ਲੁਧਿਆਣਾ ਗੈਂਗਰੇਪ ਮਾਮਲੇ ''ਤੇ ਮੁੱਖ ਮੰਤਰੀ ਦਾ ਵੱਡਾ ਬਿਆਨ
Wednesday, Feb 13, 2019 - 07:16 PM (IST)

ਚੰਡੀਗੜ੍ਹ : ਲੰਘੇ ਸ਼ਨੀਵਾਰ ਦੀ ਰਾਤ ਦਾਖਾ ਹਲਕੇ ਵਿਚ ਇਕ ਲੜਕੀ ਨੂੰ ਬੰਧਕ ਬਣਾ ਕੇ 10-11 ਨੌਜਵਾਨਾਂ ਵਲੋਂ ਸਮੂਹਿਕ ਬਲਾਤਕਾਰ ਦੇ ਦਿਲ ਦਹਿਲਾਉਣ ਵਾਲੇ ਮਾਮਲੇ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲਦ ਹੀ ਚੀਫ ਜਸਟਿਸ ਕੋਲ ਚੁੱਕਣ ਦੀ ਗੱਲ ਆਖੀ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਉਹ ਚੀਫ ਜਸਟਿਸ ਨਾਲ ਮੁਲਾਕਾਤ ਕਰਕੇ ਇਸ ਮਾਮਲੇ ਨੂੰ ਫਾਸਟਟ੍ਰੈਕ ਅਦਾਲਤ ਵਿਚ ਚਲਾਉਣ ਦੀ ਮੰਗ ਕਰਨਗੇ ਤਾਂ ਜੋ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਖਤ ਸਜ਼ਾ ਦਿੱਤੀ ਜਾ ਸਕੇ।
ਵਿਰੋਧੀਆਂ ਵਲੋਂ ਪੰਜਾਬ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਵਿਗੜਨ ਦੇ ਲਗਾਏ ਗਏ ਦੋਸ਼ਾਂ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿਚ ਪੰਜਾਬ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਪੂਰੀ ਤਰ੍ਹਾਂ ਕਾਇਮ ਹੈ ਅਤੇ ਅਜਿਹੇ ਮਾਮਲਿਆਂ ਵਿਚ ਸਰਕਾਰ ਸਖਤੀ ਨਾਲ ਨਜਿੱਠੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮੂਹਿਕ ਜਬਰ-ਜ਼ਨਾਹ ਮਾਮਲੇ ਵਿਚ ਹੁਣ ਤਕ ਪੁਲਸ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ ਅਤੇ ਬਾਕੀ ਮੁਲਜ਼ਮਾਂ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।