ਲੁਧਿਆਣਾ ਸਿਟੀ ਸੈਂਟਰ ਘਪਲੇ ਦੀ ਅਗਲੀ ਸੁਣਵਾਈ 27 ਫਰਵਰੀ ਨੂੰ

Thursday, Feb 21, 2019 - 06:42 PM (IST)

ਲੁਧਿਆਣਾ ਸਿਟੀ ਸੈਂਟਰ ਘਪਲੇ ਦੀ ਅਗਲੀ ਸੁਣਵਾਈ 27 ਫਰਵਰੀ ਨੂੰ

ਲੁਧਿਆਣਾ (ਨਰਿੰਦਰ)— ਲੁਧਿਆਣਾ ਸਿਟੀ ਸੈਂਟਰ ਘਪਲੇ 'ਚ ਅੱਜ ਲੁਧਿਆਣਾ ਜ਼ਿਲਾ ਅਦਾਲਤ 'ਚ ਸੁਣਵਾਈ ਕੀਤੀ ਗਈ। ਇਸ ਮਾਮਲੇ 'ਚ ਹੁਣ ਅਗਲੀ ਸੁਣਵਾਈ 27 ਫਰਵਰੀ ਨੂੰ ਹੋਵੇਗੀ। ਦੱਸਣਯੋਗ ਹੈ ਕਿ ਵਿਜੀਲੈਂਸ ਵੱਲੋਂ ਕੈਂਸਲੇਸ਼ਨ ਖਿਲਾਫ ਸਾਬਕਾ ਡੀ. ਜੀ. ਪੀ. ਸਮੇਧ ਸੈਣੀ ਵੱਲੋਂ ਪਟੀਸ਼ਨ ਪਾਈ ਗਈ ਸੀ, ਜਿਸ ਨੂੰ ਲੈ ਕੇ ਇਹ ਸੁਣਵਾਈ ਚੱਲ ਰਹੀ ਹੈ। ਸੈਣੀ ਦੇ ਵਕੀਲ ਨੇ ਦੱਸਿਆ ਕਿ ਇਹ ਘੋਟਾਲਾ 1500 ਕਰੋੜ ਰੁਪਏ ਦਾ ਹੈ, ਜਿਸ ਸਬੰਧੀ ਇੰਪਰੂਵਮੈਂਟ ਟਰੱਸਟ ਨੂੰ ਵੀ ਕਰੋੜਾਂ ਰੁਪਏ ਦਾ ਚੂਨਾ ਲੱਗਾ ਹੈ। ਵਕੀਲ ਰਮਨਪ੍ਰੀਤ ਸਿੰਘ ਨੇ ਕਿਹਾ ਕਿ ਹੋ ਸਕਦਾ ਹੈ ਅਗਲੀ ਸੁਣਵਾਈ 'ਚ ਸਾਬਕਾ ਡੀ. ਜੀ. ਪੀ. ਪੰਜਾਬ ਸੁਮੇਧ ਸੈਣੀ ਵੀ ਅਦਾਲਤ 'ਚ ਮੌਜੂਦ ਰਹਿਣ।


author

shivani attri

Content Editor

Related News