਏਜੰਸੀ ਦਾ ਕੰਟਰੋਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਹੈ, ਜਿਸ ਤੋਂ ਬਾਅਦ ਲੁਧਿਆਣਾ ਅਦਾਲਤ ਨੇ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ। ਇਸ ਤੋਂ ਬਾਅਦ ਸਿਮਰਜੀਤ ਬੈਂਸ ਨੇ ਇਸ ਪਟੀਸ਼ਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਚੁਣੌਤੀ ਦਿੱਤੀ ਸੀ, ਜਿਸ ਤੋਂ ਬਾਅਦ ਸ਼ਨੀਵਾਰ ਨੂੰ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਹਾਈਕੋਰਟ ਨੇ ਇਸ ਸਬੰਧੀ ਜਵਾਬ ਤਲਬ ਕੀਤਾ ਹੈ।
