ਲੁਧਿਆਣਾ ਜ਼ਿਲ੍ਹੇ 242 ਮਰੀਜ਼ ਪਾਜ਼ਟਿਵ, ਇਕ ਦੀ ਮੌਤ

03/15/2021 2:36:10 AM

ਲੁਧਿਆਣਾ, (ਜ.ਬ.)– ਜ਼ਿਲ੍ਹੇ ’ਚ ਕੋਰੋਨਾ ਦੇ ਇਸ ਸਾਲ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ਦੌਰਾਨ ਜ਼ਿਲ੍ਹੇ ਦੇ ਹਸਪਤਾਲ ’ਚ 242 ਪਾਜ਼ੇਟਿਵ ਮਰੀਜ਼ ਸਾਹਮਣੇ ਆਏ, ਜਦ ਕਿ ਇਕ ਮਰੀਜ਼ ਦੀ ਕੋਰੋਨਾ ਨਾਲ ਮੌਤ ਹੋ ਗਈ। ਇਨ੍ਹਾਂ ਮਰੀਜ਼ਾਂ ’ਚੋਂ 197 ਮਰੀਜ਼ ਜ਼ਿਲ੍ਹੇ ਦੇ ਰਹਿਣ ਵਾਲੇ ਹਨ ਜਦ ਕਿ 45 ਦੂਜੇ ਜ਼ਿਲ੍ਹਿਆਂ ਜਾਂ ਸੂਬੇ ਨਾਲ ਸਬੰਧਤ ਹੈ।
ਅੱਜ ਜਿਸ ਮਰੀਜ਼ ਦੀ ਮੌਤ ਹੋਈ, ਉਹ ਮੋਗਾ ਦਾ ਰਹਿਣ ਵਾਲਾ ਸੀ ਅਤੇ ਇਲਾਜ ਲਈ ਸਥਾਨਕ ਹਸਪਤਾਲ ’ਚ ਦਾਖਲ ਸੀ। ਇਨ੍ਹਾਂ ਮਰੀਜ਼ਾਂ ਦੇ ਨਾਲ ਜ਼ਿਲ੍ਹੇ ’ਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 28,833 ਹੋ ਗਈ ਹੈ। ਇਨ੍ਹਾਂ ’ਚ 1050 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ਤੋਂ ਇਲਾਵਾ 4585 ਪਾਜ਼ੇਟਿਵ ਮਰੀਜ਼ ਦੂਜੇ ਜ਼ਿਲਿਆਂ ਅਤੇ ਸੂਬਿਆਂ ਦੇ ਰਹਿਣ ਵਾਲੇ ਸਨ। ਇਨ੍ਹਾਂ ’ਚੋਂ 528 ਦੀ ਮੌਤ ਹੋ ਚੁੱਕੀ ਹੈ। ਅੱਜ ਸਾਹਮਣੇ ਆਏ ਜ਼ਿਲ੍ਹੇ ਦੇ ਪਾਜ਼ੇਟਿਵ ਮਰੀਜ਼ਾਂ ’ਚੋਂ 18 ਹੋਰ ਮਰੀਜ਼ਾਂ ਦੇ ਸੰਪਰਕ ’ਚ ਸਨ, ਜਦ ਕਿ 122 ਪਾਜ਼ੇਟਿਵ ਮਰੀਜ਼ ਹਸਪਤਾਲਾਂ ਦੀ ਓ. ਪੀ. ਡੀਜ਼ ਅਤੇ ਫਲੂ ਕਾਰਨਰ ਦੌਰਾਨ ਸਾਹਮਣੇ ਆਏ । ਇਨ੍ਹਾਂ ਮਰੀਜ਼ਾਂ ’ਚ 5 ਅਧਿਆਪਕ, 10 ਵਿਦਿਆਰਥੀ ਅਤੇ ਦੋ ਹੈਲਥ ਵਰਕਰ ਵੀ ਸ਼ਾਮਲ ਹਨ। ਸਿਵਲ ਸਰਜਨ ਅਨੁਸਾਰ ਜ਼ਿਲ੍ਹੇ ’ਚ ਸਾਹਮਣੇ ਆਏ ਮਰੀਜ਼ਾਂ ’ਚੋਂ 26,706 ਮਰੀਜ਼ ਠੀਕ ਹੋ ਚੁਕੇ ਹਨ। ਮੌਜੂਦਾ ਸਮੇਂ ’ਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 1077 ਹੋ ਗਈ ਹੈ।

