ਲੁਧਿਆਣਾ-ਫਿਰੋਜ਼ਪੁਰ ਰੋਡ ''ਤੇ ਕਿਸਾਨਾਂ ਨੇ ਦਿੱਤਾ ਧਰਨਾ
Friday, Oct 25, 2024 - 01:54 PM (IST)
ਲੁਧਿਆਣਾ (ਖੁਰਾਨਾ/ਗਣੇਸ਼): ਪੰਜਾਬ ਅੰਦਰ ਝੋਨੇ ਦੀ ਖਰੀਦ ਨਾ ਹੋਣ ਕਾਰਨ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੀ ਲੜੀ ਹੇਠ ਬੀਕੇਯੂ ਉਗਰਾਹਾਂ ਵੱਲੋਂ ਲੁਧਿਆਣਾ-ਫਿਰੋਜ਼ਪੁਰ ਰੋਡ ਸਥਿਤ ਐੱਮ.ਬੀ.ਡੀ. ਮਾਲ ਦੇ ਬਾਹਰ ਧਰਨਾ ਦਿੱਤਾ ਗਿਆ। ਇਹ ਧਰਨਾ ਸ਼ਾਮ 4 ਵਜੇ ਤੱਕ ਜਾਰੀ ਰਹੇਗਾ।
ਇਹ ਖ਼ਬਰ ਵੀ ਪੜ੍ਹੋ - ਸਿੱਧੂ ਮੂਸੇਵਾਲਾ ਮਾਮਲੇ ਦੇ ਮਾਸਟਰਮਾਈਂਡ ਬਾਰੇ ਕੈਨੇਡਾ ਤੋਂ ਪਰਤੇ ਹਾਈ ਕਮਿਸ਼ਨਰ ਦਾ ਵੱਡਾ ਖ਼ੁਲਾਸਾ
ਇਸ ਮੌਕੇ ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰਾਂ ਵੱਲੋਂ ਕਾਰਪੋਰੇਟ ਘਰਾਣਿਆਂ ਦਾ ਸਮਰਥਨ ਕੀਤਾ ਜਾ ਰਿਹਾ ਹੈ, ਜਿਸ ਕਰਕੇ ਕਿਸਾਨਾਂ ਦੀ ਫਸਲ ਨਹੀਂ ਖਰੀਦੀ ਜਾ ਰਹੀ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਜੇਕਰ ਕਿਸਾਨਾਂ ਦੀਆਂ ਫਸਲਾਂ ਨਾ ਖਰੀਦੀਆਂ ਗਈਆਂ, ਤਾਂ ਆਉਂਦੇ ਦਿਨਾਂ ਵਿਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਦੌਰਾਨ ਸੁਰੱਖਿਆ ਨੂੰ ਲੈ ਕੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਵੱਡੀ ਗਿਣਤੀ ਚ ਪੁਲਸ ਮਾਲ ਦੇ ਬਾਹਰ ਤਾਇਨਾਤ ਕੀਤੀ ਗਈ ਹੈ। ਏ.ਸੀ.ਪੀ. ਗੁਰਦੇਵ ਸਿੰਘ ਨੇ ਦੱਸਿਆ ਹੈ ਕਿ ਸੁਰੱਖਿਆ ਨੂੰ ਲੈ ਕੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਕਿਸੇ ਨੂੰ ਵੀ ਕਾਨੂੰਨ ਦਾ ਉਲੰਘਣ ਨਹੀਂ ਕਰਨ ਦਿੱਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8