ਲੁਧਿਆਣਾ ਗੈਸ ਲੀਕ ਘਟਨਾ ’ਚ ਹੁਣ ਤਕ 11 ਲੋਕਾਂ ਦੀ ਮੌਤ, ਰਾਹਤ ਕਾਰਜ ਅਜੇ ਵੀ ਜਾਰੀ

Sunday, Apr 30, 2023 - 10:07 AM (IST)

ਲੁਧਿਆਣਾ ਗੈਸ ਲੀਕ ਘਟਨਾ ’ਚ ਹੁਣ ਤਕ 11 ਲੋਕਾਂ ਦੀ ਮੌਤ, ਰਾਹਤ ਕਾਰਜ ਅਜੇ ਵੀ ਜਾਰੀ

ਲੁਧਿਆਣਾ (ਜਗਰੂਪ)- ਪੰਜਾਬ ਦੇ ਲੁਧਿਆਣਾ 'ਚ ਐਤਵਾਰ ਦੀ ਸਵੇਰ ਨੂੰ ਵੱਡਾ ਹਾਦਸਾ ਵਾਪਰ ਗਿਆ। ਦਰਅਸਲ ਲੁਧਿਆਣਾ ਦੇ ਗਿਆਸਪੁਰਾ ਰਿਹਾਇਸ਼ੀ ਇਲਾਕੇ ਵਿਚ ਐਤਵਾਰ ਨੂੰ ਇਕ ਫੈਕਟਰੀ ਤੋਂ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਅਤੇ 12 ਲੋਕ ਬੀਮਾਰ ਹੋ ਗਏ। ਜਿਨ੍ਹਾਂ ਨੂੰ ਬੇਹੋਸ਼ੀ ਦੀ ਹਾਲਤ 'ਚ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਸੂਚਨਾ ਮਿਲਣ ਮਗਰੋਂ ਪੁਲਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਮ੍ਰਿਤਕਾਂ 'ਚ 5 ਔਰਤਾਂ ਅਤੇ 4 ਪੁਰਸ਼ਾਂ ਸਮੇਤ 2 ਬੱਚੇ ਸ਼ਾਮਲ ਹਨ। ਬੱਚਿਆਂ ਦੀ ਉਮਰ 10 ਅਤੇ 13 ਸਾਲ ਹੈ।  ਰਾਹਤ ਕਾਰਜ ਅਜੇ ਵੀ ਜਾਰੀ ਹੈ।

ਇਹ ਵੀ ਪੜ੍ਹੋ- ਮਹਾਰਾਸ਼ਟਰ 'ਚ ਇਮਾਰਤ ਹਾਦਸਾ; 18 ਘੰਟੇ ਬਾਅਦ ਮਲਬੇ 'ਚੋਂ ਜ਼ਿੰਦਾ ਕੱਢਿਆ ਸ਼ਖ਼ਸ, ਤਲਾਸ਼ੀ ਮੁਹਿੰਮ ਜਾਰੀ

PunjabKesari

ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ 11 ਲੋਕਾਂ ਦੀ ਮੌਤ ਹੋ ਗਈ ਅਤੇ ਕਈਆਂ ਨੇ ਸਾਹ ਲੈਣ ਵਿਚ ਤਕਲੀਫ਼ ਦੀ ਸ਼ਿਕਾਇਤ ਕੀਤੀ। ਉਨ੍ਹਾਂ ਕਿਹਾ ਕਿ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਸਥਾਨਕ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਕਿਹਾ ਗਿਆ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਸਾਹ ਲੈਣ 'ਚ ਤਕਲੀਫ ਦੀ ਸ਼ਿਕਾਇਤ ਕਰਨ ਵਾਲੇ ਕਰੀਬ 11 ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਗੈਸ ਪੀੜਤਾਂ ਨੂੰ ਨੇੜਲੇ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ ਹੈ। ਇਸ ਘਟਨਾ ਕਾਰਨ ਸਥਾਨਕ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਿਨ੍ਹਾਂ ਵਿਚੋਂ ਕਈਆਂ ਨੇ ਜਾਨ ਬਚਾਉਣ ਲਈ ਆਪਣੇ ਘਰ ਵੀ ਛੱਡ ਦਿੱਤੇ।

ਇਹ ਵੀ ਪੜ੍ਹੋ- ਮਾਫ਼ੀਆ ਤੇ ਸਾਬਕਾ ਵਿਧਾਇਕ ਮੁਖਤਾਰ ਅੰਸਾਰੀ ਨੂੰ 14 ਸਾਲ ਪੁਰਾਣੇ ਮਾਮਲੇ 'ਚ 10 ਸਾਲ ਦੀ ਜੇਲ੍ਹ

PunjabKesari

 

ਇਸ ਘਟਨਾ ਬਾਬਤ ਜਾਣਕਾਰੀ ਦਿੰਦੇ ਹੋਏ ਲੁਧਿਆਣਾ ਦੀ ਸਬ-ਡਿਵੀਜ਼ਨਲ ਮੈਜਿਸਟ੍ਰੇਟ ਸਵਾਤੀ ਤਿਵਾਨਾ ਨੇ ਕਿਹਾ ਕਿ ਇਲਾਕੇ ਵਿਚ NDRF ਵੀ ਮੌਕੇ 'ਤੇ ਪਹੁੰਚ ਗਈ ਹੈ। ਘਟਨਾ ਵਿਚ 11 ਲੋਕਾਂ ਦੀ ਮੌਤ ਹੋਈ ਹੈ ਅਤੇ 12 ਲੋਕ ਬੀਮਾਰ ਹਨ। NDRF ਦੀ ਟੀਮ ਵਲੋਂ ਰੈਸਕਿਊ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਸਵੇਰੇ 7:15 ਵਜੇ ਸ਼ਹਿਰ ਦੇ ਗਿਆਸਪੁਰਾ ਇੰਡਸਟਰੀਅਲ ਏਰੀਆ ਨੇੜੇ ਇਕ ਇਮਾਰਤ ਵਿਚ ਬਣੇ ਮਿਲਕ ਬੂਥ ਵਿਚ ਵਾਪਰਿਆ।

ਇਹ ਵੀ ਪੜ੍ਹੋ- ਨੇਵੀ ਦੇ ਸਾਬਕਾ ਰਸੋਈਏ ਨੇ ਪਤਨੀ ਦਾ ਕਤਲ ਕਰ ਕੀਤੇ ਟੁਕੜੇ, ਪਾਲੀਥੀਨ ਨੇ ਖੋਲ੍ਹਿਆ ਬਲਾਈਂਡ ਮਰਡਰ ਦਾ ਰਾਜ਼

PunjabKesari


author

Tanu

Content Editor

Related News