ਡਾ. ਮਨਮੋਹਨ ਸਿੰਘ 'ਤੇ ਗੁਲਜਾਰ ਸਿੰਘ ਰਣੀਕੇ ਦੀ ਟਿੱਪਣੀ (ਵੀਡੀਓ)

Tuesday, Mar 12, 2019 - 10:38 AM (IST)

ਲੁਧਿਆਣਾ(ਅਭਿਸ਼ੇਕ)— ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਰਹੇ ਗੁਲਜਾਰ ਸਿੰਘ ਰਣੀਕੇ ਬੀਤੇ ਦਿਨ ਲੁਧਿਆਣਾ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਇਸ ਵਾਰ ਲੋਕ ਸਭਾ ਦੀ ਚੋਣ ਨਹੀਂ ਲੜਨਗੇ। ਕਾਂਗਰਸ ਵਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਚੋਣ ਮੈਦਾਨ 'ਚ ਉਤਾਰੇ ਜਾਣ ਦੀ ਸੰਭਾਵਨਾ 'ਤੇ ਟਿੱਪਣੀ ਕਰਦਿਆਂ ਰਣੀਕੇ ਨੇ ਕਿਹਾ ਕਿ ਬਿਨਾਂ ਸ਼ੱਕ ਡਾ. ਮਨਮੋਹਨ ਸਿੰਘ ਕਾਬਿਲ ਲੀਡਰ ਹਨ ਪਰ ਉਹ ਲੋਕਾਂ 'ਚ ਵਿਚਰ ਨਹੀਂ ਸਕਦੇ।

ਇਸ ਦੇ ਨਾਲ ਹੀ ਅਕਾਲੀ ਆਗੂ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ 'ਤੇ ਜਿੱਤ ਹਾਸਲ ਕਰੇਗਾ। ਦੱਸਦਯੋਗ ਹੈ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਐਤਵਾਰ ਨੂੰ ਲੋਕ ਸਭਾ ਚੋਣਾਂ ਦਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਤਹਿਤ 11 ਅਪ੍ਰੈਲ ਤੋਂ 19 ਮਈ ਤੱਕ ਸੱਤ ਪੜਾਵਾਂ ਵਿਚ ਵੋਟਾਂ ਪੈਣਗੀਆਂ ਅਤੇ ਗਿਣਤੀ 23 ਮਈ ਨੂੰ ਹੋਵੇਗੀ ਅਤੇ ਇਸੇ ਦਿਨ ਹੀ ਨਤੀਜੇ ਆਉਣਗੇ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਵੋਟਿੰਗ ਸੱਤਵੇਂ ਪੜਾਅ ਵਿਚ 19 ਮਈ ਨੂੰ ਹੋਵੇਗੀ।


author

cherry

Content Editor

Related News