ਲੁਧਿਆਣਾ ਨਿਗਮ ਚੋਣਾਂ : ਵਾਰਡ ਨੰਬਰ 16 ''ਚ ਕਾਂਗਰਸੀ ਤੇ ਭਾਜਪਾ ਵਰਕਰਾਂ ਵਿਚਾਲੇ ਧੱਕਾ-ਮੁੱਕੀ
Saturday, Feb 24, 2018 - 12:49 PM (IST)

ਲੁਧਿਆਣਾ (ਅਨਿਲ) : ਲੁਧਿਆਣਾ ਨਗਰ-ਨਿਗਮ ਲਈ ਵੋਟਾਂ ਪੈਣ ਦਾ ਕੰਮ ਸਵੇਰੇ 8 ਵਜੇ ਤੋਂ ਜਾਰੀ ਹੈ। ਲੁਧਿਆਣਾ ਦੇ ਚੰਡੀਗੜ੍ਹ ਰੋਡ ਸਥਿਤ ਸੈਕਟਰ 32 ਦੇ ਬੀ. ਸੀ. ਐੱਮ. ਸਕੂਲ ਵਿਚ ਵਾਰਡ ਨੰਬਰ 16 ਲਈ ਵੋਟਾਂ ਦਾ ਕੰਮ ਚੱਲ ਰਿਹਾ ਹੈ। ਇਸ ਦਰਮਿਆਨ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਕਾਂਗਰਸ ਪਾਰਟੀ ਦੇ ਵਰਕਰ ਵੋਟ ਪਾਉਣ ਲਈ ਅੰਦਰ ਜਾਣ ਲੱਗੇ। ਇਸ ਮੌਕੇ ਭਾਜਪਾ ਵਰਕਰਾਂ ਵਲੋਂ ਫੁੱਲ ਦਿਖਾ ਕੇ ਉਨ੍ਹਾਂ ਨੂੰ ਵੋਟ ਪਾਉਣ ਲਈ ਕਿਹਾ।
ਇਸ ਦਰਮਿਆਨ ਦੋਵਾਂ ਧਿਰਾਂ ਵਿਚਾਲੇ ਧੱਕਾ-ਮੁੱਕੀ ਹੋ ਗਈ। ਮੌਕੇ 'ਤੇ ਮੌਜੂਦ ਸੁਰੱਖਿਆ ਕਰਮਚਾਰੀਆਂ ਵਲੋਂ ਮੌਕੇ ਦੀ ਨਜ਼ਾਕਤ ਨੂੰ ਦੇਖਦੇ ਹੋਏ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਉਂਦੇ ਹੋਏ ਵੋਟਿੰਗ ਜਾਰੀ ਰੱਖੀ ਗਈ।