ਲੁਧਿਆਣਾ ਹਾਦਸਾ : ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈਣ ਪੁੱਜੇ ਡਵੀਜ਼ਨਲ ਕਮਿਸ਼ਨਰ, ਸ਼ੁਰੂ ਕੀਤੀ ਜਾਂਚ

11/22/2017 3:11:49 PM

ਲੁਧਿਆਣਾ (ਹਿਤੇਸ਼) : ਸੂਫੀਆ ਬਾਗ ਚੌਂਕ 'ਚ ਪਲਾਸਟਿਕ ਫੈਕਟਰੀ 'ਚ ਹੋਏ ਧਮਾਕੇ ਦੀ ਜਾਂਚ ਕਰਨ ਲਈ ਲੁਧਿਆਣਾ ਡਵੀਜ਼ਨਲ ਕਮਿਸ਼ਨਰ ਘਟਨਾ ਵਾਲੀ ਥਾਂ 'ਤੇ ਪਹੁੰਚ ਚੁੱਕੇ ਹਨ। ਕਮਿਸ਼ਨਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਮੁਤਾਬਕ ਇੱਥੇ ਆਪਣੀ ਛਾਣਬੀਣ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਸੀ ਅਤੇ ਮ੍ਰਿਤਕਾਂ ਦੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦੇ ਹੋਏ ਉਨ੍ਹਾਂ ਨੂ 10-10 ਲੱਖ ਰੁਪਿਆ ਮੁਆਵਾਜ਼ਾ ਦੇਣ ਦਾ ਐਲਾਨ ਕੀਤਾ ਸੀ।