ਲੁਧਿਆਣਾ ਦੀ ਅਦਾਲਤ ਵੱਲੋਂ ਸਿੱਖਿਆ ਵਿਭਾਗ ਦਾ ਸਮਾਨ ਕੁਰਕ ਕਰਨ ਦੇ ਹੁਕਮ, ਜਾਣੋ ਪੂਰਾ ਮਾਮਲਾ
Monday, Jun 13, 2022 - 04:16 PM (IST)
ਲੁਧਿਆਣਾ (ਨਰਿੰਦਰ) : ਅਦਾਲਤ ਨੇ ਸਿੱਖਿਆ ਵਿਭਾਗ ਤੋਂ ਸੇਵਾਮੁਕਤ ਡਰਾਈਵਰ ਨੂੰ ਸਮੇਂ ਸਿਰ ਸੇਵਾਮੁਕਤੀ ਦਾ ਲਾਭ ਨਾ ਦੇਣ 'ਤੇ ਅਦਾਲਤ ਵੱਲੋਂ ਲਗਾਏ ਜੁਰਮਾਨੇ ਦੀ ਅਦਾਇਗੀ ਕਰਨ ਦੇ ਹੁਕਮਾਂ ਦੀ ਪਾਲਣਾ ਨਾ ਕਰਨ 'ਤੇ ਡੀ. ਈ. ਓ. ਦਫ਼ਤਰ ਦਾ ਸਮਾਨ ਕੁਰਕ ਕਰਨ ਦੇ ਹੁਕਮ ਦੇ ਦਿੱਤੇ। ਸਾਬਕਾ ਡਰਾਈਵਰ ਸਤਿੰਦਰ ਸਿੰਘ ਅਤੇ ਉਸ ਦੇ ਵਕੀਲ ਐੱਸ. ਐੱਸ. ਕੰਗ ਨੇ ਦੱਸਿਆ ਕਿ ਸਤਿੰਦਰ ਸਿੰਘ ਸਤੰਬਰ 2017 ਵਿੱਚ ਡੀ. ਈ. ਓ. ਦਫ਼ਤਰ ਤੋਂ ਸੇਵਾਮੁਕਤ ਹੋਇਆ ਸੀ ਪਰ ਵਿਭਾਗ ਨੇ ਉਸ ਦੀ ਸੇਵਾਮੁਕਤੀ ਦੇ ਲਾਭਾਂ ਦਾ ਭੁਗਤਾਨ ਕਰਨ ਵਿੱਚ ਕਰੀਬ 7 ਮਹੀਨੇ ਦਾ ਸਮਾਂ ਲੈ ਲਿਆ।
ਇਹ ਵੀ ਪੜ੍ਹੋ : ਅਹਿਮ ਖ਼ਬਰ : 'ਵੱਡੇ ਬਾਦਲ' ਦੀ ਸਿਹਤ ਨੂੰ ਲੈ ਕੇ ਫੋਰਟਿਸ ਹਸਪਤਾਲ ਨੇ ਜਾਰੀ ਕੀਤਾ ਬਿਆਨ
ਇਸ ਦੇ ਖ਼ਿਲਾਫ਼ ਸਤਿੰਦਰ ਨੇ ਅਦਾਲਤ ਦਾ ਰੁਖ ਕਰਦੇ ਹੋਏ ਜੁਰਮਾਨਾ ਅਦਾ ਕਰਨ ਦੀ ਮੰਗ ਕੀਤੀ। ਅਦਾਲਤ ਨੇ ਵਿਭਾਗ ਨੂੰ ਸਾਲ 2020 ਵਿੱਚ 90 ਹਜ਼ਾਰ ਰੁਪਏ ਦਾ ਜੁਰਮਾਨਾ ਅਦਾ ਕਰਨ ਲਈ ਕਿਹਾ ਹੈ ਪਰ ਵਿਭਾਗ ਨੇ ਅਦਾਇਗੀ ਨਾ ਕਰਕੇ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ।
ਇਹ ਵੀ ਪੜ੍ਹੋ : ਅੱਤ ਦੀ ਗਰਮੀ ਝੱਲ ਰਹੇ ਪੰਜਾਬ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ, ਇਸ ਦਿਨ ਮੀਂਹ ਪੈਣ ਦੇ ਆਸਾਰ
ਇਸ ’ਤੇ ਅਦਾਲਤ ਨੇ ਵਿਭਾਗ ਦਾ ਸਮਾਨ ਕੁਰਕ ਕਰਨ ਦੇ ਹੁਕਮ ਦਿੱਤੇ ਅਤੇ ਉਹ ਅੱਜ ਇੱਥੇ ਪੁੱਜੇ ਪਰ ਕੁੱਝ ਮੁਲਾਜ਼ਮਾਂ ਨੇ ਆਪਣੇ ਪੱਧਰ ’ਤੇ 1 ਹਫ਼ਤੇ ਦਾ ਸਮਾਂ ਮੰਗਿਆ ਹੈ, ਜਿਸ ਤੋਂ ਬਾਅਦ ਉਹ ਵਾਪਸ ਜਾ ਰਹੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