ਪੱਤਰਕਾਰ ਵੀ ਹੋਣਗੇ ਫਰੰਟਲਾਈਨ ਵਰਕਰਾਂ ’ਚ ਸ਼ਾਮਲ

ਜ਼ਿਲ੍ਹਾ ਟਾਸਕ ਫੋਰਸ ਫਾਰ ਕੋਵਿਡ ਵੈਕਸੀਨੇਸ਼ਨ ਦੀ ਮੀਟਿੰਗ ਜ਼ਿਲਾ ਕਮਿਸ਼ਨਰ ਦਫਤਰ ’ਚ ਆਯੋਜਿਤ ਕੀਤੀ ਗਈ। ਇਸ ਦੀ ਅਗਵਾਈ ਜ਼ਿਲ੍ਹਾ ਕਮਿਸ਼ਨਰ ਵਰਿੰਦਰ ਸ਼ਰਮਾ ਵੱਲੋਂ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਸੁਖਜੀਵਨ ਵੱਲੋਂ ਕੋਰੋਨਾ ਵੈਕਸੀਨੇਸ਼ਨ ਦੀ ਰਿਪੋਰਟ ’ਤੇ ਵਿਸਤਾਰ ਨਾਲ ਚਰਚਾ ਕੀਤੀ ।

ਇਸ ਮੌਕੇ ਕੀਤੇ ਗਏ ਫੈਸਲੇ ’ਚ ਪੱਤਰਕਾਰਾਂ ਨੂੰ ਵੀ ਫਰੰਟਲਾਈਨ ਵਰਕਰਾਂ ਦੀ ਕੈਟਾਗਿਰੀ ’ਚ ਸ਼ਾਮਲ ਕਰ ਕੇ ਉਨ੍ਹਾਂ ਦੀ ਵੈਕਸੀਨੇਸ਼ਨ ਕਰਵਾਉਣ ਦਾ ਫੈਸਲਾ ਲਿਆ ਗਿਆ। ਇਸ ਤੋਂ ਇਲਾਵਾ ਸਰਕਾਰੀ ਅਤੇ ਪ੍ਰਾਈਵੇਟ ਬੈਂਕਾ ਦੇ ਅਧਿਕਾਰੀ, ਕਰਮਚਾਰੀ, ਵਿੱਦਿਅਕ ਸੰਸਥਾਵਾਂ ਦੇ ਅਧਿਆਪਕ ਅਤੇ ਸਟਾਫ ਤੋਂ ਇਲਾਵਾ ਗੈਰ-ਸਰਕਾਰੀ ਸੰਗਠਨਾਂ ਦੇ ਸਾਰੇ ਮੈਂਬਰ, ਕੋ-ਆਪ੍ਰੇਟਿਵ ਸੋਸਾਇਟੀ ਦੇ ਸਾਰੇ ਅਧਿਕਾਰੀ ਅਤੇ ਕਰਮਚਾਰੀ, ਫੂਡ ਗ੍ਰੇਨ ਏਜੰਸੀ ਦੇ ਅਧਿਕਾਰੀ ਅਤੇ ਕਰਮਚਾਰੀ, ਜੁਡੀਸ਼ੀਅਲ ਅਫਸਰ, ਕੋਰਟ ਸਟਾਫ ਅਤੇ ਵਕੀਲਾਂ ਨੂੰ ਇਸ ਕੈਟਾਗਿਰੀ ’ਚ ਸ਼ਾਮਲ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਹਸਪਤਾਲਾਂ ’ਚ ਦਾਖਲ 318 ਮਰੀਜ਼, ਹੋਮ ਆਈਸੋਲੇਸ਼ਨ ’ਚ 713

