ਲੁਧਿਆਣਾ : ਤੇਲ ਫੈਕਟਰੀ 'ਚ ਲੱਗੀ ਭਿਆਨਕ ਅੱਗ

Tuesday, May 07, 2019 - 06:12 PM (IST)

ਲੁਧਿਆਣਾ : ਤੇਲ ਫੈਕਟਰੀ 'ਚ ਲੱਗੀ ਭਿਆਨਕ ਅੱਗ

ਲੁਧਿਆਣਾ,(ਮੁਕੇਸ਼): ਲੁਧਿਆਣਾ ਦੇ ਫੋਕਲ ਪੁਆਇੰਟ ਨੇੜੇ ਇਕ ਅੱਜ ਦੇਰ ਸ਼ਾਮ ਇਕ ਫੈਕਟਰੀ 'ਚ ਭਿਆਨਕ ਅੱਗ ਲੱਗਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਅੱਗ ਤੇਲ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਹੈ। ਅੱਗ ਦੇ ਭਿਆਨਕ ਰੂਪ ਧਾਰਨ ਕਰਨ 'ਤੇ ਤੇਲ ਦੇ ਟੈਂਕਰਾਂ ਨੂੰ ਵੀ ਅੱਗ ਨੇ ਆਪਣੀ ਲਪੇਟ 'ਚ ਲੈ ਲਿਆ। ਜਿਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਅਮਲੇ ਦੀਆਂ 25 ਗੱਡੀਆਂ ਮੌਕੇ 'ਤੇ ਪਹੁੰਚ ਚੁੱਕੀਆਂ ਹਨ, ਜਿਨ੍ਹਾਂ ਵਲੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਜਾਰੀ ਹੈ।

PunjabKesari

ਇਸ ਕਾਰਨ ਫੈਕਟਰੀ ਨੇੜਲੇ ਇਲਾਕੇ ਨੂੰ ਖਾਲੀ ਕਰਵਾ ਲਿਆ ਗਿਆ ਹੈ। ਫਿਲਹਾਲ ਅੱਗ ਕਿਸ ਤਰ੍ਹਾਂ ਲੱਗੀ, ਇਸ ਦੇ ਲੱਗਣ ਦੇ ਕਾਰਨਾਂ ਬਾਰੇ ਅਜੇ ਤਕ ਜਾਣਕਾਰੀ ਨਹੀਂ ਮਿਲ ਸਕੀ ਹੈ। ਪੁਲਸ ਵਲੋਂ ਮੌਕੇ 'ਤੇ ਪਹੁੰਚ ਕੇ ਹਾਲਾਤ ਦਾ ਜਾਇਜ਼ਾ ਲਿਆ ਜਾ ਰਿਹਾ ਹੈ।


Related News