ਲੁਧਿਆਣਾ 'ਚ ਹੋਰਡਿੰਗ ਨੂੰ ਲੱਗੀ ਅੱਗ, ਮਚੀ ਹਫੜਾ-ਦਫੜੀ

Friday, Jan 05, 2018 - 08:41 PM (IST)

ਲੁਧਿਆਣਾ 'ਚ ਹੋਰਡਿੰਗ ਨੂੰ ਲੱਗੀ ਅੱਗ, ਮਚੀ ਹਫੜਾ-ਦਫੜੀ

ਲੁਧਿਆਣਾ— ਲੁਧਿਆਣਾ 'ਚ ਅੱਜ ਬੱਸ ਸਟੈਂਡ ਨੇੜੇ ਪਾਰਥ ਹੋਟਲ ਦੇ ਬਾਹਰ ਲੱਗੇ ਹੋਰਡਿੰਗ 'ਚ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਉਥੇ ਹਫੜਾ-ਦਫੜੀ ਮਚ ਗਈ। ਇਸ ਮੌਕੇ ਸਥਾਨਕ ਲੋਕਾਂ ਵਲੋਂ ਫਾਇਰ ਬ੍ਰਿਗੇਡ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ, ਜਿਸ ਦੌਰਾਨ ਫਾਇਰ ਬ੍ਰਿਗੇਡ ਦੀਆਂ 3 ਗੱਡੀਆਂ ਨੇ ਮੌਕੇ 'ਤੇ ਪੁੱਜ ਕੇ ਅੱਗ 'ਤੇ ਕਾਬੂ ਪਾਇਆ। ਇਸ ਦੌਰਾਨ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਮਿਲੀ ਹੈ।


Related News