ਲੁਧਿਆਣਾ ਜ਼ਿਲ੍ਹੇ ''ਚ ਹੋਈ ਧਾਰਮਿਕ ਗ੍ਰੰਥ ਦੀ ਬੇਅਦਬੀ
Tuesday, Nov 03, 2020 - 09:10 AM (IST)
ਲੁਧਿਆਣਾ,(ਮਹੇਸ਼)- ਜ਼ਿਲੇ 'ਚ ਅੱਜ ਦੇਰ ਸ਼ਾਮ ਟਿੱਬਾ ਇਲਾਕੇ 'ਚ ਧਾਰਮਿਕ ਗ੍ਰੰਥ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਲੁਧਿਆਣਾ ਜ਼ਿਲ੍ਹੇ ਦੇ ਟਿੱਬਾ ਏਰੀਏ 'ਚ ਅੱਜ ਸ਼ਾਮ 6,30 ਵਜੇ ਦੇ ਕਰੀਬ ਇਕ ਖੇਤ 'ਚ ਧਾਰਮਿਕ ਗ੍ਰੰਥ ਦੇ ਅੰਗ ਖਿਲਰੇ ਹੋਏ ਮਿਲੇ। 17 ਸਾਲਾਂ ਦੇ ਇਕ ਨੌਜਵਾਨ ਦੀ ਨਜ਼ਰ ਇਨ੍ਹਾਂ 'ਤੇ ਪਈ, ਜਿਸ ਨੇ ਇਸ ਦੀ ਜਾਣਕਾਰੀ ਇਲਾਕਾ ਵਾਸੀਆਂ ਨੂੰ ਦਿੱਤੀ। ਇਸ ਦੀ ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਪੁਲਸ ਵਲੋਂ ਘਟਨਾ ਸਥਾਨ ਨੇੜਲੇ ਸੀ. ਸੀ. ਟੀ. ਵੀ. ਕੈਮਰੇ ਚੈਕ ਕੀਤੇ ਗਏ। ਇਸ ਮੌਕੇ ਸਿੱਖ ਜਥੇਬੰਦੀ ਸਿੱਖ ਯੂਥ ਪਾਵਰ ਆਫ ਪੰਜਾਬ ਦੇ ਪ੍ਰਦੀਪ ਸਿੰਘ ਮੌਕੇ 'ਤੇ ਪਹੁੰਚੇ, ਜਿਨ੍ਹਾਂ ਨੇ ਸਨਮਾਨਜਨਕ ਧਾਰਮਿਕ ਗ੍ਰੰਥਾਂ ਦੇ ਅੰਗਾਂ ਨੂੰ ਗੁਰਦੁਆਰਾ ਸਾਹਿਬ ਵਿਖੇ ਪਹੁੰਚਾਇਆ।