ਲੁਧਿਆਣਾ ਜ਼ਿਲ੍ਹੇ ''ਚ ਡੀ. ਐੱਮ. ਸੀ. ਦੀ ਨਰਸ ਸਮੇਤ 31 ਪਾਜ਼ੇਟਿਵ, 2 ਮਰੀਜ਼ਾਂ ਦੀ ਮੌਤ
Monday, Jan 04, 2021 - 02:32 AM (IST)
ਲੁਧਿਆਣਾ,(ਸਹਿਗਲ)- ਜ਼ਿਲ੍ਹੇ ਦੇ ਹਸਪਤਾਲਾਂ ’ਚ ਅੱਜ ਡੀ. ਐੱਮ. ਸੀ. ਹਸਪਤਾਲ ਦੀ ਇਕ 39 ਸਾਲਾ ਸਟਾਫ ਨਰਸ ਸਮੇਤ 31 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ, ਜਦਕਿ 2 ਬਾਹਰੀ ਜ਼ਿਲਿਆਂ ਦੇ ਰਹਿਣ ਵਾਲੇ ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਗਈ। ਸਿਹਤ ਅਧਿਕਾਰੀਆਂ ਅਨੁਸਾਰ ਇਨ੍ਹਾਂ 31 ਮਰੀਜ਼ਾਂ ਵਿਚੋਂ 26 ਮਰੀਜ਼ ਜ਼ਿਲੇ ਦੇ ਰਹਿਣ ਵਾਲੇ ਹਨ, ਜਦਕਿ 5 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਦੋ ਮਰੀਜ਼ਾਂ ਦੀ ਅੱਜ ਮੌਤ ਹੋਈ ਹੈ, ਉਨਾਂ ’ਚੋਂ ਇਕ ਮੋਗਾ ਅਤੇ ਇਕ ਹੁਸ਼ਿਆਰਪੁਰ ਦਾ ਰਹਿਣ ਵਾਲਾ ਹੈ। ਜ਼ਿਲੇ ਵਿਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 24,870 ਹੋ ਗਈ ਹੈ। ਇਨ੍ਹਾਂ ’ਚੋਂ 968 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 3716 ਪਾਜ਼ੇਟਿਵ ਮਰੀਜ਼ ਦੂਜੇ ਸ਼ਹਿਰਾਂ ਦੇ ਰਹਿਣ ਵਾਲੇ ਸਨ। ਇਨ੍ਹਾਂ ’ਚੋਂ 451 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 23,584 ਮਰੀਜ਼ ਕੋੋਰੋਨਾ ਵਾਇਰਸ ਨਾਲ ਠੀਕ ਹੋ ਚੁੱਕੇ ਹਨ। ਜ਼ਿਲੇ ਵਿਚ 318 ਐਕਟਿਵ ਮਰੀਜ਼ ਰਹਿ ਗਏ ਹਨ।
ਸੈਂਪਲਿੰਗ ’ਚ ਦਿਨ-ਬ-ਦਿਨ ਹੋ ਰਹੀ ਕਮੀ
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੀ ਸੈਂਪਲਿੰਗ ’ਚ ਦਿਨ-ਬ-ਦਿਨ ਕਮੀ ਕੀਤੀ ਜਾ ਰਹੀ ਹੈ। ਵਿਭਾਗ ਦੇ ਸੂਤਰਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਪੁਆਇੰਟਸ ਦੀ ਕਮੀ ਕਾਰਨ ਕੀਤਾ ਜਾ ਰਿਹਾ ਹੈ ਅਤੇ ਦੂਜੇ ਕਾਰਨ ਜਿਸ ਦੀ ਕਾਫੀ ਚਰਚਾ ਵਿਚ ਇਹ ਵੀ ਕਿਹਾ ਜਾਂਦਾ ਹੈ ਕਿ ਬੀਮਾਰੀ ਨੂੰ ਘੱਟ ਕਰ ਕੇ ਦਿਖਾਉਣ ਲਈ ਸੈਂਪÇਲਿੰਗ ਨੂੰ ਘੱਟ ਕਰ ਦਿੱਤਾ ਗਿਆ ਹੈ। ਪਹਿਲਾਂ ਸਿਹਤ ਵਿਭਾਗ ਰੋਜ਼ ਲਗਭਗ 5000 ਲੋਕਾਂ ਦੀ ਸੈਂਪÇਲਿੰਗ ਕਰਦਾ ਸੀ ਪਰ ਹੁਣ ਬੀਮਾਰੀ ਨੂੰ ਘੱਟ ਕਰ ਕੇ ਦਿਖਾਉਣ ਲਈ ਸੈਂਪÇਲਿੰਗ ਨੂੰ ਘੱਟ ਕਰ ਦਿੱਤਾ ਗਿਆ ਹੈ। ਹੁਣ ਇਹ ਗਿਣਤੀ ਸਿਮਟ ਕੇ 1 ਹਜ਼ਾਰ ਤੋਂ 1500 ਸੈਂਪਲਾਂ ਵਿਚਕਾਰ ਰਹਿ ਗਈ ਹੈ।
38 ਪਾਜ਼ੇਟਿਵ ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ਭੇਜਿਆ
ਸਿਹਤ ਵਿਭਾਗ ਦੀ ਟੀਮ ਨੇ ਅੱਜ 38 ਪਾਜ਼ੇਟਿਵ ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ਨੇ ਭੇਜਿਆ ਹੈ। ਵਰਤਮਾਨ ਸਮੇਂ ਵਿਚ 238 ਮਰੀਜ਼ ਹੋਮ ਆਈਸੋਲੇਸ਼ਨ ਵਿਚ ਰਹਿ ਰਹੇ ਹਨ।
59 ਮਰੀਜ਼ ਹੋਮ ਕੁਆਰੰਟਾਈਨ ’ਚ ਭੇਜੇ ਗਏ
ਜ਼ਿਲਾ ਐਪੀਡੇਮੀਓਲਾਜਿਸਟ ਡਾ. ਰਮੇਸ਼ ਭਗਤ ਨੇ ਦੱਸਿਆ ਕਿ 59 ਸ਼ੱਕੀ ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ਵਿਚ ਭੇਜਿਆ ਗਿਆ ਹੈ। ਵਰਤਮਾਨ ਵਿਚ 1151 ਮਰੀਜ਼ ਹੋਮ ਕੁਆਰੰਟਾਈਨ ਵਿਚ ਰਹਿ ਰਹੇ ਹਨ। ਹੁਣ ਤੱਕ 55,098 ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ਕੀਤਾ ਜਾ ਚੁੱਕਾ ਹੈ।
1748 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ
ਜ਼ਿਲੇ ਵਿਚ ਅੱਜ 1748 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇੇਜੇ ਗਏ ਹਨ। ਇਨ੍ਹਾਂ ਵਿਚ ਸਿਹਤ ਵਿਭਾਗ ਵੱਲੋਂ 1345 ਅਤੇ ਨਿੱਜੀ ਅਤੇ ਹਸਪਤਾਲਾਂ ਜਾਂ ਲੈਬਸ ਵੱਲੋਂ 358 ਲੋਕਾਂ ਦੇ ਸੈਂਪਲ ਲਏ ਗਏ। ਸਿਹਤ ਵਿਭਾਗ ਵੱਲੋਂ ਪਹਿਲਾਂ ਭੇਜੇ ਸੈਂਪਲਾਂ ’ਚੋਂ 1624 ਲੋਕਾਂ ਦੀ ਰਿਪੋਰਟ ਹਾਲੇ ਪੈਂਡਿੰਗ ਦੱਸੀ ਜਾਂਦੀ ਹੈ।
ਜ਼ਿਲੇ ਦੇ ਕਿਹੜੇ ਖੇਤਰ ’ਚ ਆਏ ਕਿੰਨੇ ਮਰੀਜ਼
ਖੇਤਰ ਮਰੀਜ਼ਾਂ ਦੀ ਗਿਣਤੀ ਮੌਤ
ਜਗਰਾਓਂ 802 30
ਰਾਏਕੋਟ 510 15
ਖੰਨਾ 718 37
ਸਮਰਾਲਾ 406 25
ਪਾਇਲ 36 18
ਸ਼ਹਿਰੀ ਖੇਤਰ 22098 843