ਲੁਧਿਆਣਾ ਦੇ ਸਰਕਾਰੀ ਸਕੂਲ ਨੇ ਕੀਤਾ ਕਮਾਲ, ਨਿੱਜੀ ਸਕੂਲਾਂ ਨੂੰ ਦੇ ਰਿਹੈ ਮਾਤ
Friday, Jul 17, 2020 - 11:59 AM (IST)
ਲੁਧਿਆਣਾ (ਨਰਿੰਦਰ) : ਪੰਜਾਬ ਦੇ ਸਰਕਾਰੀ ਸਕੂਲ ਆਪਣੀ ਮਾੜੀ ਹਾਲਤ ਅਤੇ ਸਟਾਫ਼ ਦੀ ਕਮੀ ਕਾਰਨ ਅਕਸਰ ਚਰਚਾ 'ਚ ਰਹਿੰਦੇ ਹਨ ਪਰ ਲੁਧਿਆਣਾ ਜ਼ਿਲ੍ਹੇ ਦੇ ਇਕ ਸਰਕਾਰੀ ਸਕੂਲ ਨੇ ਕਮਾਲ ਕਰ ਦਿੱਤਾ ਹੈ। ਸਿਨੇਮਾ ਰੋਡ 'ਤੇ ਸਥਿਤ ਮਲਟੀਪਰਪਜ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰ ਖੇਤਰ 'ਚ ਨਿੱਜੀ ਸਕੂਲਾਂ ਨੂੰ ਮਾਤ ਦੇ ਰਿਹਾ ਹੈ। ਅਧਿਆਪਕਾਂ ਦੀ ਮਿਹਨਤ ਸਦਕਾ ਸਕੂਲ ਦਾ ਮਾਹੌਲ ਸਾਫ-ਸੁਥਰਾ ਹੈ ਅਤੇ ਕੰਧਾਂ 'ਤੇ ਰੰਗ-ਬਿਰੰਗੀਆਂ ਤਸਵੀਰਾਂ ਬਣੀਆਂ ਹੋਈਆਂ ਹਨ, ਜਿਸ ਕਾਰਨ ਪੂਰੇ ਸਕੂਲ ਦੀ ਨੁਹਾਰ ਬਦਲੀ ਹੋਈ ਹੈ।
ਇਹ ਵੀ ਪੜ੍ਹੋ : ਅਕਾਲੀ ਦਲ (ਟਕਸਾਲੀ) ਲੜੇਗੀ SGPC ਚੋਣਾਂ, ਰਣਜੀਤ ਸਿੰਘ ਬ੍ਰਹਮਪੁਰਾ ਨੇ ਕੀਤਾ ਐਲਾਨ
ਸਕੂਲ ਦੀਆਂ ਕੰਧਾਂ 'ਤੇ ਵੱਖ-ਵੱਖ ਤਰ੍ਹਾਂ ਦੇ ਸਲੋਗਨ ਲਿਖੇ ਗਏ ਹਨ, ਜਿਹੜੇ ਕਿ ਵਿਦਿਆਰਥੀਆਂ ਨੂੰ ਸਹੀ ਰਾਹ 'ਤੇ ਤੁਰਨ ਦੀ ਸੇਧ ਦਿੰਦੇ ਹਨ। ਸਕੂਲ ਦੀ ਪ੍ਰਿੰਸੀਪਲ ਨਵਦੀਪ ਰੋਮਾਣਾ ਨੇ ਦੱਸਿਆ ਕਿ ਸਕੂਲ ਦੀ ਚੰਗੀ ਦਿੱਖ, ਸਿੱਖਿਆ ਦਾ ਉੱਚਾ ਮਿਆਰ ਤੇ ਸਟਾਫ ਦਾ ਬੱਚਿਆਂ ਨਾਲ ਚੰਗਾ ਤਾਲਮੇਲ ਹੋਣ ਕਾਰਨ ਵਿਦਿਆਰਥੀਆਂ ਦਾ ਦਾਖਲਾ 84 ਫੀਸਦੀ ਵੱਧ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਸੈਸ਼ਨ 'ਚ 1894 ਵਿਦਿਆਰਥੀ ਨਵੇਂ ਆਏ ਹਨ ਅਤੇ ਇਨ੍ਹਾਂ 'ਚੋਂ 1580 ਵਿਦਿਆਰਥੀ ਨਿੱਜੀ ਸਕੂਲਾਂ ਨਾਲ ਸਬੰਧਿਤ ਹਨ, ਜਦੋਂ ਕਿ 314 ਵਿਦਿਆਰਥੀ ਹੋਰਨਾਂ ਸਕੂਲਾਂ ਤੋਂ ਆਏ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਕਿਸਾਨ ਪਰਿਵਾਰਾਂ ਲਈ ਖ਼ੁਸ਼ਖ਼ਬਰੀ, ਕੈਪਟਨ ਵੱਲੋਂ ਮਿਲੀ ਪ੍ਰਵਾਨਗੀ
ਪ੍ਰਿੰਸੀਪਲ ਨੇ ਦੱਸਿਆ ਕਿ ਬੀਤੇ ਸਾਲ ਸਕੂਲ 'ਚ 1700 ਵਿਦਿਆਰਥੀ ਸਨ ਅਤੇ ਇਸ ਸੈਸ਼ਨ ਦੌਰਾਨ ਵਿਦਿਆਰਥੀ ਦੁੱਗਣੇ ਹੋ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਸਕੂਲ ਦਾ ਸਟਾਫ਼ ਤਜ਼ਰਬੇਕਾਰ ਹੈ, ਜਿਸ ਕਰਕੇ ਉਨ੍ਹਾਂ ਦਾ ਵਿਦਿਆਰਥੀਆਂ ਨੂੰ ਪੜ੍ਹਾਉਣ ਦਾ ਢੰਗ ਵੀ ਵੱਖਰਾ ਹੈ ਅਤੇ ਪੁਰਾਣੇ ਵਿਦਿਆਰਥੀ ਅਜੇ ਤੱਕ ਉਨ੍ਹਾਂ ਨਾਲ ਜੁੜੇ ਹੋਏ ਹਨ, ਜੋ ਨਵੇਂ ਵਿਦਿਆਰਥੀਆਂ ਨੂੰ ਸੇਧ ਦਿੰਦੇ ਹਨ, ਜਿਸ ਕਾਰਨ ਸਕੂਲ ਦਾ ਨਾਂ ਹੈ ਅਤੇ ਵਿਦਿਆਰਥੀ ਇੱਥੇ ਦਾਖਲਾ ਲੈਣ ਦੀ ਇੱਛਾ ਜ਼ਾਹਰ ਕਰਦੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਕੋਰੋਨਾ ਨੂੰ ਲੈ ਕੇ DGP ਦਾ ਵੱਡਾ ਫ਼ੈਸਲਾ, ਪੁਲਸ ਮੁਖੀਆਂ ਨੂੰ ਹਦਾਇਤਾਂ ਜਾਰੀ