ਲੁਧਿਆਣਾ 'ਚ ਕੋਰੋਨਾ ਦਾ ਬਲਾਸਟ, 7 ਹੋਰ ਨਵੇਂ ਮਾਮਲੇ ਆਏ ਸਾਹਮਣੇ

Monday, Jun 01, 2020 - 07:49 PM (IST)

ਲੁਧਿਆਣਾ 'ਚ ਕੋਰੋਨਾ ਦਾ ਬਲਾਸਟ, 7 ਹੋਰ ਨਵੇਂ ਮਾਮਲੇ ਆਏ ਸਾਹਮਣੇ

ਲੁਧਿਆਣਾ,(ਨਰਿੰਦਰ) : ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ। ਹਰ ਰੋਜ਼ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣਾ ਪ੍ਰਸ਼ਾਸਨ ਤੇ ਲੋਕਾਂ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਲੁਧਿਆਣਾ 'ਚ ਅੱਜ ਕੋਰੋਨਾ ਵਾਇਰਸ ਦੇ 7 ਹੋਰ ਨਵੇਂ ਮਰੀਜ਼ ਸਾਹਮਣੇ ਹਨ। ਜਿਨ੍ਹਾਂ 'ਚ 31 ਸਾਲ ਦੀ ਗਰਭਵਤੀ ਔਰਤ ਕੋਰੋਨਾ, ਜੇਲ 'ਚ ਸਜ਼ਾ ਯਾਫਤਾ 4 ਕੈਦੀ ਤੇ ਬੀਤੇ ਦਿਨੀਂ ਸਮਰਾਲਾ ਤੋਂ ਕੋਰੋਨਾ ਪਾਜ਼ੇਟਿਵ ਆਏ ਵਿਅਕਤੀ ਦੀ 45 ਸਾਲ ਦੀ ਮਾਂ ਅਤੇ 4 ਮਹੀਨੇ ਦਾ ਬੱਚਾ ਸ਼ਾਮਲ ਹੈ। ਇਨ੍ਹਾਂ ਸਭ ਦੀ ਅੱਜ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਕੋਰੋਨਾ ਮਰੀਜ਼ਾਂ ਦਾ ਅੰਕੜਾ 200 ਤੋਂ ਪਾਰ ਕਰ ਚੁਕਿਆ ਹੈ ਅਤੇ 149 ਮਰੀਜ਼ਾਂ ਦੇ ਠੀਕ ਹੋਣ ਦੀ ਖਬਰ ਹੈ। 8 ਲੋਕਾਂ ਦੀ ਹੁਣ ਤਕ ਕੋਰੋਨਾ ਨਾਲ ਮੌਤ ਹੋ ਚੁਕੀ ਹੈ।


author

Deepak Kumar

Content Editor

Related News