ਲੁਧਿਆਣਾ ਖੁਦਕੁਸ਼ੀ ਮਾਮਲੇ 'ਚ ਕੈਪਟਨ ਨੇ ਟਵੀਟ ਕਰ ਡੀ.ਸੀ. ਨੂੰ ਦਿੱਤੇ ਜਾਂਚ ਦੇ ਹੁਕਮ

11/30/2019 4:58:47 PM

ਲੁਧਿਆਣਾ: ਐੱਸ. ਜੀ. ਡੀ. ਗਰਾਮਰ ਸੀਨੀਅਰ ਸੈਕੰਡਰੀ ਸਕੂਲ ਦੇ ਡਾਇਰੈਕਟਰ, ਪ੍ਰਿੰਸੀਪਲ ਅਤੇ ਟੀਚਰ ਦੀ ਕੁੱਟ-ਮਾਰ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰਨ ਵਾਲੇ ਵਿਦਿਆਰਥੀ ਧਨੰਜੇ ਦਾ ਮਾਮਲਾ ਪੰਜਾਬ ਦੇ ਮੁੱਖ ਮੰਤਰੀ ਤੱਕ ਪੁੱਜ ਚੁੱਕਾ ਹੈ। ਸ਼ਨੀਵਾਰ ਨੂੰ ਪੰਜਾਬ ਦੇ ਸੀ. ਐੱਮ. ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕੇ ਇਸ ਹਾਦਸੇ 'ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ ਅਤੇ ਨਾਲ ਹੀ ਲੁਧਿਆਣਾ ਦੇ ਡੀ. ਸੀ. ਪ੍ਰਦੀਪ ਅਗਰਵਾਲ ਨੂੰ ਇਸ ਕੇਸ ਦੀ ਜਾਂਚ ਕਰ ਕੇ ਜਲਦ ਰਿਪੋਰਟ ਦੇਣ ਲਈ ਕਿਹਾ ਹੈ ਤਾਂ ਕਿ ਸਾਰਾ ਸੱਚ ਸਾਹਮਣੇ ਆ ਸਕੇ। ਇਕ ਹੋਰ ਖੁਲਾਸਾ ਹੋਇਆ ਹੈ ਕਿ ਧਨੰਜੇ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਆਪਣੇ ਮੋਬਾਇਲ 'ਤੇ ਵੀਡੀਓ ਬਣਾਈ ਸੀ। ਵੀਡੀਓ ਵਿਚ ਵਿਦਿਆਰਥੀ ਨੇ ਕਿਹਾ ਕਿ ਸਕੂਲ ਦੇ ਡਾਇਰੈਕਟਰ, ਪ੍ਰਿੰਸੀਪਲ ਅਤੇ ਟੀਚਰ ਉਸ ਨੂੰ ਫਿਜ਼ੀਕਲੀ ਅਤੇ ਮੈਂਟਲੀ ਟਾਰਚਰ ਕਰਦੇ ਸਨ। ਇਸ ਲਈ ਉਹ ਖੁਦਕੁਸ਼ੀ ਵਰਗਾ ਕਦਮ ਚੁੱਕਾ ਰਿਹਾ ਹੈ। ਮੋਬਾਇਲ ਪੁਲਸ ਨੇ ਕਬਜ਼ੇ 'ਚ ਲੈ ਲਿਆ ਹੈ।

ਉਧਰ, ਮ੍ਰਿਤਕ ਧਨੰਜੇ ਦੀ ਲਾਸ਼ ਦਾ ਸਿਵਲ ਹਸਪਤਾਲ 'ਚ ਪੋਸਟਮਾਰਟਮ ਹੋਇਆ ਅਤੇ ਉਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਲਾਸ਼ ਦਾ ਸਸਕਾਰ ਕਰਵਾਇਆ। ਸਸਕਾਰ ਸਮੇਂ ਪ੍ਰਸ਼ਾਸਨ ਵੱਲੋਂ ਐੱਸ. ਡੀ. ਐੱਮ. ਅਮਰਜੀਤ ਸਿੰਘ ਬੈਂਸ, ਏ. ਸੀ. ਪੀ. ਸੰਦੀਪ ਵਡੇਰਾ ਅਤੇ ਹੋਰ ਪੁਲਸ ਬਲ ਮੌਜੂਦ ਰਹੇ।
ਅਜੇ ਦੋਸ਼ੀ ਪ੍ਰਭੂਦੱਤ, ਸਰੋਜ ਸ਼ਰਮਾ ਅਤੇ ਪੂਨਮ 'ਚੋਂ ਕਿਸੇ ਦੀ ਵੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ। ਉਨ੍ਹਾਂ ਦੇ ਘਰ ਰੇਡ ਕੀਤੀ ਗਈ ਸੀ ਪਰ ਉਹ ਫਰਾਰ ਹਨ। ਇਸ ਦੇ ਨਾਲ ਹੀ ਪੁਲਸ ਵੱਲੋਂ ਸਕੂਲ 'ਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਚੈੱਕ ਕੀਤੇ ਜਾਣਗੇ ਅਤੇ ਉਸ ਦੇ ਸਹਿਪਾਠੀਆਂ ਦੇ ਵੀ ਬਿਆਨ ਲਏ ਜਾਣਗੇ।


Shyna

Content Editor

Related News