ਪੰਜਾਬ ਪੁਲਸ ਖ਼ੁਦ ਨਸ਼ੇ ਦੀ ਦਲਦਲ 'ਚ, ਲੁਧਿਆਣਾ 'ਚ ਡਿਊਟੀ ਦੇ ਰਿਹਾ ਹੈੱਡ ਕਾਂਸਟੇਬਲ ਭੁੱਕੀ ਸਣੇ ਗ੍ਰਿਫ਼ਤਾਰ

Saturday, Jul 23, 2022 - 09:10 AM (IST)

ਲੁਧਿਆਣਾ (ਰਾਜ) : ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਵਾਲੀ ਪੁਲਸ ਖ਼ੁਦ ਨਸ਼ੇ ਦੀ ਦਲਦਲ 'ਚ ਫਸੀ ਹੋਈ ਹੈ। ਥਾਣਾ ਸਦਰ ਦੀ ਪੁਲਸ ਨੇ ਆਪਣੀ ਹੀ ਕਮਿਸ਼ਨਰੇਟ ਪੁਲਸ ਦਾ ਇਕ ਹੈੱਡ ਕਾਂਸਟੇਬਲ ਭੁੱਕੀ (ਚੂਰਾ ਪੋਸਤ) ਸਮੇਤ ਕਾਬੂ ਕੀਤਾ ਹੈ। ਉਸ ਕੋਲੋਂ 1 ਕਿੱਲੋ 800 ਗ੍ਰਾਮ ਭੁੱਕੀ ਬਰਾਮਦ ਹੋਈ ਹੈ। ਮੁਲਜ਼ਮ ਪਠਾਨਕੋਟ ਦੇ ਪਿੰਡ ਪਠਾਨ ਦਾ ਰਹਿਣ ਵਾਲਾ ਅਨਿਲ ਕੁਮਾਰ ਹੈ, ਜੋ ਇਸ ਸਮੇਂ ਲੁਧਿਆਣਾ ’ਚ ਡਿਊਟੀ ’ਤੇ ਤਾਇਨਾਤ ਸੀ।

ਇਹ ਵੀ ਪੜ੍ਹੋ : ਜ਼ੀਰਕਪੁਰ 'ਚ 16 ਸਾਲਾਂ ਦੀ ਕੁੜੀ 'ਤੇ ਚੜ੍ਹਿਆ ਕੈਂਟਰ, ਗੁੱਸੇ 'ਚ ਆਏ ਲੋਕਾਂ ਨੇ ਕੁੱਟਿਆ ਡਰਾਈਵਰ, ਮੌਤ

ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਏ. ਐੱਸ. ਆਈ. ਮੇਜਰ ਸਿੰਘ ਪੁਲਸ ਪਾਰਟੀ ਸਮੇਤ ਪੱਖੋਵਾਲ ਰੋਡ ’ਤੇ ਗਸ਼ਤ ’ਤੇ ਮੌਜੂਦ ਸਨ। ਇਸ ਦੌਰਾਨ ਮੁਲਜ਼ਮ ਅਨਿਲ ਕੁਮਾਰ ਪੈਦਲ ਉੱਥੋਂ ਲੰਘ ਰਿਹਾ ਸੀ, ਜੋ ਅੱਗੇ ਪੁਲਸ ਨੂੰ ਦੇਖ ਕੇ ਘਬਰਾ ਗਿਆ। ਸ਼ੱਕ ਪੈਣ ’ਤੇ ਜਦੋਂ ਚੈੱਕ ਕੀਤਾ ਗਿਆ ਤਾਂ ਮੁਲਜ਼ਮ ਕੋਲ ਫੜ੍ਹੇ ਲਿਫ਼ਾਫ਼ੇ ’ਚੋਂ ਭੁੱਕੀ ਬਰਾਮਦ ਹੋਈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ 'ਮੰਕੀਪਾਕਸ' ਨੇ ਦਿੱਤੀ ਦਸਤਕ, ਸਕੂਲੀ ਬੱਚੇ ਦੀ ਰਿਪੋਰਟ ਆਈ ਪਾਜ਼ੇਟਿਵ

ਪਹਿਲਾਂ ਮੁਲਜ਼ਮ ਨੇ ਪੁਲਸ ਪਾਰਟੀ ਨਾਲ ਬਦਤਮੀਜ਼ੀ ਵੀ ਕੀਤੀ ਸੀ ਪਰ ਬਾਅਦ ’ਚ ਪਤਾ ਲੱਗਾ ਕਿ ਮੁਲਜ਼ਮ ਪੰਜਾਬ ਪੁਲਸ ’ਚ ਹੈੱਡ ਕਾਂਸਟੇਬਲ ਹੈ, ਜੋ ਡਵੀਜ਼ਨ ਨੰਬਰ-2 'ਚ ਤਾਇਨਾਤ ਹੈ ਅਤੇ ਨਸ਼ਾ ਕਰਨ ਦਾ ਆਦੀ ਹੈ। ਉਹ ਨਸ਼ੇ ਦੀ ਪੂਰਤੀ ਲਈ ਥੋੜ੍ਹਾ ਨਸ਼ਾ ਵੇਚ ਦਿੰਦਾ ਸੀ ਤਾਂ ਕਿ ਖ਼ਰਚ ਚੱਲਦਾ ਰਹੇ ਅਤੇ ਉਸ ਨੂੰ ਨਸ਼ਾ ਮਿਲਦਾ ਰਹੇ। ਪੁਲਸ ਮੁਲਜ਼ਮ ਤੋਂ ਪੁੱਛਗਿੱਛ ਕਰ ਕੇ ਪਤਾ ਲਗਾਉਣ ’ਚ ਜੁੱਟੀ ਹੈ ਕਿ ਉਹ ਨਸ਼ਾ ਕਿੱਥੋਂ ਲਿਆ ਕੇ ਸਪਲਾਈ ਕਰਦਾ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News