ਨਸ਼ੇੜੀ ਚੋਰ ਨੇ ਲਾਇਵ ਹੋ ਕੇ ਕੀਤੇ ਹੋਸ਼ ਉਡਾ ਦੇਣ ਵਾਲੇ ਖੁਲਾਸੇ

Sunday, Jul 14, 2019 - 02:07 PM (IST)

ਨਸ਼ੇੜੀ ਚੋਰ ਨੇ ਲਾਇਵ ਹੋ ਕੇ ਕੀਤੇ ਹੋਸ਼ ਉਡਾ ਦੇਣ ਵਾਲੇ ਖੁਲਾਸੇ

ਲੁਧਿਆਣਾ (ਨਰਿੰਦਰ) - ਪਿਛਲੇ ਕੁਝ ਦਿਨ ਪਹਿਲਾਂ ਲੁਧਿਆਣਾ ਦੇ ਸ਼ਿਮਲਾਪੂਰੀ ਇਲਾਕੇ 'ਚ ਇਕ ਨੌਜਵਾਨ ਵਲੋਂ ਨਸ਼ੇ ਦੀ ਪੂਰਤੀ ਲਈ ਔਰਤ ਦਾ ਪਰਸ ਖੋਹ ਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਬੜੀ ਹੀ ਤੇਜ਼ੀ ਨਾਲ ਵਾਇਰਲ ਹੋ ਗਈ ਸੀ, ਜਿਸ ਦਾ ਖੁਲਾਸਾ ਅੱਜ ਉਸ ਨੌਜਵਾਨ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਨੇ ਲਾਈਵ ਹੋ ਕੇ ਦੱਸਿਆ ਕਿ ਕਿਵੇਂ ਉਹ ਨਸ਼ੇ ਵਰਗੇ ਭੈੜੇ ਦਲਦਲ 'ਚ ਫੱਸ ਗਿਆ। ਨਸ਼ੇ ਦੀ ਪੂਰਤੀ ਲਈ ਉਸ ਨੇ ਵੱਖ-ਵੱਖ ਸ਼ਹਿਰਾਂ ਦੇ ਵੱਖ-ਵੱਖ ਇਲਾਕਿਆਂ 'ਚ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ। 

ਦੱਸ ਦੇਈਏ ਕਿ ਉਕਤ ਨੌਜਵਾਨ ਨੇ ਜਿਥੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਨਸ਼ੇ ਦੀ ਦਲਦਲ 'ਚ ਫੱਸ ਰਹੇ ਨੌਜਵਾਨਾਂ ਨੂੰ ਬਚਾਉਣ ਦੀ ਗੁਹਾਰ ਲਗਾਈ ਹੈ। ਉਥੇ ਹੀ ਉਸ ਨਸ਼ੇੜੀ ਨੇ ਨਸ਼ੇ ਲਈ ਬਾਦਲਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਅਤੇ ਕੈਪਟਨ ਸਰਕਾਰ ਦੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।


author

rajwinder kaur

Content Editor

Related News