ਬੰਬ ਦੀ ਧਮਕੀ ਬਾਰੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਾ ਵੱਡਾ ਬਿਆਨ

Wednesday, May 21, 2025 - 02:58 PM (IST)

ਬੰਬ ਦੀ ਧਮਕੀ ਬਾਰੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਾ ਵੱਡਾ ਬਿਆਨ

ਲੁਧਿਆਣਾ (ਅਨਿਲ): ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ, ਜਿਸ ਮਗਰੋਂ ਪੁਲਸ ਵੱਲੋਂ ਬੜੀ ਗੰਭੀਰਤਾ ਨਾਲ ਉੱਥੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਬਾਰੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਵੀ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਹੈ, ਜਿਸ ਵਿਚ ਉਨ੍ਹਾਂ ਨੇ ਇਸ ਧਮਕੀ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ: ਆਨਲਾਈਨ ਗੇਮ ਦੇ ਚੱਕਰ 'ਚ ਭਰਾ ਵੱਲੋਂ ਆਪਣੀ ਹੀ ਭੈਣ ਦਾ ਬੇਰਹਿਮੀ ਨਾਲ ਕਤਲ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਅੱਜ ਸਵੇਰੇ ਪੌਣੇ 9 ਵਜੇ ਦੇ ਕਰੀਬ ਇਕ E-Mail ਆਈ ਸੀ, ਜਿਸ ਵਿਚ ਡਿਪਟੀ ਕਮਿਸ਼ਨਰ ਦਫ਼ਤਰ ਨੂੰ RDX ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਬਾਰੇ ਤੁਰੰਤ ਹੀ ਪੁਲਸ ਨੂੰ ਇਤਲਾਹ ਦੇ ਦਿੱਤੀ ਗਈ, ਜਿਸ ਮਗਰੋਂ ਪੁਲਸ ਫ਼ੋਰਸ ਵੱਲੋਂ ਸਕੱਤਰੇਤ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਫ਼ਿਲਹਾਲ ਚੈਕਿੰਗ ਦੌਰਾਨ ਕੋਈ ਸ਼ੱਕੀ ਚੀਜ਼ ਨਹੀਂ ਮਿਲੀ। ਪੁਲਸ ਵੱਲੋਂ ਹਰ ਥਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। 

ਇਹ ਖ਼ਬਰ ਵੀ ਪੜ੍ਹੋ - ਸੀਜ਼ਫ਼ਾਇਰ ਮਗਰੋਂ ਰਿਹਾਇਸ਼ੀ ਇਲਾਕੇ 'ਚ ਡਰੋਨ ਹਮਲਾ! 4 ਮਾਸੂਮਾਂ ਦੀ ਗਈ ਜਾਨ, ਕਈ ਹੋਰ ਜ਼ਖ਼ਮੀ

ਉਨ੍ਹਾਂ ਦੱਸਿਆ ਕਿ ਇਸ ਬਾਰੇ ਸਾਈਬਰ ਬ੍ਰਾਂਚ ਨੂੰ ਵੀ ਦੱਸਿਆ ਗਿਆ ਹੈ, ਤਾਂ ਜੋ ਉਕਤ E-Mail ਨੂੰ ਟ੍ਰੇਸ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਫ਼ਿਲਹਾਲ ਮਾਮਲੇ ਦੀ ਤਫ਼ਤੀਸ਼ ਚੱਲ ਰਹੀ ਹੈ, ਇਸ ਲਈ ਉਹ ਇਸ ਬਾਰੇ ਜ਼ਿਆਦਾ ਵੇਰਵੇ ਨਹੀਂ ਦੇ ਸਕਦੇ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News