ਲੁਧਿਆਣਾ ਗੈਸ ਲੀਕ ਘਟਨਾ ’ਤੇ ਸਿਹਤ ਮੰਤਰੀ ਦਾ ਵੱਡਾ ਬਿਆਨ
Sunday, Apr 30, 2023 - 06:35 PM (IST)
ਲੁਧਿਆਣਾ : ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਣ 11 ਲੋਕਾਂ ਦੀ ਮੌਤ ਹੋ ਗਈ, ਜਦਕਿ 4 ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਧਰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਇਸ ਘਟਨਾ ਵਿਚ ਹੁਣ ਤਕ 11 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਵਿਚ 3 ਬੱਚੇ ਅਤੇ ਚਾਰ ਔਰਤਾਂ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਮੈਨੂੰ ਡਾਕਟਰ ਹੋਣ ਦੇ ਨਾਤੇ ਬਹੁਤ ਹੈਰਾਨੀ ਹੋ ਰਹੀ ਹੈ ਕਿ ਇੰਨੀਆਂ ਮੌਤਾਂ ਅਚਾਨਕ ਕਿਵੇਂ ਹੋਈਆਂ ਹਨ। ਜਾਂਚ ਕੀਤੀ ਜਾ ਰਹੀ ਹੈ ਕਿ ਕਿਹੜੀ ਗੈਸ ਨਾਲ ਇਹ ਘਟਨਾ ਵਾਪਰੀ ਹੈ। ਇੰਝ ਜਾਪ ਰਿਹਾ ਹੈ ਕਿ ਇਹ ਬਹੁਤ ਖ਼ਤਰਨਾਕ ਗੈਸ ਹੈ, ਜਿਸ ਅਚਾਨਕ ਇੰਨੀਆਂ ਮੌਤਾਂ ਹੋ ਗਈਆਂ। ਉਨ੍ਹਾਂ ਕਿਹਾ ਕਿ ਬਚਾਅ ਅਮਲਾ ਮੌਕੇ ’ਤੇ ਪਹੁੰਚਿਆ ਹੈ ਅਤੇ ਪੰਜਾਬ ਸਰਕਾਰ ਵਲੋਂ ਮਦਦ ਕਾਰਜ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ’ਚ ਮੀਂਹ ਨੂੰ ਲੈ ਕੇ ਆਈ ਤਾਜ਼ਾ ਅਪਡੇਟ, ਮੌਸਮ ਵਿਭਾਗ ਨੇ ਕੀਤਾ ਅਲਰਟ
ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ ਲੱਖ ਰੁਪਏ ਅਤੇ ਜ਼ੇਰੇ ਇਲਾਜ ਲੋਕਾਂ ਨੂੰ 50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ‘ਆਪ’ ਸਾਂਸਦ ਸੰਜੀਵ ਅਰੋੜਾ ਨੇ ਗਿਆਸਪੁਰਾ ਗੈਸ ਲੀਕ ਘਟਨਾ ’ਤੇ ਪ੍ਰਗਟਾਇਆ ਦੁੱਖ, ਦਿੱਤੇ ਇਹ ਹੁਕਮ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।