ਅੱਧੀ ਰਾਤੀ ਕੁੜੀ ਦੇ ਕਮਰੇ ''ਚੋਂ ਰੌਲ਼ਾ ਸੁਣ ਕੇ ਉੱਠ ਖੜ੍ਹੇ ਮਾਪੇ, ਦਰਵਾਜ਼ਾ ਖੋਲ੍ਹ ਕੇ ਵੇਖਿਆ ਤਾਂ ਉੱਡ ਗਏ ਹੋਸ਼
Saturday, Mar 22, 2025 - 03:33 PM (IST)
 
            
            ਸਾਹਨੇਵਾਲ/ਕੁਹਾੜਾ (ਜਗਰੂਪ)- ਥਾਣਾ ਕੂੰਮ ਕਲਾਂ ਦੀ ਪੁਲਸ ਨੇ ਇਕ ਦਸਵੀਂ ਜਮਾਤ ’ਚ ਪੜ੍ਹਦੀ ਲਗਭਗ ਸਾਢੇ 14 ਸਾਲਾਂ ਦੀ ਨਬਾਲਗਾ ਦੇ ਕਮਰੇ ’ਚ ਵੜ੍ਹ ਕੇ ਉਸ ਨਾਲ ਗਲਤ ਤੇ ਅਸ਼ਲੀਲ ਹਰਕਤਾਂ ਕਰਨ ਵਾਲੇ ਵਿਅਕਤੀ ਦੇ ਖ਼ਿਲਾਫ਼ ਪੋਕਸੋ ਐਕਟ ਸਮੇਤ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਜ਼ਮੀਨਾਂ ਦੀਆਂ ਰਜਿਸਟਰੀਆਂ ਨਾਲ ਜੁੜੀ ਅਹਿਮ ਖ਼ਬਰ! ਵੱਡਾ ਕਦਮ ਚੁੱਕਣ ਜਾ ਰਹੀ ਮਾਨ ਸਰਕਾਰ
ਥਾਣਾ ਕੁੰਮ ਕਲਾਂ ਦੀ ਹਦੂਦ ਅੰਦਰ ਆਉਂਦੇ ਇਕ ਪਿੰਡ ਦੇ ਰਹਿਣ ਵਾਲੇ ਇਕ ਪਿਤਾ ਨੇ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਮੇਰੇ ਚਾਰ ਬੱਚਿਆਂ ’ਚੋਂ ਸਭ ਵੱਡੀ ਧੀ ਜੋ ਦਸਵੀਂ ਜਮਾਤ ’ਚ ਪੜਦੀ ਹੈ। ਬੀਤੀ 13 ਮਾਰਚ ਨੂੰ ਵਕਤ ਕਰੀਬ ਸਾਢੇ 12 ਵਜੇ ਦੇ ਰਾਤ ਨੂੰ ਮੇਰੀ ਬੇਟੀ ਜੋ ਆਪਣੇ ਕਮਰੇ ’ਚ ਸੀ। ਜਿਸਦੀਆਂ ਸਾਨੂੰ ਉੱਚੀ ਉੱਚੀ ਰੌਲਾ ਪਾਉਣ ਦੀਆਂ ਅਵਾਜਾਂ ਸੁਣਾਈ ਦਿੱਤੀਆਂ ਤਾਂ ਮੈਂ ਤੇ ਮੇਰੀ ਘਰਵਾਲੀ ਨੇ ਜਾ ਕੇ ਜਦੋਂ ਦੇਖਿਆ ਤਾਂ ਸੁਖਵਿੰਦਰ ਸਿੰਘ ਉਰਫ ਸੁੱਖਾ ਨਾਂ ਦਾ ਲੜਕਾ ਮੇਰੀ ਲੜਕੀ ਦੇ ਕਮਰੇ ’ਚੋਂ ਨਿੱਕਲ ਕੇ ਸਾਡੀ ਕੰਧ ਟੱਪ ਕੇ ਗਲੀ ’ਚੋਂ ਭੱਜ ਗਿਆ। ਮੇਰੀ ਲੜਕੀ ਨੂੰ ਪੁੱਛਣ ’ਤੇ ਉਸ ਨੇ ਸਾਨੂੰ ਰੋਂਦੇ ਹੋਏ ਦੱਸਿਆ ਕਿ ਸੁਖਵਿੰਦਰ ਸਿੰਘ ਉਰਫ ਸੁੱਖਾ ਮੈਨੂੰ ਪਿਛਲੇ ਕੁਝ ਸਮੇਂ ਤੋਂ ਤੰਗ ਪ੍ਰੇਸ਼ਾਨ ਕਰ ਰਿਹਾ ਹੈ, ਜਿਸ ਨੇ ਮੇਰਾ ਸਕੂਲ ਆਉਣ ਜਾਣ ਵੀ ਦੁੱਭਰ ਕੀਤਾ ਹੋਇਆ ਹੈ। ਉਸ ਨੇ ਦੱਸਿਆ ਕਿ ਜਦੋਂ ਉਹ ਆਪਣੇ ਛੋਟੇ ਭੈਣ ਭਰਾਵਾਂ ਨਾਲ ਕਮਰੇ ’ਚ ਸੁੱਤੀ ਪਈ ਸੀ ਤਾਂ ਸੁਖਵਿੰਦਰ ਸਿੰਘ ਉਰਫ ਸੁੱਖਾ ਇਕ ਦਮ ਮੇਰੇ ਕਮਰੇ ’ਚ ਅੰਦਰ ਆ ਗਿਆ। ਜਿਸ ਨੇ ਗਲਤ ਤਰੀਕੇ ਨਾਲ ਮੈਨੂੰ ਟੱਚ ਕੀਤਾ ਤੇ ਮੇਰੇ ਨਾਲ ਅਸ਼ਲੀਲ ਛੇੜਛਾੜ ਕੀਤੀ। ਉਸ ਨੇ ਦੱਸਿਆ ਕਿ ਉਹ ਮੈਨੂੰ ਜਬਰਦਸਤੀ ਆਪਣੇ ਨਾਲ ਭੱਜਣ ਲਈ ਕਹਿ ਰਿਹਾ ਸੀ। ਉਸ ਨੇ ਕਿਹਾ ਕਿ ਮੇਰੇ ਵਲੋਂ ਮਨ੍ਹਾ ਕਰਨ ’ਤੇ ਉਹ ਮੈਨੂੰ ਧਮਕੀਆਂ ਦਿੰਦਾ ਹੋਇਆ ਫਰਾਰ ਹੋ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ Driving License ਬਣਾਉਣ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ! ਲੋਕ ਪਰੇਸ਼ਾਨ
ਮਾਮਲੇ ਦੀ ਜਾਂਚ ਕਰ ਰਹੇ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਲੜਕੀ ਦੇ ਪਿਤਾ ਦੇ ਬਿਆਨਾਂ ’ਤੇ ਸੁਖਵਿੰਦਰ ਸਿੰਘ ਉਰਫ ਸੁੱਖਾ ਪੁੱਤਰ ਮੱਖਣ ਸਿੰਘ ਹੈਦਰ ਨਗਰ ਦੇ ਖਿਲਾਫ ਮਾਮਲਾ ਦਰਜ ਪੋਕਸੋ ਐਕਟ ਸਮੇਤ ਹੋਰ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            