ਲੁਧਿਆਣਾ ਸਿਵਲ ਹਸਪਤਾਲ ਦੇ ਡਾਕਟਰ ਦੇ ਲੱਗੀ ਗੋਲ਼ੀ, ਸਹਿਮ ਗਿਆ ਪਰਿਵਾਰ
Saturday, Nov 02, 2024 - 02:46 PM (IST)
ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੇ ਅਧੀਨ ਆਉਂਦੀ ਸਿਲਵਰ ਕੁੰਜ ਕਾਲੋਨੀ ਵਿਚ ਇਕ ਡਾਕਟਰ ਦੀ ਲਾਇਸੰਸੀ ਰਿਵਾਲਵਰ ਹੇਠਾਂ ਡਿੱਗਣ ਨਾਲ ਅਚਾਨਕ ਗੋਲ਼ੀ ਚੱਲ ਗਈ। ਇਹ ਗੋਲ਼ੀ ਡਾਕਟਰ ਦੇ ਹੀ ਜਾ ਲੱਗੀ, ਜੋ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ।
ਇਹ ਖ਼ਬਰ ਵੀ ਪੜ੍ਹੋ - ਦੇਸ਼ ਭਰ 'ਚ ਪੈਟਰੋਲ-ਡੀਜ਼ਲ ਹੋਇਆ ਮਹਿੰਗਾ, ਪੜ੍ਹੋ ਨਵੀਆਂ ਕੀਮਤਾਂ
ਇਸ ਸਬੰਧੀ ਜਾਣਕਾਰੀ ਦਿੰਦਿਆਂ ACP ਨਾਰਥ ਦਵਿੰਦਰ ਕੁਮਾਰ ਚੌਧਰੀ ਨੇ ਦੱਸਿਆ ਕਿ ਪੁਲਸ ਨੂੰ ਬੀਤੀ ਰਾਤ ਤਕਰੀਬਨ 12.30 ਵਜੇ ਸੂਚਨਾ ਮਿਲੀ ਸੀ ਕਿ ਸਿਲਵਰ ਕੁੰਜ ਕਾਲੋਨੀ ਦੇ ਰਹਿਣ ਵਾਲੇ ਸਿਵਲ ਹਸਪਤਾਲ ਦੇ ਡਾਕਟਰ ਰਵੀ ਘਈ ਦੇ ਆਪਣੀ ਹੀ ਲਾਇਸੰਸੀ ਰਿਵਾਲਵਰ ਤੋਂ ਗੋਲ਼ੀ ਲੱਗ ਗਈ ਹੈ। ਸੂਚਨਾ ਮਿਲਦਿਆਂ ਹੀ ਪੁਲਸ ਤੁਰੰਤ DMC ਹਸਪਤਾਲ ਪਹੁੰਚੀ। ACP ਨੇ ਕਿਹਾ ਕਿ ਅਜੇ ਤਕ ਇਹੀ ਜਾਣਕਾਰੀ ਮਿਲੀ ਹੈ ਕਿ ਰਵੀ ਘਈ ਲੁਧਿਆਣਾ ਦੇ ਸਰਕਾਰੀ ਹਸਪਤਾਲ ਵਿਚ ਤਾਇਨਾਤ ਸੀ ਤੇ ਦੀਵਾਲੀ ਦੀ ਰਾਤ ਉਹ ਆਪਣੇ ਪਰਿਵਾਰ ਦੇ ਨਾਲ ਪਟਾਕੇ ਚਲਾਉਣ ਮਗਰੋਂ ਜਦੋਂ ਆਪਣੇ ਘਰ ਦੇ ਅੰਦਰ ਗਿਆ ਤਾਂ ਆਪਣੀ ਲਾਇਸੰਸੀ ਰਿਵਾਲਵਰ ਕੱਢ ਕੇ ਰੱਖਣ ਲੱਗਿਆਂ ਉਸ ਦੀ ਰਿਵਾਲਵਰ ਜ਼ਮੀਨ 'ਤੇ ਡਿੱਗ ਗਈ। ਇਸ ਨਾਲ ਰਿਵਾਲਵਰ ਤੋਂ ਗੋਲ਼ੀ ਚੱਲ ਗਈ ਜੋ ਡਾਕਟਰ ਰਵੀ ਘਈ ਦੇ ਢਿੱਡ ਦੇ ਹੇਠਾਂ ਲੱਗੀ ਹੈ।
ਇਹ ਖ਼ਬਰ ਵੀ ਪੜ੍ਹੋ - ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਦੀਵਾਲੀ ਮੌਕੇ ਲਿਆ ਗਿਆ ਅਹਿਮ ਫ਼ੈਸਲਾ
ACP ਦਵਿੰਦਰ ਕੁਮਾਰ ਚੌਧਰੀ ਨੇ ਅੱਗੇ ਦੱਸਿਆ ਕਿ ਅਜੇ ਤਕ ਡਾ. ਰਵੀ ਘਈ ICU ਵਿਚ ਗੰਭੀਰ ਹਾਲਤ ਵਿਚ ਜ਼ੇਰੇ ਇਲਾਜ ਹੈ। ਡਾਕਟਰਾਂ ਮੁਤਾਬਕ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਫ਼ਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਅੱਗੇ ਦੀ ਕਾਰਵਾਈ ਰਵੀ ਦੇ ਬਿਆਨਾਂ ਦੇ ਅਧਾਰ 'ਤੇ ਹੀ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8