ਲੁਧਿਆਣਾ ਦੀ ਅਦਾਲਤ ''ਚ ਕੁੜੀ ਦਾ ਖ਼ੌਫ਼ਨਾਕ ਕਾਰਾ! ਪੁਲਸ ਨੂੰ ਵੀ ਪੈ ਗਈਆਂ ਭਾਜੜਾਂ
Thursday, Mar 20, 2025 - 01:09 PM (IST)

ਲੁਧਿਆਣਾ (ਰਾਜ): ਲੁਧਿਆਣਾ ਦੀ ਨਵੀਂ ਕਚਹਿਰੀ ਵਿਚ ਉਸ ਵੇਲੇ ਭਾਜੜਾਂ ਪੈ ਗਈਆਂ, ਜਦੋਂ ਇਕ ਕੁੜੀ ਨੇ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਉਸ ਨੂੰ ਗੰਭੀਰ ਹਾਲਤ ਵਿਚ ਨੇੜਲੇ ਹਸਪਤਾਲ ਪਹੁੰਚਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਮਗਰੋਂ ਥਾਣਾ ਡਵੀਜ਼ਨ ਨੰਬਰ 5 ਦੀ ਪੁਲਸ ਤੇ ਏ.ਸੀ.ਪੀ. ਆਕ੍ਰਿਸ਼ੀ ਜੈਨ ਮੌਕੇ 'ਤੇ ਪਹੁੰਚ ਗਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਬੇਹੱਦ ਅਹਿਮ ਖ਼ਬਰ, ਵੱਡਾ ਬਦਲਾਅ ਕਰਨ ਜਾ ਰਹੀ ਮਾਨ ਸਰਕਾਰ
ਜਾਣਕਾਰੀ ਮੁਤਾਬਕ ਅੱਜ ਲੁਧਿਆਣਾ ਦੀ ਨਵੀਂ ਕਚਹਿਰੀ ਵਿਚ ਕੁੜੀ ਨੇ 7ਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਕੋਸ਼ਿਸ਼ ਕੀਤੀ। ਉਸ ਨੂੰ ਗੰਭੀਰ ਜ਼ਖ਼ਮੀ ਹਾਲਤ ਵਿਚ ਇਕ ਵਕੀਲ ਦੀ ਕਾਰ ਰਾਹੀਂ ਨੇੜਲੇ ਹਸਪਤਾਲ ਲਿਜਾਇਆ ਗਿਆ ਹੈ। ਉਸ ਦੀ ਉਮਰ 20 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਛਾਲ ਮਾਰਨ ਵਾਲੀ ਕੁੜੀ ਕੌਣ ਹੈ ਤੇ ਉਸ ਨੇ ਛਾਲ ਕਿਉਂ ਮਾਰੀ, ਇਸ ਬਾਰੇ ਫ਼ਿਲਹਾਲ ਜਾਂਚ ਕੀਤੀ ਜਾ ਰਹੀ ਹੈ। ਕੁੜੀ ਦੀ ਹਾਲਤ ਕਾਫ਼ੀ ਗੰਭੀਰ ਦੱਸੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8