ਪੰਜਾਬ ਪੁਲਸ ਵੱਲੋਂ ਨਸ਼ਾ ਤਸਕਰੀ ਦੇ ਮਾਮਲੇ ''ਚ ਪ੍ਰਵਾਸੀ ਗ੍ਰਿਫ਼ਤਾਰ
Monday, Nov 17, 2025 - 06:23 PM (IST)
ਲੁਧਿਆਣਾ (ਅਨਿਲ): ਜੋਧੇਵਾਲ ਥਾਣੇ ਦੀ ਪੁਲਸ ਨੇ ਇਕ ਨਸ਼ਾ ਤਸਕਰ ਨੂੰ 200 ਗ੍ਰਾਮ ਗਾਂਜੇ ਸਮੇਤ ਗ੍ਰਿਫ਼ਤਾਰ ਕੀਤਾ ਹੈ ਅਤੇ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਂਚ ਅਧਿਕਾਰੀ ਸੁਰੇਂਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਦੋਸ਼ੀ ਦੀ ਪਛਾਣ ਮੁਹੰਮਦ ਰਬਾਨ, ਵਾਸੀ ਪਿੰਡ ਰਾਜਨਪੁਰ ਬਿਹਾਰ, ਜੋ ਕਿ ਮੌਜੂਦਾ ਸਮੇਂ ਬੈਂਕ ਕਲੋਨੀ ਦਾ ਰਹਿਣ ਵਾਲਾ ਹੈ, ਵਜੋਂ ਕੀਤੀ ਹੈ। ਪੁਲਸ ਨੇ ਦੋਸ਼ੀ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
