ਲੁਧਿਆਣਾ : ਆਕਸੀਜਨ ਦੀ ਘਾਟ ਕਾਰਨ '5 ਕੋਰੋਨਾ ਮਰੀਜ਼ਾਂ' ਦੀ ਮੌਤ ਦਾ ਅਸਲ ਸੱਚ ਆਇਆ ਸਾਹਮਣੇ

Monday, May 10, 2021 - 03:54 PM (IST)

ਲੁਧਿਆਣਾ (ਵਿੱਕੀ, ਸੰਜੇ) : ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਪੱਸ਼ਟ ਕਰਦਿਆਂ ਕਿਹਾ ਕਿ ਆਕਸੀਜਨ ਦੀ ਕਮੀ ਕਾਰਨ ਪੰਜ ਕੋਰੋਨਾ ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਪੂਰੀ ਤਰ੍ਹਾਂ ਬੇ-ਬੁਨਿਆਦ, ਝੂਠੀ ਅਤੇ ਸੱਚਾਈ ਤੋਂ ਕੋਹਾਂ ਦੂਰ ਹੈ। ਅਸਲ 'ਚ ਜ਼ਿਲ੍ਹੇ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਕਸੀਜਨ ਦੀ ਘਾਟ ਕਾਰਨ ਪੰਜ ਕੋਵਿਡ ਮਰੀਜ਼ਾਂ ਦੀ ਮੌਤ ਹੋਣ ਜਾਅਲੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਸੀ।

ਇਹ ਵੀ ਪੜ੍ਹੋ : 'ਕੋਰੋਨਾ' ਆਫ਼ਤ ਦੌਰਾਨ 'ਬੁੜੈਲ ਜੇਲ੍ਹ' ਦੇ ਕੈਦੀਆਂ ਲਈ ਆਇਆ ਵੱਡਾ ਫ਼ੈਸਲਾ, ਜਾਰੀ ਹੋਏ ਹੁਕਮ

ਇਸ ਤੋਂ ਬਾਅਦ ਡੀ. ਪੀ. ਆਰ. ਓ. ਲੁਧਿਆਣਾ ਦੇ ਅਧਿਕਾਰਿਤ ਪੇਜ 'ਤੇ ਫੇਸਬੁੱਕ ਲਾਈਵ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਿੱਜੀ ਹਸਪਤਾਲ ਵਿੱਚ ਕਿਸੇ ਵੀ ਮਰੀਜ਼ ਦੀ ਮੌਤ ਆਕਸੀਜਨ ਦੀ ਘਾਟ ਕਾਰਨ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਇਹ ਮੌਤਾਂ ਕੋਰੋਨਾ ਮਹਾਮਾਰੀ ਕਾਰਨ ਹੋਈਆਂ ਹਨ। ਉਨ੍ਹਾਂ ਲੋਕਾਂ ਨੂੰ ਅਫ਼ਵਾਹਾਂ ਵੱਲ ਧਿਆਨ ਨਾ ਦੇਣ ਦੀ ਅਪੀਲ ਕੀਤੀ ਅਤੇ ਪੁਲਸ ਕਮਿਸ਼ਨਰ ਨੂੰ ਅਜਿਹੇ ਸੰਵੇਦਨਸ਼ੀਲ ਸਮੇਂ ਦੌਰਾਨ ਅਜਿਹੀਆਂ ਝੂਠੀਆਂ ਖ਼ਬਰਾਂ ਫੈਲਾਉਣ ਅਤੇ ਲੋਕਾਂ ਵਿਚ ਪਰੇਸ਼ਾਨੀ ਅਤੇ ਡਰ ਪੈਦਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ।

ਇਹ ਵੀ ਪੜ੍ਹੋ : ਲੁਧਿਆਣਾ 'ਚ ਅੱਜ ਦੁਪਹਿਰ ਨੂੰ ਲੱਗੇਗਾ 'ਕਰਫ਼ਿਊ', ਤਸਵੀਰਾਂ 'ਚ ਦੇਖੋ ਲੋਕਾਂ 'ਚ ਕਿਵੇਂ ਮਚੀ ਹਫੜਾ-ਦਫੜੀ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਜਾਅਲੀ ਖ਼ਬਰ ਵਿਚ ਜ਼ਿਕਰ ਕੀਤੇ ਗਏ ਨਿੱਜੀ ਹਸਪਤਾਲ ਨੂੰ ਰੋਜ਼ਾਨਾ 150 ਆਕਸੀਜਨ ਸਿਲੰਡਰ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਮੌਜੂਦਾ ਸਮੇਂ ਵੀ ਹਸਪਤਾਲ ਵਿੱਚ ਆਕਸੀਜਨ ਗੈਸ ਦਾ ਲੋੜੀਂਦਾ ਸਟਾਕ ਮੌਜੂਦ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਲੈਵਲ-3 ਦੇ ਮਰੀਜ਼ਾਂ ਵਿੱਚ ਵਾਧਾ ਹੋਣ ਦੇ ਬਾਵਜੂਦ ਲੁਧਿਆਣਾ ਵਿੱਚ ਕਿਸੇ ਵੀ ਤਰ੍ਹਾਂ ਦੀਆਂ ਸਿਹਤ ਸਹੂਲਤਾਂ ਦੀ ਘਾਟ ਨਹੀਂ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


Babita

Content Editor

Related News