ਲੁਧਿਆਣਾ ਅਦਾਲਤ 'ਚ ਧਮਾਕੇ ਮਗਰੋਂ ਪੁਲਸ ਨੇ ਸੀਲ ਕੀਤਾ ਇਲਾਕਾ, ਚੰਡੀਗੜ੍ਹ ਤੋਂ ਫਾਰੈਂਸਿਕ ਟੀਮਾਂ ਰਵਾਨਾ (ਤਸਵੀਰਾਂ)
Thursday, Dec 23, 2021 - 02:29 PM (IST)
ਲੁਧਿਆਣਾ (ਪੀਟੀਆਈ) : ਲੁਧਿਆਣਾ ਦੀ ਜ਼ਿਲ੍ਹਾ ਕਚਹਿਰੀ 'ਚ ਵੀਰਵਾਰ ਨੂੰ ਹੋਏ ਵੱਡੇ ਧਮਾਕੇ ਦੌਰਾਨ 2 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 3 ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਦੀ ਜਾਣਕਾਰੀ ਲੁਧਿਆਣਾ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਦਿੱਤੀ ਗਈ ਹੈ। ਪੁਲਸ ਮੁਤਾਬਕ ਇਹ ਧਮਾਕਾ ਕਚਹਿਰੀ ਦੀ ਦੂਜੀ ਮੰਜ਼ਿਲ 'ਚ ਬਣੇ ਬਾਥਰੂਮ 'ਚ ਹੋਇਆ। ਜਿਸ ਸਮੇਂ ਧਮਾਕਾ ਹੋਇਆ, ਉਸ ਸਮੇਂ ਕਚਹਿਰੀ 'ਚ ਕੰਮਕਾਜ ਚੱਲ ਰਿਹਾ ਸੀ। ਫਿਲਹਾਲ ਪੁਲਸ ਵੱਲੋਂ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਬਚਾਅ ਕਾਰਜ ਲਗਾਤਾਰ ਜਾਰੀ ਹਨ।
ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਵਿਭਾਗ ਦੀ ਚਿਤਾਵਨੀ, ਸੀਤ ਲਹਿਰ ਦੇ ਮੱਦੇਨਜ਼ਰ ਆਰੇਂਜ ਅਲਰਟ ਜਾਰੀ
ਫਾਰੈਂਸਿਕ ਟੀਮਾਂ ਲੁਧਿਆਣਾ ਲਈ ਰਵਾਨਾ
ਪੁਲਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਫਾਰੈਂਸਿਕ ਟੀਮਾਂ ਧਮਾਕੇ ਵਾਲੀ ਥਾਂ 'ਤੇ ਪਹੁੰਚ ਰਹੀਆਂ ਹਨ, ਜੋ ਘਟਨਾ ਵਾਲੀ ਥਾਂ ਤੋਂ ਸੈਂਪਲ ਲੈਣਗੀਆਂ। ਇਸ ਘਟਨਾ ਦੀ ਮੁੱਢਲੀ ਜਾਂਚ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ 'ਚ ਪੁਲਸ ਕਮਿਸ਼ਨਰ ਨੇ ਕਿਹਾ ਕਿ ਇਸ ਸਮੇਂ ਕੁੱਝ ਵੀ ਕਹਿਣਾ ਮੁਸ਼ਕਲ ਹੈ ਅਤੇ ਜਾਂਚ ਚੱਲ ਰਹੀ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ 'ਬਲੈਕ ਆਊਟ' ਦਾ ਖ਼ਤਰਾ ਟਲਿਆ, ਸਰਕਾਰ ਨੂੰ ਮਿਲੀ ਰਾਹਤ
ਇਲਾਕੇ ਅੰਦਰ ਹੋਰ ਸਖ਼ਤ ਕੀਤੇ ਗਏ ਸੁਰੱਖਿਆ ਪ੍ਰਬੰਧ
ਮੁੱਲਾਪੁਰ ਦਾਖਾ (ਕਾਲੀਆ) : ਲੁਧਿਆਣਾ ਕੋਰਟ ਕੰਪਲੈਕਸ ਵਿੱਚ ਹੋਏ ਬੰਬ ਧਮਾਕੇ ਤੋਂ ਬਾਅਦ ਪੁਲਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ. ਐੱਸ. ਪੀ. ਰਾਜ ਬਚਨ ਸਿੰਘ ਸੰਧੂ ਵੱਲੋਂ ਵੀ ਲੁਧਿਆਣਾ ਦਿਹਾਤੀ ਦੇ ਇਲਾਕੇ ਅੰਦਰ ਸੁਰੱਖਿਆ ਦੇ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ। ਮੁੱਲਾਂਪੁਰ ਦਾਖਾ ਵਿਖੇ ਕਾਂਗਰਸੀ ਰੈਲੀ ਦੌਰਾਨ ਐੱਸ. ਐੱਸ. ਪੀ. ਰਾਜ ਬਚਨ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਰੈਲੀ ਦੌਰਾਨ ਕਿਸੇ ਵੀ ਵਿਅਕਤੀ ਨੂੰ ਕੋਈ ਸ਼ੱਕੀ ਸਮਾਨ ਜਾ ਸ਼ੱਕੀ ਵਿਅਕਤੀ ਨਜ਼ਰ ਆਵੇ ਤਾ ਉਸ ਦੀ ਸੂਚਨਾ ਤੁਰੰਤ ਪੁਲਸ ਮੁਲਾਜ਼ਮਾਂ ਨੂੰ ਦਿੱਤੀ ਜਾਵੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਲੁਧਿਆਣਾ ਦੀ ਅਦਾਲਤ 'ਚ ਵੱਡਾ ਧਮਾਕਾ, 2 ਲੋਕਾਂ ਦੀ ਮੌਤ ਦੀ ਖ਼ਬਰ (ਤਸਵੀਰਾਂ)
ਮੁੱਖ ਮੰਤਰੀ ਚੰਨੀ ਦੀ ਲੁਧਿਆਣਾ ਜ਼ਿਲ੍ਹੇ ਵਿੱਚ ਆਮਦ ਤੋਂ ਪਹਿਲਾ ਹੋਏ ਬੰਬ ਧਮਾਕੇ ਕਾਰਨ ਹਰ ਪਾਸੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਐੱਸ. ਐੱਸ. ਪੀ. ਰਾਜ ਬਚਨ ਸਿੰਘ ਨੇ ਦੱਸਿਆ ਕਿ ਪੁਲਸ ਮੁਲਾਜ਼ਮਾਂ ਵੱਲੋਂ ਮੁਸਤੈਦੀ ਨਾਲ ਆਪਣੀ ਡਿਊਟੀ ਦਿੱਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