ਲੁਧਿਆਣਾ ਗੈਂਗਰੇਪ ਮਾਮਲਾ : ਸ਼ੱਕ ਦੇ ਆਧਾਰ ''ਤੇ ਚੁੱਕੇ ਨੌਜਵਾਨ ਰਿਹਾਅ

02/13/2019 7:17:11 PM

ਲੁਧਿਆਣਾ (ਨਰਿੰਦਰ ਮਹਿੰਦਰੂ) : ਲੁਧਿਆਣਾ ਗੈਂਗਰੇਪ ਮਾਮਲੇ 'ਚ ਸ਼ੱਕ ਦੇ ਆਧਾਰ 'ਤੇ ਪੁੱਛ ਪੜਤਾਲ ਲਈ ਹਿਰਾਸਤ 'ਚ ਲਏ ਗਏ ਨੌਜਵਾਨਾਂ ਨੂੰ ਪੁਲਸ ਨੇ ਰਿਹਾਅ ਕਰ ਦਿੱਤਾ ਹੈ। ਇਨ੍ਹਾਂ ਨੌਜਵਾਨਾਂ 'ਚ ਗੁਰਪ੍ਰੀਤ ਸਿੰਘ ਵੀ ਸ਼ਾਮਲ ਸੀ ਜਿਸ ਦੀ ਪਤਨੀ ਵਲੋਂ ਪਹਿਲਾਂ ਹੀ ਉਸ ਦੇ ਪਤੀ ਨੂੰ ਨਿਰਦੋਸ਼ ਦੱਸਿਆ ਗਿਆ ਸੀ ਤੇ ਹੁਣ ਇਸ ਦੀ ਪੁਸ਼ਟੀ ਖੁਦ ਡੀ.ਆਈ. ਜੀ. ਰਣਬੀਰ ਸਿੰਘ ਖੱਟੜਾ ਨੇ ਵੀ ਕਰ ਦਿੱਤੀ ਹੈ। 
ਜ਼ਿਕਰਯੋਗ ਹੈ ਕਿ ਬੀਤੇ ਸ਼ਨੀਵਾਰ ਦੀ ਰਾਤ ਲੁਧਿਆਣਾ ਦੀ ਇਕ ਲੜਕੀ ਨਾਲ 10-11 ਵਿਅਕਤੀਆਂ ਵਲੋਂ ਗੈਂਗਰੇਪ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪੁਲਸ ਵਲੋਂ ਦੋਸ਼ੀਆਂ ਦੀ ਭਾਲ 'ਚ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਸੀ। ਇਸ ਕੜੀ ਤਹਿਤ ਸ਼ੱਕ ਦੇ ਆਧਾਰ 'ਤੇ ਪੁਲਸ ਨੇ ਕੁਝ ਸਕੈੱਚ ਵੀ ਜਾਰੀ ਕੀਤੇ ਸਨ, ਜਿਸ ਦੇ ਚੱਲਦਿਆਂ ਗੁਰਪ੍ਰੀਤ ਸਿੰਘ ਨੂੰ ਵੀ ਉਸ ਦੇ ਘਰੋਂ ਪੁੱਛਗਿੱਛ ਲਈ ਹਿਰਾਸਤ ਵਿਚ ਲਿਆ ਗਿਆ ਸੀ ਪਰ ਬਾਅਦ 'ਚ ਉਸ ਨੂੰ ਰਿਹਾਅ ਕਰ ਦਿੱਤਾ ਗਿਆ। 
ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਮਾਮਲੇ ਵਿਚ ਪੁਲਸ ਹੁਣ ਤਕ ਮੁੱਖ ਦੋਸ਼ੀ ਸਣੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ। ਫਿਲਹਾਲ ਅਜੇ ਬਾਕੀ ਮੁਲਜ਼ਮ ਪੁਲਸ ਦੀ ਗ੍ਰਿਫਤ ਤੋਂ ਬਾਹਰ ਹਨ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਲਈ ਪੁਲਸ ਵਲੋਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।


Gurminder Singh

Content Editor

Related News