ਕਾਰ ਲੁੱਟਣ ਵਾਲਿਆਂ ਦੇ ਖ਼ਿਲਾਫ਼ 13 ਦਿਨ ਬਾਅਦ ਦਰਜ ਹੋਈ FIR
Saturday, Nov 01, 2025 - 07:06 PM (IST)
ਲੁਧਿਆਣਾ (ਅਨਿਲ): ਪੀ.ਏ.ਯੂ. ਥਾਣੇ ਦੀ ਪੁਲਸ ਨੇ ਤਿੰਨ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਕਾਰ ਲੁੱਟ ਦਾ ਮਾਮਲਾ ਦਰਜ ਕਰ ਲਿਆ ਹੈ। ਉਕਤ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਐੱਸ.ਐੱਚ.ਓ. ਲਖਬੀਰ ਸਿੰਘ ਨੇ ਦੱਸਿਆ ਕਿ ਨਿਊ ਪਟੇਲ ਨਗਰ ਦੇ ਰਹਿਣ ਵਾਲੇ ਹਰੀ ਮੋਹਨ ਨੰਚਾਹਲ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ 17 ਅਕਤੂਬਰ ਨੂੰ ਉਹ ਪਟਾਕੇ ਖਰੀਦ ਕੇ ਆਪਣੀ ਸਵਿਫਟ ਕਾਰ ਵਿਚ ਘਰ ਵਾਪਸ ਆ ਰਿਹਾ ਸੀ।
ਇਹ ਖ਼ਬਰ ਵੀ ਪੜ੍ਹੋ - ਕੇਂਦਰ ਦਾ ਇਕ ਹੋਰ ਪੰਜਾਬ ਵਿਰੋਧੀ ਫ਼ੈਸਲਾ! Notification ਦੀ ਕਾਪੀ ਦਿਖਾ ਕੈਬਨਿਟ ਮੰਤਰੀ ਨੇ ਆਖ਼'ਤੀਆਂ ਵੱਡੀਆਂ ਗੱਲਾਂ
ਇਸ ਦੌਰਾਨ ਉਹ ਰੋਟੀਆਂ ਪੈਕ ਕਰਨ ਲਈ ਇਕ ਢਾਬੇ 'ਤੇ ਰੁਕਿਆ ਅਤੇ ਇਸ ਦੌਰਾਨ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰੇ ਆਏ ਅਤੇ ਉਨ੍ਹਾਂ ਦੇ ਸਿਰ 'ਤੇ ਲੋਹੇ ਦੀ ਦਾਤਰ ਨਾਲ ਹਮਲਾ ਕਰ ਦਿੱਤਾ ਅਤੇ ਉਸ ਤੋਂ ਬਾਅਦ ਉਨ੍ਹਾਂ ਦੀ ਕਾਰ ਲੁੱਟ ਕੇ ਭੱਜ ਗਏ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
