ਲੁਧਿਆਣਾ ਗੈਂਗਰੇਪ ਮਾਮਲੇ 'ਚ ਦੋ ਮੁਲਜ਼ਮ ਗ੍ਰਿਫਤਾਰ!
Tuesday, Feb 12, 2019 - 06:37 PM (IST)
ਲੁਧਿਆਣਾ : ਲੁਧਿਆਣਾ ਗੈਂਗਰੇਪ ਮਾਮਲੇ 'ਚ ਪੁਲਸ ਨੇ ਦੋ ਮੁੱਖ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਦੱਸਣਯੋਗ ਹੈ ਕਿ ਕੁਝ ਸਮੇਂ ਪਹਿਲਾਂ ਹੀ ਪੁਲਸ ਨੇ ਸ਼ੱਕੀ ਮੁਲਜ਼ਮਾਂ ਦੇ ਸਕੈੱਚ ਜਾਰੀ ਕੀਤੇ ਸਨ ਜਿਸ ਤੋਂ ਕੁਝ ਸਮੇਂ ਬਾਅਦ ਹੀ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਮਾਮਲੇ ਵਿਚ ਪੁਲਸ ਨੇ 7 ਸ਼ੱਕੀਆਂ ਨੂੰ ਹਿਰਾਸਤ ਵਿਚ ਲਿਆ ਸੀ।
ਮੰਗਲਵਾਰ ਨੂੰ ਗ੍ਰਿਫਤਾਰ ਕੀਤੇ ਗਏ ਮੁੱਖ ਮੁਲਜ਼ਮ ਨੂੰ ਸਖਤ ਸੁਰੱਖਿਆ 'ਚ ਪੁਲਸ ਲੈ ਕੇ ਥਾਣੇ ਪੁੱਜੀ ਹੈ। ਦੱਸਣਯੋਗ ਹੈ ਕਿ ਦਾਖਾ ਹਲਕੇ 'ਚ ਸ਼ਨੀਵਾਰ ਦੇਰ ਰਾਤ ਇਕ ਲੜਕੀ ਨੂੰ ਬੰਧਕ ਬਣਾ ਕੇ 12 ਨੌਜਵਾਨਾਂ ਵਲੋਂ ਜ਼ਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਕਾਰ 'ਚ ਖਾਂਦੇ-ਪੀਂਦੇ ਤੇ ਘੁੰਮਦੇ ਹੋਏ ਇੱਸੇਵਾਲ ਪਿੰਡ 'ਚ ਸੁੰਨਸਾਨ ਜਗ੍ਹਾਂ 'ਤੇ ਪਹੁੰਚ ਗਏ। ਇਸ ਦੌਰਾਨ ਦੋ ਮੋਟਰਸਾਈਕਲਾਂ 'ਤੇ ਸਵਾਰ ਪੰਜ ਨੌਜਵਾਨਾਂ ਨੇ ਉਨ੍ਹਾਂ 'ਤੇ ਇੱਟਾਂ ਮਾਰ ਕੇ ਕਾਰ ਦਾ ਸ਼ੀਸ਼ਾ ਤੋੜ ਦਿੱਤਾ। ਦੋਵਾਂ ਨੂੰ ਜ਼ਬਰਨ ਕਾਰ 'ਚੋਂ ਅਗਵਾ ਕਰਕੇ ਇਕ ਫਾਰਮ ਹਾਊਸ 'ਚ ਲੈ ਗਏ ਅਤੇ ਉੱਥੇ ਆਪਣੇ ਸਾਥੀਆਂ ਨੂੰ ਬੁਲਾ ਕੇ ਵਾਰੀ-ਵਾਰੀ ਲੜਕੀ ਨਾਲ ਬਲਾਤਕਾਰ ਕੀਤਾ।