ਸਥਾਨਕ ਹਸਪਤਾਲਾਂ ’ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 318 ਹੋ ਗਈ ਹੈ। ਇਨ੍ਹਾਂ ’ਚੋਂ 25 ਮਰੀਜ਼ ਸਰਕਾਰੀ ਹਸਪਤਾਲਾਂ ਜਦ ਕਿ 293 ਮਰੀਜ਼ ਨਿੱਜੀ ਹਸਪਤਾਲਾਂ ’ਚ ਦਾਖਲ ਹਨ। ਇਸ ਤੋਂ ਇਲਾਵਾ ਆਈਸੋਲੇਸ਼ਨ ’ਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 713 ਹੋ ਗਈ ਹੈ । ਅੱਜ 146 ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ’ਚ ਭੇਜਿਆ ਗਿਆ ਹੈ। ਹਸਪਤਾਲਾਂ ’ਚ ਭਰਤੀ ਮਰੀਜ਼ਾਂ ’ਚੋਂ 17 ਦੀ ਹਾਲਤ ਗੰਭੀਰ ਹੋਣ ’ਤੇ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ ’ਤੇ ਰੱਖਿਆ ਗਿਆ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਕ੍ਰੀਨਿੰਗ ਉਪਰੰਤ 272 ਸ਼ੱਕੀ ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ’ਚ ਭੇਜਿਆ ਗਿਆ ਹੈ। ਮਰੀਜ਼ਾਂ ਦੀ ਗਿਣਤੀ 2914 ਹੋ ਗਈ। ਜ਼ਿਲ੍ਹੇ ’ਚ ਨਵੇਂ ਪਾਜ਼ੇਟਿਵ ਮਰੀਜ਼ਾਂ ਅਤੇ ਡਿਸਚਾਰਜ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ’ਚ ਅੱਜ ਭਾਰੀ ਅੰਤਰ ਦੇਖਿਆ ਗਿਆ ਹੈ। ਅੱਜ ਜ਼ਿਲ੍ਹੇ ’ਚ ਜਿਥੇ 197 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ ਉਥੇ ਸਿਰਫ 27 ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਡਿਸਚਾਰਜ ਕੀਤਾ ਗਿਆ ਹੈ।

ਪਾਜ਼ੇਟਿਵ ਵਿਦਿਆਰਥੀਆਂ ਦਾ ਵੇਰਵਾ

ਸੰਸਥਾਨ                                                  ਸੰਖਿਆਂ

ਸਰਕਾਰੀ ਸੀਨੀ. ਸੈਕੰ. ਸਕੂਲ ਬਸਤੀ ਜੋਧੇਵਾਲ -5

ਸਰਕਾਰੀ ਸੀਨੀ. ਸੈਕੰ. ਸਕੂਲ ਮਲਟੀਪਰਪਜ਼ ਸਕੂਲ       -3

ਨਾਈਟੇਗਿੰਲ ਨਰਸਿੰਗ ਕਾਲਜ ਨਾਰੰਗਵਾਲ- 2

ਪਾਜ਼ੇਟਿਵ ਮਰੀਜ਼ਾਂ ਦਾ ਬਿਓਰਾ

ਡੀ. ਏ. ਵੀ ਸਕੂਲ ਬੀ. ਆਰ. ਐੱਸ. ਨਗਰ- 1

ਸਰਕਾਰੀ ਹਾਈ ਸਕੂਲ ਮੁੱਲਾਂਪੁਰ- 1

ਦਸਮੇਸ਼ ਪਬਲਿਕ ਸਕੂਲ ਦੁਰਗਾ ਨਗਰ-1

ਸਰਕਾਰੀ ਸੀਨੀ. ਸੈਕੰ. ਸਕੂਲ ਮੰਗਲੀ ਨੀਚੀ-1

Bharat Thapa

This news is Content Editor Bharat Thapa