ਕੌਂਸਲਰ ਦੀ ਚੋਣ ਜਿੱਤੀ ਪਤਨੀ ਦੇ ਸੁਆਗਤ ਦੀ ਤਿਆਰੀ ਕਰ ਰਿਹਾ ਸੀ ਪਤੀ, ਆਜ਼ਾਦ ਉਮੀਵਦਾਰ ਨੇ ਕਰ ''ਤਾ ਹਮਲਾ
Sunday, Dec 22, 2024 - 06:36 PM (IST)

ਲੁਧਿਆਣਾ (ਗੌਤਮ): ਬੀਤੇ ਦਿਨੀਂ ਨਗਰ ਨਿਗਮ ਲੁਧਿਆਣਾ ਦੀ ਚੋਣ ਮੁਕੰਮਲ ਹੋਈ, ਜਿਸ ਵਿਚ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਬਣੀ। ਵਾਰਡ ਨੰਬਰ 47 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਊਸ਼ਾ ਕਲਿਆਣਾ ਜੇਤੂ ਰਹੀ। ਉਨ੍ਹਾਂ ਦੇ ਪਤੀ ਸੁਰਿੰਦਰ ਕਲਿਆਣ ਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਊਸ਼ਾ ਕਲਿਆਣ ਦੇ ਸੁਆਗਤ ਦੀ ਤਿਆਰੀ ਕੀਤੀ ਜਾ ਰਹੀ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਦਿਖੇਗਾ ਅਨੋਖਾ ਨਜ਼ਾਰਾ, ਕਾਂਗਰਸ-ਭਾਜਪਾ ਗੱਠਜੋੜ ਦੀ ਬਣੇਗੀ 'ਸਰਕਾਰ'!
ਇਸੇ ਦੌਰਾਨ ਚੋਣ ਹਾਰਨ ਵਾਲੇ ਆਜ਼ਾਦ ਉਮੀਦਵਾਰ ਵੱਲੋਂ ਸੁਰਿੰਦਰ ਕਲਿਆਣ ਤੇ ਸਾਥੀਆਂ 'ਤੇ ਹਮਲਾ ਕਰ ਦਿੱਤਾ ਗਿਆ। ਆਜ਼ਾਦ ਉਮੀਦਵਾਰ ਵੱਲੋਂ ਉੱਥੇ ਭਾਰੀ ਹੰਗਾਮਾ ਕੀਤਾ ਗਿਆ। ਉਸ ਨੇ ਜੇਤੂ ਉਮੀਦਵਾਰ ਦੇ ਘਰ ਦੇ ਬਾਹਰ ਖੜ੍ਹੀਆਂ ਗੱਡੀਆਂ ਦੀ ਵੀ ਭੰਨਤੋੜ ਕੀਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8