ਸ਼ਿਵ ਸੈਨਾ ਆਗੂ ਦੀ ਗੱਡੀ ਦਾ ਸ਼ੀਸ਼ਾ ਤੋੜਣ ਵਾਲਿਆਂ ਵਿਰੁੱਧ ਮਾਮਲਾ ਦਰਜ

Tuesday, Jun 23, 2026 - 06:19 PM (IST)

ਸ਼ਿਵ ਸੈਨਾ ਆਗੂ ਦੀ ਗੱਡੀ ਦਾ ਸ਼ੀਸ਼ਾ ਤੋੜਣ ਵਾਲਿਆਂ ਵਿਰੁੱਧ ਮਾਮਲਾ ਦਰਜ

ਲੁਧਿਆਣਾ (ਰਾਜ): ਬੀਤੇ ਦਿਨੀਂ ਨਿਹੰਗ ਸਿੰਘਾਂ ਵੱਲੋਂ ਸ਼ਿਵ ਸੈਨਾ ਆਗੂ ਰਾਜੀਵ ਟੰਡਨ ਦੇ ਵਿਰੋਧ ਦੌਰਾਨ ਸਰਕਾਰੀ ਗੱਡੀ ਦਾ ਸ਼ੀਸ਼ਾ ਤੋੜਣ ਵਾਲਿਆਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ। ਪੁਲਸ ਨੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਬਾਕੀਆਂ ਦੀ ਭਾਲ ਜਾਰੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਆਈ. ਪੁਰਸ਼ੋਤਮ ਲਾਲ ਨੇ ਦੱਸਿਆ ਕਿ ਸੋਮਵਾਰ ਨੂੰ ਪੁਲਸ ਕਮਿਸ਼ਨਰ ਦਫ਼ਤਰ ਦੇ ਬਾਹਰ 20-25 ਲੋਕ ਧਰਨਾ ਦੇ ਰਹੇ ਸਨ। ਧਰਨਾ ਖ਼ਤਮ ਹੋਣ ਮਗਰੋਂ ਜਦੋਂ ਰਾਜੀਵ ਟੰਡਨ ਆਪਣੀ ਸਰਕਾਰੀ ਗੱਡੀ ਵਿਚ ਬਹਿ ਕੇ ਭਾਰਤ ਨਗਰ ਚੌਕ ਨੇੜੇ ਪਹੁੰਚੇ ਤਾਂ ਮੁਲਜ਼ਮ ਤਰਨਜੋਤ ਨੇ ਰਾਹ ਰੋਕ ਲਿਆ ਤੇ ਗੱਡੀ ਦਾ ਸ਼ੀਸ਼ਾ ਤੋੜ ਦਿੱਤਾ। ਇਸੇ ਦੌਰਾਨ ਦੂਜੇ ਮੁਲਜ਼ਮ ਦਾਨਿਸ਼ ਕਪੂਰ ਨੇ ਰੌਲ਼ਾ ਪਾ ਕੇ ਆਪਣੇ ਦੋ ਹੋਰ ਸਾਥੀਆਂ ਨੂੰ ਮੌਕੇ 'ਤੇ ਬੁਲਾ ਲਿਆ ਤੇ ਪੁਲਸ ਮੁਲਾਜ਼ਮਾਂ ਨੂੰ ਧਮਕੀਆਂ ਦਿੰਦੇ ਹੋਏ ਫ਼ਰਾਰ ਹੋ ਗਏ। ਇਸ ਮਾਮਲੇ ਵਿਚ ਏ. ਐੱਸ. ਆਈ. ਪੁਰਸ਼ੋਤਮ ਲਾਲ ਦੀ ਸ਼ਿਕਾਇਤ 'ਤੇ ਥਾਣਾ ਡਵੀਜ਼ਨ ਨੰਬਰ 8 ਵਿਚ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਵਿਚ ਮੁਲਜ਼ਮ ਦਾਨਿਸ਼ ਕਪੂਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਮੁੱਖ ਮੁਲਜ਼ਮ ਤਰਨਜੋਤ ਤੇ ਹੋਰਨਾਂ ਦੀ ਭਾਲ ਜਾਰੀ ਹੈ। 


author

Anmol Tagra

Content Editor

Related News