ਲਗਾਤਾਰ ਵੱਧ ਰਹੇ ਕੋਰੋਨਾ ਦੇ ਕਹਿਰ ਦਰਮਿਆਨ ਐਕਸ਼ਨ ’ਚ ਲੁਧਿਆਣਾ ਪੁਲਸ, ਚੁੱਕਿਆ ਸਖ਼ਤ ਕਦਮ
Tuesday, May 11, 2021 - 09:51 PM (IST)
ਲੁਧਿਆਣਾ (ਨਰਿੰਦਰ ਮਹਿੰਦਰੂ) : ਲੁਧਿਆਣਾ ਪੁਲਸ ਵੱਲੋਂ ਹੁਣ ਕਰਫਿਊ ਤੋੜਨ ਵਾਲਿਆਂ ਖ਼ਿਲਾਫ਼ ਸਖ਼ਤੀ ਵਧਾਈ ਗਈ ਹੈ ਅਤੇ ਇਸੇ ਦੇ ਮੱਦੇਨਜ਼ਰ ਲੁਧਿਆਣਾ ਵਿਚ ਅਸਥਾਈ ਜੇਲ੍ਹਾਂ ਦਾ ਨਿਰਮਾਣ ਕੀਤਾ ਗਿਆ ਹੈ। ਲੁਧਿਆਣਾ ਵਿਚ ਪੁਲਸ ਨੇ ਚਾਰ ਅਸਥਾਈ ਜੇਲਾਂ ਬਣਾਈਆਂ ਹਨ ਜਿਨ੍ਹਾਂ ਵਿਚ ਗੁਰੂ ਨਾਨਕ ਸਟੇਡੀਅਮ, ਨਿਊ ਬਹਾਦਰ ਨਗਰ ਐੱਸ. ਡੀ. ਸਕੂਲ, ਪੱਖੋਵਾਲ ਰੋਡ ਇਨਡੋਰ ਸਟੇਡੀਅਮ ਅਤੇ ਵਾਲਮੀਕਿ ਭਵਨ ਨੂੰ ਅਸਥਾਈ ਜੇਲਾਂ ਵਿਚ ਤਬਦੀਲ ਕੀਤਾ ਗਿਆ ਹੈ। ਲੁਧਿਆਣਾ ਦੇ ਜੁਆਇੰਟ ਕਮਿਸ਼ਨਰ ਦੀਪਕ ਪਾਰੀਕ ਨੇ ਕਿਹਾ ਕਿ ਜੋ ਵੀ ਕਰਫ਼ਿਊ ਦੀ ਉਲੰਘਣਾ ਕਰੇਗਾ, ਉਸ ਨੂੰ ਇਨ੍ਹਾਂ ਅਸਥਾਈ ਜੇਲਾਂ ਵਿਚ ਡੱਕਿਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ’ਚ ਮਚੀ ਤਰਥੱਲੀ, ਹੁਣ ਕੈਪਟਨ ਦੇ ਮੰਤਰੀਆਂ ਨੇ ਨਵਜੋਤ ਸਿੱਧੂ ਖ਼ਿਲਾਫ਼ ਖੋਲ੍ਹਿਆ ਮੋਰਚਾ
ਦੱਸਣਯੋਗ ਹੈ ਕਿ ਲੁਧਿਆਣਾ ਵਿਚ ਕਰਫਿਊ ਦੇ ਬਾਵਜੂਦ ਕੋਰੋਨਾ ਮਰੀਜ਼ਾਂ ਦੀ ਗਿਣਦੀ ਘਟਣ ਦਾ ਨਾਂ ਨਹੀਂ ਲੈ ਰਹੀ ਹੈ। ਲੁਧਿਆਣਾ ਜ਼ਿਲ੍ਹੇ ਵਿਚ ਕਰਫਿਊ ਦੁਪਹਿਰ 12 ਵਜੇ ਤੋਂ ਬਾਅਦ ਲੱਗਦਾ ਹੈ ਜਿਸ ਕਰਕੇ ਲੋਕਾਂ ਨੂੰ ਸਵੇਰੇ ਸਮੇਂ ਬਾਹਰ ਨਿਕਲਣ ਦਾ ਮੌਕਾ ਮਿਲਦਾ ਹੈ ਅਤੇ ਇਸ ਦੌਰਾਨ ਰੱਜ ਕੇ ਕੋਰੋਨਾ ਨਿਯਮਾਂ ਦੀਆਂ ਧੱਜੀਆਂ ਬਾਜ਼ਾਰਾਂ ਅਤੇ ਹੋਰਨਾਂ ਥਾਂਵਾਂ ’ਤੇ ਉੱਡਦੀਆਂ ਵੇਖਣ ਨੂੰ ਮਿਲਦੀਆਂ ਹਨ। ਇਸ ਕਰਕੇ ਲੁਧਿਆਣਾ ਵਿਚ ਹੁਣ ਸਖ਼ਤੀ ਵਧਾ ਦਿੱਤੀ ਗਈ ਹੈ। ਜਿਸ ਦੇ ਚੱਲਦੇ ਪੁਲਸ ਨੇ ਅਸਥਾਈ ਜੇਲਾਂ ਬਣਾਈਆਂ ਹਨ।
ਇਹ ਵੀ ਪੜ੍ਹੋ : ਬੇਅਦਬੀ ’ਤੇ ਕਾਂਗਰਸ ’ਚ ਘਮਸਾਨ, ਸਾਂਸਦਾਂ ਤੇ ਮੰਤਰੀਆਂ ਵਿਚਾਲੇ ਮੀਟਿੰਗ ਤੋਂ ਬਾਅਦ ਕੈਪਟਨ ਖੇਮੇ ’ਚ ਖਲਬਲੀ
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਜੁਆਇੰਟਤ ਕਮਿਸ਼ਨਰ ਦੀਪਕ ਪਾਰੀਕ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਸਖ਼ਤੀ ਵਧਾਈ ਗਈ ਹੈ ਅਤੇ ਲੋਕਾਂ ਨੂੰ ਕਰਫਿਊ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਅਤੇ ਜੋ ਲੋਕ ਨਿਯਮਾਂ ਦੀ ਧੱਜੀਆਂ ਉਡਾ ਰਹੇ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਆਪਣੀ ਹੀ ਸਰਕਾਰ ਖ਼ਿਲਾਫ਼ ਸਿੱਧੂ ਦੇ ‘ਵਾਰ’ ਲਗਾਤਾਰ ਜਾਰੀ, ਹੁਣ ਫਿਰ ਦਿੱਤਾ ਤਿੱਖਾ ਬਿਆਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?